Share on Facebook Share on Twitter Share on Google+ Share on Pinterest Share on Linkedin ਚੰਦੂਮਾਜਰਾ ਨੇ ਘਰ ਘਰ ਜਾ ਕੇ ਵੋਟਰਾਂ ਨਾਲ ਕੀਤਾ ਤਾਲਮੇਲ, ਪਾਰਟੀ ਵਰਕਰਾਂ ਨੂੰ ਵੰਡੀਆਂ ਡਿਊਟੀਆਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮਈ: ਚੋਣ ਪ੍ਰਚਾਰ ਦੀ ਸਮਾਪਤੀ ਤੋਂ ਬਾਅਦ ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦਾ ਪਰਿਵਾਰ ਅਤੇ ਸਮਰਥਕਾਂ ਨੇ ਵੋਟਰਾਂ ਨਾਲ ਘਰ ਘਰ ਜਾ ਕੇ ਸੰਪਰਕ ਕਰਨ ਲਈ ਮੁਹਿੰਮ ਤੇਜ਼ ਕਰ ਦਿੱਤੀ ਹੈ। ਚੰਦੂਮਾਜਰਾ ਨੇ ਆਪਣੇ ਸਮਰਥਕਾਂ ਦੀ ਡਿਊਟੀ ਲਗਾਈ ਕਿ ਉਹ ਵੋਟਰਾਂ ਨੂੰ ਸਮਝਾਉਣ ਕਿ ਪ੍ਰਚਾਰ ਮੁਹਿੰਮ ਦੌਰਾਨ ਕਾਂਗਰਸ ਦਾ ਉਮੀਦਵਾਰ ਹਲਕੇ ਅਤੇ ਪੰਜਾਬ ਦਾ ਕੋਈ ਵੀ ਮੁੱਦਾ ਉਭਾਰਨ ਵਿੱਚ ਸਫ਼ਲ ਨਹੀਂ ਹੋਇਆ ਅਤੇ ਨਾ ਹੀ ਉਹ ਪੰਜ ਸਾਲ ਲੁਧਿਆਣਾ ਦਾ ਐਮਪੀ ਅਤੇ ਕੇਂਦਰੀ ਸਰਕਾਰ ਵਿੱਚ ਮੰਤਰੀ ਹੁੰਦਿਆਂ ਪੰਜਾਬ ਅਤੇ ਆਪਣੇ ਹਲਕੇ ਵਿੱਚ ਕਰਵਾਏ ਕਿਸੇ ਵੀ ਵਿਕਾਸ ਕਾਰਜ ਨੂੰ ਲੋਕਾਂ ਸਾਹਮਣੇ ਪੇਸ਼ ਕਰ ਸਕਿਆ ਹੈ। ਸ੍ਰੀ ਚੰਦੂਮਾਰਾ ਨੇ ਕਿਹਾ ਕਿ ਪਹਿਲਾਂ ਤਾਂ ਹਲਕੇ ਦੇ ਲੋਕਾਂ ਨੇ ਉਨ੍ਹਾਂ ਦੇ ਹਲਕੇ ਦੇ ਵਿਕਾਸ ਲਈ ਸਮਰਪਤ ਹੋਣ ਅਤੇ ਹੋਰਨਾਂ ਵਾਅਦਿਆਂ ’ਤੇ ਵਿਸ਼ਵਾਸ ਕਰਕੇ ਵੋਟ ਪਾਈ ਸੀ ਪਰ ਹੁਣ ਤਾਂ ਉਨ੍ਹਾਂ ਵੱਲੋਂ ਹਲਕੇ ਦੇ ਵਿਕਾਸ ਲਈ ਕੀਤੇ ਕੰਮ, ਪੰਜਾਬ ਅਤੇ ਪੰਥ ਦੀ ਭਲਾਈ ਲਈ ਲੋਕ ਸਭਾ ਵਿੱਚ ਮੁੱਦੇ ਅਤੇ ਹੱਲ ਕਰਵਾਏ ਮੁੱਦੇ ਸਭ ਦੇ ਸਾਹਮਣੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਪੰਜ ਸਾਲਾਂ ਦੌਰਾਨ ਹਲਕੇ ਵਿਚ ਸਭ ਤੋਂ ਵੱਧ ਕੇਂਦਰੀ ਪ੍ਰਾਜੈਕਟ ਲਿਆਂਦੇ ਗਏ ਹਨ। ਜਿਨ੍ਹਾਂ ਵਿੱਚ ਕੌਮੀ ਸ਼ਾਹਰਾਹ, ਨਹਿਰੀ ਪ੍ਰਾਜੈਕਟ, ਲਿਫ਼ਟ ਸਿੰਜਾਈ, ਮੁਹਾਲੀ ਹਵਾਈ ਅੱਡੇ ਨੂੰ ਅਪਗਰੇਡ ਕਰਨਾ, ਮੁਹਾਲੀ ਤੋਂ ਸੱਚਖੰਡ ਸ੍ਰੀ ਨਾਂਦੇੜ ਸਾਹਿਬ ਲਈ ਸਿੱਧੀ ਹਵਾਈ ਉਡਾਣਾਂ ਅਤੇ ਰਸੋਈ ਗੈਸ ਪਾਈਪਲਾਈਨ ਸ਼ਾਮਲ ਹਨ। ਅਕਾਲੀ ਆਗੂ ਨੇ ਹੈਰਾਨੀ ਜ਼ਾਹਰ ਕਰਦਿਆਂ ਕਿਹਾ ਕਿ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਸ੍ਰੀ ਆਨੰਦਪੁਰ ਸਾਹਿਬ ਦੀ ਵਿਚਾਰਧਾਰਾ ਦੀ ਗੱਲ ਕਰਨ ’ਤੇ ਉਨ੍ਹਾਂ ਨੂੰ ਇਕ ਫਿਰਕੂ ਨੇਤਾ ਕਹਿ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸ਼ੁਰੂ ਤੋਂ ਇਹ ਨੀਤੀ ਰਹੀ ਹੈ ਕਿ ਜਦ ਕੋਈ ਹੱਕ ਸੱਚ ਅਤੇ ਲੋਕਾਂ ਦੇ ਪੱਖ ਦੀ ਗੱਲ ਕਰਦਾ ਹੈ ਤਾਂ ਉਸ ਉੱਤੇ ਅਜਿਹੇ ਦੋਸ਼ ਮੜ੍ਹ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਕੰਮਾਂ ਦੇ ਆਧਾਰ ’ਤੇ ਦੁਬਾਰਾ ਆਪਣੇ ਹਰਮਨ ਪਿਆਰੇ ਲੋਕਾਂ ਦੀ ਕਚਹਿਰੀ ਵਿੱਚ ਆਏ ਹਨ ਅਤੇ ਵੋਟਰਾਂ ਨੂੰ ਅਪੀਲ ਕਰਦੇ ਹਨ ਕਿ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਜੇਤੂ ਬਣਾ ਕੇ ਦੁਬਾਰਾ ਪਾਰਲੀਮੈਂਟ ਵਿੱਚ ਭੇਜਿਆ ਜਾਵੇ ਤਾਂ ਜੋ ਹਲਕੇ ਦੇ ਹੋਰ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਿਆ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ