Nabaz-e-punjab.com

ਪੰਜਾਬ ਦੇ 10 ਸਰਕਾਰੀ ਮੈਰੀਟੋਰੀਅਸ ਸਕੂਲਾਂ ਦੇ 1448 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਹਾਸਲ ਕੀਤੇ

ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਸਾਰੇ ਵਿਦਿਆਰਥੀਆਂ ਨੂੰ ਦਿੱਤੀ ਵਧਾਈ ਤੇ ਅਧਿਆਪਕਾਂ ਨੂੰ ਮਿਲੀ ਸ਼ਾਬਾਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਈ:
ਸਿੱਖਿਆ ਵਿਭਾਗ ਵੱਲੋਂ ਚਲਾਏ ਜਾ ਰਹੇ ਮੈਰੀਟੋਰੀਅਸ ਸਕੂਲਾਂ ਦਾ ਸ਼ਾਨਦਾਰ ਨਤੀਜਾ ਆਇਆ ਹੈ। ਇਸ ਸਾਲ 99.46 ਫੀਸਦੀ ਨਤੀਜਾ ਦੇਣ ਵਾਲੇ 10 ਮੈਰੀਟੋਰੀਅਸ ਸਕੂਲਾਂ ਤੋਂ 2615 ਵਿਦਿਆਰਥੀ ਅਪੀਅਰ ਹੋਏ ਸਨ। ਜਿਨ੍ਹਾਂ ’ਚੋਂ 2601 ਵਿਦਿਆਰਥੀ ਪਾਸ ਹੋਏ ਹਨ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ, ਗੁਰਦਾਸਪੁਰ, ਤਲਵਾੜਾ ਤੇ ਫਿਰੋਜ਼ਪੁਰ ਦੇ ਮੈਰੀਟੋਰੀਅਸ ਸਕੂਲਾਂ ਦਾ ਨਤੀਜਾ 100 ਫੀਸਦੀ ਰਿਹਾ ਹੈ। ਲੁਧਿਆਣਾ ਦੇ ਮੈਰੀਟੋਰੀਅਸ ਦਾ 99.76 ਫੀਸਦੀ, ਅੰਮ੍ਰਿਤਸਰ ਦਾ 99.65 ਫੀਸਦੀ, ਜਲੰਧਰ ਦਾ 99.52 ਫੀਸਦੀ, ਐਸ.ਏ.ਐਸ. ਨਗਰ (ਮੁਹਾਲੀ) ਦਾ 99.18 ਫੀਸਦੀ, ਪਟਿਆਲਾ ਦਾ 98.96 ਫੀਸਦੀ ਅਤੇ ਸੰਗਰੂਰ ਦਾ 98.24 ਫੀਸਦੀ ਨਤੀਜਾ ਰਿਹਾ ਹੈ।
ਬੁਲਾਰੇ ਨੇ ਹੋਰ ਜਾਣਕਰੀ ਦਿੰਦਿਆਂ ਦੱਸਿਆ ਕਿ ਮੈਂਰੀਟੋਰੀਅਸ ਸਕੁਲਾਂ ਦੇ 80 ਫੀਸਦੀ ਤੋਂ ਉੱਪਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ 292 ਰਹੀ ਹੈ। ਜੇਕਰ 80 ਤੋਂ 90 ਫੀਸਦੀ ਦੀ ਗੱਲ ਕਰੀਏ ਤਾਂ 2615 ਵਿਦਿਆਰਥੀਆਂ ’ਚੋਂ 1156 ਵਿਦਿਆਰਥੀਆਂ ਨੇ ਆਪਣਾ ਨਾਮ ਦਰਜ ਕਰਵਾਇਆ ਹੈ। 60 ਤੋਂ 80 ਫੀਸਦੀ ਤੱਕ 1133 ਵਿਦਿਆਰਥੀਆਂ ਨੇ ਅੰਕ ਲਏ ਹਨ। ਇਨ੍ਹਾਂ ਮੈਰੀਟੋਰੀਅਸ ਸਕੂਲਾਂ ਦਾ ਨਤੀਜਾ ਸੂਬੇ ਦੇ ਸਾਰੇ ਸਕੂਲਾਂ ਨਾਲੋਂ ਬਹੁਤ ਹੀ ਜ਼ਿਆਦਾ ਬਿਹਤਰ ਹੈ। ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਹੈ ਕਿ ਪੰਜਾਬ ਦੇ ਮੈਰੀਟੋਰੀਅਸ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਸੀਨੀਅਰ ਸੈਕੰਡਰੀ ਜਮਾਤਾਂ ਦੀ ਪੜ੍ਹਾਈ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਂਦੇ ਹਨ। ਵਿਦਿਆਰਥੀ ਮੁਕਾਬਲੇ ਦੀ ਪ੍ਰੀਖਿਆ ਤੋਂ ਬਾਅਦ ਮੈਰੀਟੋਰੀਅਸ ਸਕੂਲਾਂ ਦੀ ਸਹੂਲਤਾਂ ਦਾ ਫਾਇਦਾ ਉੱਠਾ ਰਹੇ ਹਨ। ਸਿੱਖਿਆ ਵਿਭਾਗ ਇਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਾ ਹੈ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…