Share on Facebook Share on Twitter Share on Google+ Share on Pinterest Share on Linkedin ਲੋਕ ਸਭਾ ਚੋਣਾਂ ਤੋਂ ਬਾਅਦ ਕਾਂਗਰਸ ਪਾਰਟੀ ਤਾਸ਼ ਪੱਤਿਆਂ ਵਾਂਗ ਖਿਲਰ ਜਾਵੇਗੀ: ਚੰਦੂਮਾਜਰਾ ਕੈਪਟਨ ਅਮਰਿੰਦਰ ਸਿੰਘ ਨੇ ਮੰਤਰੀਆਂ, ਵਿਧਾਇਕਾਂ ਤੇ ਹੋਰ ਆਗੂਆਂ ਦੀ ਨਾਰਾਜ਼ਗੀ ਜਾਹਰ ਕਰਕੇ ਚੋਣਾਂ ਤੋਂ ਪਹਿਲਾਂ ਹਾਰ ਕਬੂਲੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਪਰੈਲ: ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਦੇ ਜਿਹੜੇ ਹਾਲਾਤ ਇਸ ਸਮੇਂ ਹੋ ਗਏ ਹਨ, ਉਹਨਾਂ ਤੋਂ ਸਾਫ ਹੈ ਕਿ ਲੋਕ ਸਭਾ ਚੋਣਾਂ ਤੋਂ ਬਾਅਦ ਕਾਂਗਰਸ ਤਾਸ਼ ਦੇ ਪੱਤਿਆਂ ਦੀ ਤਰ੍ਹਾਂ ਖਿਲਰ ਜਾਵੇਗਾ। ਉਹ ਹਲਕੇ ਵਿਚ ਇੱਕ ਦਰਜ਼ਨ ਮੀਟਿੰਗਾਂ ਨੂੰ ਸੰਬੋਧਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਵਿਚ ਇਸ ਸਮੇਂ ਤੋਂ ਸਭ ਕੁਝ ਠੀਕ ਨਹੀਂ ਚੱਲ ਰਿਹਾ। ਇਹੀ ਕਾਰਨ ਹੈ ਕਿ ਉਹਨਾ ਕਿ ਲੋਕਲ ਉਮੀਦਵਾਰ ਤੱਕ ਨਹੀਂ ਮਿਲ ਰਹੇ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸੀਆਂ ਨੂੰ ਹਾਰ ਕੰਧ ’ਤੇ ਲਿਖੀ ਦਿਖਾਈ ਦੇ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਨਤਕ ਤੌਰ ’ਤੇ ਮੰਤਰੀਆਂ, ਵਿਧਾਇਕਾਂ ਅਤੇ ਹਲਕਾ ਇੰਚਾਰਜ਼ਾਂ ’ਤੇ ਜਨਤਕ ਤੌਰ ’ਤੇ ਨਾਰਾਜ਼ਗੀ ਜਾਹਿਰ ਕਰਕੇ ਚੋਣਾਂ ਤੋਂ ਪਹਿਲਾਂ ਹੀ ਆਪਣੀ ਹਾਰ ਕਬੂਲ ਲਈ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਹੁਣ ਪੰਜਾਬ ਦੇ ਲੋਕ ਕਾਂਗਰਸ ਦੇ ਕੂੜ ਪ੍ਰਚਾਰ ਨੂੰ ਵੀ ਸਮਝ ਚੁੱਕੇ ਹਨ, ਕਿ ਕਿਸ ਤਰ੍ਹਾ ਕਾਂਗਰਸੀਆਂ ਨੇ ਝੂਠੇ ਲਾਅਰੇ ਲਗਾ ਕੇ ਪੰਜਾਬੀਆਂ ਨਾਲ ਵਿਸ਼ਵਾਸ਼ਘਾਤ ਕੀਤਾ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਜਿਥੇ ਤੱਕ ਉਹਨਾਂ ਦਾ ਸਵਾਲ ਹੈ ਕਿ ਮੁਹਾਲੀ ਵਿਚ ਅੰਤਰਰਾਸ਼ਟਰੀ ਹਵਾਈ ਅੱਡਾ ਬਣਾਉਣਾਜ, ਹਲਕੇ ਦੇ ਨੈਸ਼ਨਲ ਹਾਈਵੇ ਲਈ 10 ਹਜ਼ਾਰ ਕਰੌੜ ਰੁਪਏ ਲੈ ਕੇ ਆਉਣਾ, ਸੱਚ ਖੰਡ ਸ਼ੀ ਹਜ਼ੂਰ ਸਾਹਿਬ ਵਿਖੇ ਸਿੱਧੀ ਫਾਲਾਇਟ ਸ਼ੁਰੂ ਕਰਵਾਉਣੀ, ਸ਼ਹੀਦ ਉਧਮ ਸਿੰਘ ਦਾ ਬੁੱਤ ਸਥਾਪਤ ਕਰਵਾਉਣਾ, ਬਾਸਮਤੀ ਅਤੇ ਆਲੂ ਨੂੰ ਘੱਟੋ ਘੱਟ ਸਮਰਥਨ ਮੁੱਲ ਵਾਲੀਆਂ ਫਸਲਾਂ ਵਿਚ ਸ਼ਾਮਲ ਕਰਵਾਉਣਾ, ਐਨ.ਐਫ.ਐਲ. ਨੂੰ ਮੁੜ ਤੋਂ ਸੁਰਜੀਤ ਕਰਨਾ, ਜੰਗਲੀ ਜਾਨਵਰਾਂ ਤੋਂ ਕਿਸਾਨਾ ਦੀਆਂ ਫਸਲਾਂ ਨੂੰ ਬਚਾਉਣ ਲਈ ਸੂਬੇ ਵਿਚ ਸਥਿਤ ਬੀੜਾਂ ’ਤੇ ਕੰਡਿਆਲੀ ਤਾਰ ਲਗਵਾਉਣਾ, ਕੰਬਾਈਨ ਦਾ ਟੋਲ ਟੈਕਸ ਮੁਆਫ ਕਰਵਾਉਣਾ, ਪਹਿਲੀ ਵਾਰ ਸੰਸਦ ਵਿਚ ਛੋਟੋ ਸਾਹਿਬਜਾਦਿਆਂ ਨੂੰ ਸ਼ਰਧਾਂਜਲੀ ਦੇਣ ਤੋਂ ਇਲਾਵਾ ਸੰਸਦ ਵਿਚ ਹਾਜ਼ਰ ਰਹਿ ਕੇ ਲੋਕਾਂ ਦੀ ਨੁਮਾਇੰਦਗੀ ਕਰਕੇ ਵੱਖ ਵੱਖ ਮੁੱਦਿਆਂ ’ਤੇ ਪੰਜਾਬ ਅਤੇ ਪੰਜਾਬੀਆਂ ਦੀ ਆਵਾਜ਼ ਬੁਲੰਦ ਕੀਤੀ ਗਈ। ਇਹੀ ਕਾਰਨ ਹੈ ਕਿ ਦੋ ਵਾਰ ਉਹਨਾਂ ਨੂੰ ਸਰਬੋਤਮ ਮੈਂਬਰ ਪਾਰਲੀਮੈਂਟ ਨਾਲ ਸਨਮਾਨਿਤ ਵੀ ਕੀਤਾ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ