Nabaz-e-punjab.com

ਲੋਕ ਸਭਾ ਚੋਣਾਂ: ਮੁਹਾਲੀ ਵਿੱਚ ਬੀਬੀਆਂ ਨੇ ਸੰਭਾਲਿਆ ਚੰਦੂਮਾਜਰਾ ਦੀ ਚੋਣ ਪ੍ਰਚਾਰ ਦਾ ਮੋਰਚਾ

ਬੀਬੀ ਲਾਂਡਰਾਂ, ਬੀਬੀ ਕੰਗ, ਬੈਦਵਾਨ ਤੇ ਕੁੰਭੜਾ ਅਤੇ ਚੰਦੂਮਾਜਰਾ ਦੀ ਪੋਤਰੀ ਵੱਲੋਂ ਘਰ ਘਰ ਜਾ ਕੇ ਮੰਗੀਆਂ ਵੋਟਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਪਰੈਲ:
ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਸਾਂਝੇ ਉਮੀਦਵਾਰ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿੱਚ ਬੀਬੀਆਂ ਨੇ ਚੋਣ ਪ੍ਰਚਾਰ ਲਈ ਮੋਰਚਾ ਸੰਭਾਲ ਲਿਆ ਹੈ। ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਅਤੇ ਐਸਜੀਸਪੀਸੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਇਤਸਰੀ ਵਿੰਗ ਦੀ ਪ੍ਰਧਾਨ ਕੁਲਦੀਪ ਕੌਰ ਕੰਗ ਸਮੇਤ ਯੂਥ ਵਿੰਗ ਜ਼ਿਲ੍ਹਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਪਰਮਿੰਦਰ ਸਿੰਘ ਸੋਹਾਣਾ ਅਤੇ ਮੁਹਾਲੀ ਹਲਕਾ ਦੇ ਪ੍ਰਧਾਨ ਹਰਮਨਜੋਤ ਸਿੰਘ ਕੁੰਭੜਾ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਧੂੰਆਂ ਧਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।
ਉਧਰ, ਦੀ ਪੋਤਰੀ ਰਹਿਤ ਕੌਰ ਚੰਦੂਮਾਜਰਾ ਨੇ ਵੀ ਸੈਕਟਰ 68 (ਵਾਰਡ ਨੰਬਰ 40) ਖੇਤਰ ਵਿਚ ਆਪਣੇ ਦਾਦਾ ਜੀ ਦੇ ਹੱਕ ਵਿਚ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ। ਨਗਰ ਨਿਗਮ ਮੋਹਾਲੀ ਦੇ ਵਾਰਡ ਨੰਬਰ 40 ਤੋਂ ਅਕਾਲੀ ਕੌਂਸਲਰ ਬੀਬੀ ਜਸਵੀਰ ਕੌਰ ਅੱਤਲੀ ਦੇ ਯਤਨਾਂ ਸਦਕਾ ਇਸ ਪ੍ਰਚਾਰ ਟੀਮ ਨੇ ਲੋਕਾਂ ਨੂੰ ਅਕਾਲੀ-ਭਾਜਪਾ ਗਠਜੋੜ ਦੀਆਂ ਨੀਤੀਆਂ ਅਤੇ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਪ੍ਰੋ. ਚੰਦੂਮਾਜਰਾ ਵੱਲੋਂ ਹਲਕਾ ਸ੍ਰੀ ਅਨੰਦਪੁਰ ਸਾਹਿਬ ਲਈ ਕੀਤੇ ਗਏ ਕੰਮਾਂ ਬਾਰੇ ਪ੍ਰਚਾਰ ਕੀਤਾ।
ਇਸ ਮੌਕੇ ਬੀਬੀ ਕੁਲਵੰਤ ਕੌਰ ਚੰਦੂਮਾਜਰਾ, ਐਸ.ਜੀ.ਪੀ.ਸੀ. ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ, ਯੂਥ ਅਕਾਲੀ ਦਲ ਦੇ ਹਲਕਾ ਮੋਹਾਲੀ ਤੋਂ ਪ੍ਰਧਾਨ ਹਰਮਨਜੋਤ ਸਿੰਘ ਕੁੰਭੜਾ ਵੀ ਉਨ੍ਹਾਂ ਦੇ ਨਾਲ ਸਨ। ਘਰੋ ਘਰੀ ਪ੍ਰਚਾਰ ਕਰਨ ਮੌਕੇ ਬੀਬੀ ਰੋਹਿਤ ਕੌਰ ਚੰਦੂਮਾਜਰਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੌਜੂਦਾ ਕਾਂਗਰਸ ਪਾਰਟੀ ਦੀਆਂ ਨਾਕਾਮੀਆਂ ਨੂੰ ਦੇਖਦੇ ਹੋਏ ਕਾਂਗਰਸ ਪਾਰਟੀ ਦੇ ਬਾਹਰੀ ਉਮੀਦਵਾਰ ਨੂੰ ਪਛਾੜ ਦੇਣ ਅਤੇ ਉਨ੍ਹਾਂ ਦੇ ਦਾਦਾ ਜੀ ਪ੍ਰੋ. ਚੰਦੂਮਾਜਰਾ ਵੱਲੋਂ ਪਿਛਲੇ ਪੰਜ ਸਾਲਾਂ ਦੌਰਾਨ ਹਲਕਾ ਸ੍ਰੀ ਅਨੰਦਪੁਰ ਸਹਿਬ ਵਿਚ ਕੀਤੀ ਸੇਵਾ ਅਤੇ ਕੰਮਾਂ ਨੂੰ ਦੇਖਦੇ ਹੋਏ ਪ੍ਰੋ. ਚੰਦੂਮਾਜਰਾ ਨੂੰ ਭਾਰੀ ਬਹੁਮਤ ਨਾਲ ਜਿਤਾਉਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਰਾ ਸ਼ਰਮਾ, ਪੁਨੀਤ ਅਤੇ ਸ਼ਿਖਾ ਆਦਿ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Elections

Check Also

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ ਰਾਘਵ ਚੱਡਾ ਦੇ ਰਾਜ ਸਭਾ ਵਿੱਚ ਜਾਣ ਕਾਰਨ ਖਾਲੀ ਹੋਈ ਸੀ ਸੀਟ ਨਬਜ਼-ਏ…