Nabaz-e-punjab.com

ਜਬਰ-ਜਨਾਹ ਦਾ ਮਾਮਲਾ: ਮੁਲਜ਼ਮ ਦੀ ਹੋਈ ਸ਼ਨਾਖ਼ਤੀ ਪਰੇਡ: ਬਲੌਂਗੀ ਦਾ ਰਹਿਣ ਵਾਲਾ ਹੈ ਮੁਲਜ਼ਮ ਲੱਕੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਪਰੈਲ:
ਇੱਥੋਂ ਦੇ ਸੈਕਟਰ-68 ਸਥਿਤ ਪਿੰਡ ਕੁੰਭੜਾ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦੀ ਨੌਜਵਾਨ ਮੁਟਿਆਰ ਨਾਲ ਬੀਤੀ 15 ਅਪਰੈਲ ਨੂੰ ਹੋਏ ਜਬਰ ਜਨਾਹ ਦੇ ਮਾਮਲੇ ਵਿੱਚ ਮੁਹਾਲੀ ਪੁਲੀਸ ਵੱਲੋਂ ਗ੍ਰਿਫ਼ਤਾਰ ਮੁਲਜ਼ਮ ਦੀ ਅੱਜ ਜੇਲ੍ਹ ਵਿੱਚ ਸ਼ਨਾਖ਼ਤੀ ਪਰੇਡ ਕਰਵਾਈ ਗਈ। ਅੱਜ ਇੱਥੇ ਦੇਰ ਸ਼ਾਮੀ ਇਹ ਜਾਣਕਾਰੀ ਦਿੰਦਿਆਂ ਐਸਐਸਪੀ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਲੱਕੀ ਵਾਸੀ ਆਜ਼ਾਦ ਨਗਰ, ਬਲੌਂਗੀ ਵਜੋਂ ਹੋਈ ਹੈ।
ਜ਼ਿਲ੍ਹਾ ਪੁਲੀਸ ਮੁਖੀ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਲੱਕੀ (32) ਵਾਸੀ ਆਜ਼ਾਦ ਨਗਰ, ਬਲੌਂਗੀ (ਮੁਹਾਲੀ) ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ 2013 ਤੋਂ ਪਹਿਲਾਂ ਬੱਦੀ ਵਿੱਚ ਆਪਣੇ ਪਿਤਾ ਨਾਲ ਢਾਬਾ ਚਲਾਉਂਦਾ ਸੀ। ਉਸ ਦਾ ਪਿਤਾ ਕੈਂਸਰ ਦਾ ਮਰੀਜ਼ ਹੈ। ਇਸ ਮਗਰੋਂ ਉਸ ਨੇ ਟੈਕਸੀਆਂ ਪਾਈਆਂ ਅਤੇ ਉਸ ਕੋਲ ਇੰਡੀਗੋ ਅਤੇ ਇਟੀਓਸ ਲੀਵਾ ਦੋ ਟੈਕਸੀਆਂ ਹਨ। ਸ੍ਰੀ ਭੁੱਲਰ ਨੇ ਦੱਸਿਆ ਕਿ ਮੁਲਜ਼ਮ ਦੀ ਅੱਜ ਸ਼ਨਾਖ਼ਤੀ ਪਰੇਡ ਹੋ ਗਈ ਹੈ। ਜਿਸ ਦੀ ਰਿਪੋਰਟ ਸੀਲਬੰਦ ਲਿਫ਼ਾਫ਼ੇ ਵਿੱਚ ਅਦਾਲਤ ਵਿੱਚ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਉਸ ਦਾ ਪੁਲੀਸ ਰਿਮਾਂਡ ’ਤੇ ਲੈ ਕੇ ਅਗਲੇਰੀ ਪੁੱਛ-ਪੜਤਾਲ ਕੀਤੀ ਜਾਵੇਗੀ।
ਐਸਐਸਪੀ ਨੇ ਦੱਸਿਆ ਕਿ ਮੁਲਜ਼ਮ ਦੀ ਸ਼ਨਾਖ਼ਤੀ ਪਰੇਡ ਅੱਜ ਮੁਹਾਲੀ ਅਦਾਲਤ ਦੇ ਜੱਜ ਦੀ ਮੌਜੂਦਗੀ ਰੂਪਨਗਰ ਜੇਲ੍ਹ ਕਰਵਾਈ ਗਈ ਹੈ ਅਤੇ ਸ਼ਨਾਖ਼ਤੀ ਰਿਪੋਰਟ ਕੇਸ ਦੀ ਸੁਣਵਾਈ ਦੌਰਾਨ ਟਰਾਈਲ ਚੱਲਣ ਮੌਕੇ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੀੜਤ ਲੜਕੀ ਦੇ ਬਿਆਨਾ ’ਤੇ ਮੁਲਜ਼ਮ ਦੇ ਖ਼ਿਲਾਫ਼ ਥਾਣਾ ਸੋਹਾਣਾ ਵਿੱਚ ਵੱਖ ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਹੁਣ ਜਾਂਚ ਅਧਿਕਾਰੀ ਵੱਲੋਂ ਅਦਾਲਤ ਵਿੱਚ ਇਕ ਅਰਜ਼ੀ ਦਾਇਰ ਕਰ ਕੇ ਮੁਲਜ਼ਮ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਕੇਸ ਨੂੰ ਹੱਲ ਕਰਨ ਲਈ ਐਸਐਸਪੀ ਹਰਚਰਨ ਸਿੰਘ ਭੁੱਲਰ ਦੀ ਨਿਗਰਾਨੀ ਹੇਠ ਅਤੇ ਐਸਪੀ (ਡੀ) ਵਰੁਣ ਸ਼ਰਮਾ, ਐਸਪੀ (ਸਿਟੀ) ਹਰਵਿੰਦਰ ਸਿੰਘ ਵਿਰਕ, ਡੀਐਸਪੀ (ਸਿਟੀ-2) ਰਮਨਦੀਪ ਸਿੰਘ, ਡੀਐਸਪੀ (ਡੀ) ਗੁਰਦੇਵ ਸਿੰਘ ਧਾਲੀਵਾਲ ਦੇ ਦਿਸ਼ਾ ਨਿਰਦੇਸ਼ਾ ਮੁਤਾਬਕ ਜ਼ਿਲ੍ਹਾ ਸਖੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਸਤਵੰਤ ਸਿੰਘ ਸਿੱਧੂ ਅਤੇ ਸਬ ਇੰਸਪੈਕਟਰ ਸੁਖਦੀਪ ਕੌਰ ਦੀ ਅਗਵਾਈ ਵਾਲੀ ਟੀਮ ਦੀ ਮਹੱਤਵ ਪੂਰਨ ਭੂਮਿਕਾ ਰਹੀ ਹੈ।

Load More Related Articles
Load More By Nabaz-e-Punjab
Load More In Crime

Check Also

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ ਅਪਰਾਧ ਨੂੰ ਅੰਜਾਮ ਦੇਣ ਲਈ ਵਰ…