Nabaz-e-punjab.com

ਚੰਦੂਮਾਜਰਾ ਦੇ ਹੱਕ ਵਿੱਚ ਚੋਣ ਮੈਦਾਨ ’ਚੋਂ ਹਟੇ ਆਜ਼ਾਦ ਉਮੀਦਵਾਰ ਜਗਨੀਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮਈ:
ਅਕਾਲੀ-ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਲੋਕ ਸਭਾ ਚੋਣਾਂ ਦੇ ਐਨ ਮੌਕੇ ਉਸ ਸਮੇਂ ਜ਼ਬਰਦਸਤ ਹੁਲਾਰਾ ਮਿਲਿਆ ਜਦੋਂਕਿ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਆਜ਼ਾਦ ਉਮੀਦਵਾਰ ਜਗਨੀਤ ਸਿੰਘ ਨੇ ਅਚਾਨਕ ਚੋਣ ਮੈਦਾਨ ’ਚੋਂ ਪਿੱਛੇ ਹਟਦਿਆਂ ਸ੍ਰੀ ਚੰਦੂਮਾਜਰਾ ਦੀ ਹਮਾਇਤ ਕਰਨ ਦਾ ਐਲਾਨ ਕਰ ਦਿੱਤਾ। ਅੱਜ ਇੱਥੇ ਜਾਰੀ ਲਿਖਤੀ ਇਕ ਬਿਆਨ ਅਤੇ ਵੀਡੀਓ ਕਲਿੱਪ ਰਾਹੀਂ ਜਗਨੀਤ ਸਿੰਘ ਨੇ ਕਿਹਾ ਕਿ ਸ੍ਰੀ ਚੰਦੂਮਾਜਰਾ ਵੱਲੋਂ ਸਮੁੱਚੇ ਹਲਕੇ ਅਤੇ ਪੰਜਾਬ ਲਈ ਕੀਤੇ ਕੰਮਾਂ ਅਤੇ ਅਕਾਲੀ ਆਗੂ ਦੀਆਂ ਨੀਤੀਆਂ ਨੂੰ ਦੇਖਦੇ ਹੋਏ ਉਨ੍ਹਾਂ ਨੇ ਸ੍ਰੀ ਚੰਦੂਮਾਜਰਾ ਦੇ ਹੱਕ ਵਿੱਚ ਚੋਣ ਮੈਦਾਨ ’ਚੋਂ ਹੱਟਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਹੁਣ ਉਹ ਆਪਣੇ ਸਾਥੀਆਂ ਅਤੇ ਸਮਰਥਕਾਂ ਸਮੇਤ ਸ੍ਰੀ ਚੰਦੂਮਾਜਰਾ ਦੇ ਹੱਕ ਵਿੱਚ ਵੋਟਾਂ ਪੁਆਣਗੇ ਅਤੇ ਹੋਰਨਾਂ ਲੋਕਾਂ ਨੂੰ ਵੀ ਪ੍ਰੇਰਿਤ ਕਰਨਗੇ। ਇਸ ਮੌਕੇ ਚੰਦੂਮਾਜਰਾ ਦੇ ਪੁੱਤਰ ਅਤੇ ਪੰਜਾਬ ਦੇ ਸਾਬਕਾ ਵਧੀਕ ਐਡਵੋਕੇਟ ਜਨਰਲ ਵਕੀਲ ਸਿਮਰਨਜੀਤ ਸਿੰਘ ਚੰਦੂਮਾਜਰਾ ਤੇ ਹੋਰਨਾਂ ਆਗੂਆਂ ਵੱਲੋਂ ਜਗਨੀਤ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

Load More Related Articles
Load More By Nabaz-e-Punjab
Load More In Elections

Check Also

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ ਰਾਘਵ ਚੱਡਾ ਦੇ ਰਾਜ ਸਭਾ ਵਿੱਚ ਜਾਣ ਕਾਰਨ ਖਾਲੀ ਹੋਈ ਸੀ ਸੀਟ ਨਬਜ਼-ਏ…