Share on Facebook Share on Twitter Share on Google+ Share on Pinterest Share on Linkedin ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਮੁਹਾਲੀ ਵਿੱਚ ਮਨਾਇਆ ਨਰਸਿੰਗ ਹਫ਼ਤਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਈ: ਇੱਥੋਂ ਦੇ ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਮੁਹਾਲੀ ਵਿੱਚ ਨਰਸਿੰਗ ਦੇ ਸੰਸਥਾਪਕ ਫਲੋਰੈਂਸ ਨਾਈਟਿੰਗੇਲ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸੋਮਵਾਰ ਨੂੰ ਨਰਸਿੰਗ ਹਫ਼ਤਾ ਮਨਾਇਆ ਗਿਆ। ਉੱਘੇ ਸਮਾਜ ਸੇਵੀ ਅਤੇ ਕਾਲਜ ਦੇ ਚੇਅਰਮੈਨ ਚਰਨਜੀਤ ਸਿੰਘ ਵਾਲੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਅਤੇ ਪ੍ਰੋਗਰਾਮ ਦਾ ਆਗਾਜ਼ ਸ਼ਮਾਂ ਰੋਸ਼ਨ ਕਰਕੇ ਕੀਤਾ। ਸਮਾਰੋਹ ਵਿੱਚ ਮੈਨੇਜਿੰਗ ਡਾਇਰੈਕਟਰ ਜਸਵਿੰਦਰ ਕੌਰ ਵਾਲੀਆ, ਡਾਇਰੈਕਟਰ (ਵਿੱਤ) ਜਪਨੀਤ ਕੌਰ ਵਾਲੀਆ, ਡਾਇਰੈਕਟਰ (ਅਕਾਦਮਿਕ) ਸ੍ਰੀਮਤੀ ਰਵਨੀਤ ਕੌਰ ਵਾਲੀਆ, ਪ੍ਰਿੰਸੀਪਲ ਡਾ. ਰਜਿੰਦਰ ਕੌਰ ਢੱਡਾ ਅਤੇ ਵਾਈਸ ਪ੍ਰਿੰਸੀਪਲ ਸ਼ਿਵਾਨੀ ਸ਼ਰਮਾ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਅਸਿਸਟੈਂਟ ਪ੍ਰੋਫੈਸਰ ਲਖਪ੍ਰੀਤ ਕੌਰ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਨਰਸਿੰਗ ਹਫ਼ਤੇ ਦੌਰਾਨ ਹੋਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ’ਤੇ ਚਾਨਣਾ ਪਾਇਆ। ਵਾਈਸ ਪ੍ਰਿੰਸੀਪਲ ਸ਼ਿਵਾਨੀ ਸ਼ਰਮਾ ਨੇ ਨਰਸਿੰਗ ਹਫ਼ਤੇ ਦੇ ਥੀਮ ‘ਨਰਸਿੰਗ: ਵਾਇਸ ਟੂ ਲੀਡ, ਹੈਲਥ ਫਾਰ ਆਲ’ ਬਾਰੇ ਜਾਣਕਾਰੀ ਦਿੱਤੀ। ਇਸ ਉਪਰੰਤ ਏਐਨਐਮ, ਜੀਐਨਐਮ ਅਤੇ ਬੀਐਸਸੀ ਨਰਸਿੰਗ ਭਾਗ-1 ਦੀਆਂ ਵਿਦਿਆਰਥਣਾਂ ਨੇ ਅਸਿਸਟੈਂਟ ਪ੍ਰੋਫੈਸਰ ਸੋਨੀਆ ਸ਼ਰਮਾ ਦੀ ਅਗਵਾਈ ਹੇਠ ਨਰਸਿੰਗ ਦੀ ਡਿਊਟੀ ਪੂਰੀ ਤਰ੍ਹਾਂ ਸੇਵਾ ਭਾਵਨਾ ਨੂੰ ਸਮਰਪਿਤ ਹੋ ਕੇ ਕਰਨ ਦਾ ਪ੍ਰਣ ਲਿਆ। ਇਸ ਮੌਕੇ ਵਿਦਿਆਰਥਣਾਂ ਵੱਲੋਂ ਫਲੋਰੈਂਸ ਨਾਈਟਇੰਗੇਲ ਦੀ ਜੀਵਨੀ ਉੱਤੇ ਇਕ ਬਹੁਤ ਹੀ ਪ੍ਰਭਾਵਸ਼ਾਲੀ ਨਾਟਕ ਪੇਸ਼ ਕੀਤਾ ਗਿਆ। ਜਿਸ ਦੀ ਸਰੋਤਿਆਂ ਦੀ ਖੂਬ ਪ੍ਰਸੰਸਾ ਕੀਤੀ। ਅਖੀਰ ਵਿੱਚ ਵਿਦਿਆਰਥਣਾਂ ਅਤੇ ਸਾਰੇ ਸਟਾਫ਼ ਦੇ ਮੰਨੋਰਜਨ ਲਈ ਇਨਡੋਰ ਖੇਡਾਂ ਕਰਵਾਈਆਂ ਗਈਆਂ। ਡਾਇਰੈਕਟਰ (ਪ੍ਰਸ਼ਾਸਨ) ਤੇਗਬੀਰ ਸਿੰਘ ਵਾਲੀਆ ਨੇ ਨਰਸਿੰਗ ਦੀਆਂ ਵਿਦਿਆਰਥਣਾਂ ਨੂੰ ਫਲੋਰੈਂਸ ਨਾਈਟਇੰਗੇਲ ਵੱਲੋਂ ਦਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ