ਸੋਹਾਣਾ ਪੁਲੀਸ ਵੱਲੋਂ ਜਬਰ ਜਨਾਹ ਦੇ ਮਾਮਲੇ ਵਿੱਚ ਨੌਜਵਾਨ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਮਈ:
ਇੱਥੋਂ ਦੇ ਨੇੜਲੇ ਪਿੰਡ ਮੌਲੀ ਬੈਦਵਾਨ ਦੀ ਇਕ ਨਾਬਾਲਗ ਲੜਕੀ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸੋਹਾਣਾ ਪੁਲੀਸ ਨੇ ਮੁਲਜ਼ਮ ਸੈਂਟੀ ਵਾਸੀ ਪਿੰਡ ਮੌਲੀ ਬੈਦਵਾਨ ਦੇ ਖ਼ਿਲਾਫ਼ ਧਾਰਾ 376 ਅਧੀਨ ਬਲਾਤਕਾਰ ਦਾ ਪਰਚਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਗੱਲ ਦੀ ਪੁਸ਼ਟੀ ਸੋਮਵਾਰ ਦੇਰ ਸ਼ਾਮ ਜਾਂਚ ਅਧਿਕਾਰੀ ਏਐਸਆਈ ਵਰਿੰਦਰ ਸਿੰਘ ਨੇ ਕੀਤੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਪੀੜਤ ਲੜਕੀ ਆਪਣੇ ਘਰੋਂ ਆਪਣੀ ਐਕਟਿਵਾ ’ਤੇ ਕਿਸੇ ਪੈਟਰੋਲ ਪੰਪ ’ਤੇ ਤੇਲ ਭਰਵਾਉਣ ਲਈ ਗਈ ਸੀ। ਜਿੱਥੇ ਉਸ ਨੂੰ ਸੈਂਟੀ ਮਿਲ ਗਿਆ, ਜੋ ਉਸ ਨੂੰ ਵਰਗਲਾ ਕੇ ਆਪਣੇ ਨਾਲ ਮੌਲੀ ਬੈਦਵਾਨ ਦੇ ਕਿਸੇ ਹੋਟਲ ਦੇ ਕਮਰੇ ਵਿੱਚ ਲੈ ਗਿਆ। ਜਿੱਥੇ ਸੈਂਟੀ ਨੇ ਉਸ ਨਾਲ ਜਬਰ ਜਨਾਹ ਕੀਤਾ ਗਿਆ। ਘਟਨਾ ਤੋਂ ਬਾਅਦ ਪੀੜਤ ਲੜਕੀ ਨੇ ਘਰ ਪਹੁੰਚ ਕੇ ਸਾਰੀ ਆਪਣੇ ਮਾਪਿਆਂ ਨੂੰ ਦੱਸੀ, ਜੋ ਉਸ ਨੂੰ ਲੈ ਕੇ ਥਾਣੇ ਪਹੁੰਚ ਗਏ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਪੁਲੀਸ ਨੇ ਮੁੱਢਲੀ ਪੜਤਾਲ ਉਪਰੰਤ ਸੈਂਟੀ ਨਾਂਅ ਦੇ ਨੌਜਵਾਨ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਮੰਗਲਵਾਰ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Crime

Check Also

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ ਅਪਰਾਧ ਨੂੰ ਅੰਜਾਮ ਦੇਣ ਲਈ ਵਰ…