Nabaz-e-punjab.com

ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਵਿੱਚ ਨਰਸਿੰਗ ਹਫ਼ਤਾ ਸ਼ਾਨੋ ਸ਼ੌਕਤ ਨਾਲ ਸਮਾਪਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਮਈ:
ਇੱਥੋਂ ਦੇ ਮਾਤਾ ਸਾਹਿਬ ਕੌਰ ਕਾਲਜ ਆਫ਼ ਨਰਸਿੰਗ ਬਲੌਂਗੀ (ਮੁਹਾਲੀ) ਵਿੱਚ ਨਰਸਿੰਗ ਹਫ਼ਤਾ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਿਆ। ਇਸ ਦੌਰਾਨ ਨਰਸਿੰਗ ਦੀਆਂ ਵਿਦਿਆਰਥਣਾਂ ਵੱਲੋਂ ਨਾ ਸਿਰਫ਼ ਆਪਣੇ ਮਾਡਲਾਂ ਨੂੰ ਪ੍ਰਦਰਸ਼ਿਤ ਕੀਤਾ ਸਗੋਂ ਕਾਲਜ ਕੈਂਪਸ ਅਤੇ ਨੇੜਲੇ ਪਿੰਡਾਂ ਬੜਮਾਜਰਾ ਅਤੇ ਬੜਮਾਜਰਾ ਕਲੋਨੀ ਵਿੱਚ ਮੈਡੀਕਲ ਕੈਂਪ ਲਗਾ ਕੇ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਹੋਰ ਸਮਾਜਿਕ ਕਾਰਜਾਂ ਵਿੱਚ ਹਿੱਸਾ ਲਿਆ।
ਅਖੀਰਲੇ ਦਿਨ ਵਿਦਿਆਰਥਣਾਂ ਨੇ ਸਭਿਆਚਾਰ ਪ੍ਰੋਗਰਾਮ ਦੌਰਾਨ ਮੰਚ ’ਤੇ ਖੂਬ ਧਮਾਲ ਪਾਈ ਅਤੇ ਕਾਲਜ ਮੈਨੇਜਮੈਂਟ ਵੱਲੋਂ ਹੋਣਹਾਰ ਵਿਦਿਆਰਥਣਾਂ ਨੂੰ ਇਨਾਮ ਤਕਸੀਮ ਕੀਤੇ ਗਏ। ਕਾਲਜ ਦੇ ਚੇਅਰਮੈਨ ਚਰਨਜੀਤ ਸਿੰਘ ਵਾਲੀਆ, ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਜਸਵਿੰਦਰ ਕੌਰ ਵਾਲੀਆ, ਡਾਇਰੈਕਟਰ (ਪ੍ਰਸ਼ਾਸਨ) ਤੇਗਬੀਰ ਸਿੰਘ ਵਾਲੀਆ, ਡਾਇਰੈਕਟਰ (ਅਕਾਦਮਿਕ) ਸ੍ਰੀਮਤੀ ਰਵਨੀਤ ਕੌਰ ਵਾਲੀਆ, ਡਾਇਰੈਕਟਰ (ਵਿੱਤ) ਮਿਸ ਜਪਨੀਤ ਕੌਰ ਵਾਲੀਆ ਅਤੇ ਪਿਆਰੀ ਸੀਰਤ ਮੁੱਖ ਮਹਿਮਾਨ ਸਨ ਜਦੋਂਕਿ ਪ੍ਰਧਾਨਗੀ ਪ੍ਰਿੰਸੀਪਲ ਡਾ. ਰਜਿੰਦਰ ਕੌਰ ਢੱਡਾ ਅਤੇ ਵਾਈਸ ਪ੍ਰਿੰਸੀਪਲ ਸ਼ਿਵਾਨੀ ਸ਼ਰਮਾ ਨੇ ਕੀਤੀ।
ਸਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਅਸਿਸਟੈਂਟ ਪ੍ਰੋਫੈਸਰ ਮਿਸ ਸੁਖਦੀਪ ਕੌਰ, ਕਲੀਨੀਕਲ ਇੰਸਟਰਕਟਰ ਮਿਸ ਰਮਨਦੀਪ ਕੌਰ, ਮਿਸ ਮਨਦੀਪ ਕੌਰ ਅਤੇ ਮਿਸ ਚੇਤਨਾ ਦੀ ਅਗਵਾਈ ਹੇਠ ਕੀਤਾ ਗਿਆ। ਪ੍ਰੋਗਰਾਮ ਦਾ ਆਗਾਜ਼ ਬੀਐਸਸੀ ਭਾਗ ਦੂਜਾ ਅਤੇ ਜੀਐਨਐਮ ਭਾਗ ਪਹਿਲਾ ਦੀਆਂ ਵਿਦਿਆਰਥਣਾਂ ਨੇ ਸ਼ਬਦ ਗਾਇਨ ਨਾਲ ਹੋਇਆ। ਇਸ ਉਪਰੰਤ ਸੀਨੀਅਰ ਨਰਸਿੰਗ ਟਿਊਟਰ ਸ੍ਰੀਮਤੀ ਰੀਟਾ ਨੇ ਨਰਸਿੰਗ ਹਫ਼ਤੇ ਦੌਰਾਨ ਹੋਈਆਂ ਵੱਖ-ਵੱਖ ਗਤੀਵਿਧੀਆਂ ’ਤੇ ਚਾਨਣਾ ਪਾਇਆ। ਇਸ ਮੌਕੇ ਵਿਦਿਆਰਥਣਾਂ ਨੂੰ ਮਹਾਂਵਾਰੀ ਦੌਰਾਨ ਸਾਫ਼ ਸਫ਼ਾਈ ਅਤੇ ਉਸ ਤੋਂ ਹੋਣ ਵਾਲੇ ਰੋਗਾਂ ਦੀ ਰੋਕਥਾਮ ਬਾਰੇ ਜਾਣਕਾਰੀ ਲਈ ਪੁਰਸਕਾਰ ਜੇਤੂ ਫ਼ਿਲਮ ਵੀ ਦਿਖਾਈ ਗਈ।
ਇਨਾਮ ਵੰਡ ਸਮਾਰੋਹ ਨਰਸਿੰਗ ਟਿਊਟਰ ਸ੍ਰੀਮਤੀ ਮਨਪਾਲ ਕੌਰ ਅਤੇ ਕਲੀਨੀਕਲ ਇੰਸਟਰਕਟਰ ਮਿਸ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਹੋਇਆ। ਇਸ ਮੌਕੇ ਕਾਲਜ ਮੈਨੇਜਮੈਂਟ ਵੱਲੋਂ ਸਾਲਾਨਾ ਪ੍ਰੀਖਿਆ ਵਿੱਚ ਵੱਖ-ਵੱਖ ਕੋਰਸਾਂ ’ਚੋਂ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੈਡਲ ਅਤੇ ਵਿਸ਼ੇਸ਼ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਭਿਆਚਾਰਕ ਪ੍ਰੋਗਰਾਮ ਵਿੱਚ ਵਿਦਿਆਰਥਣਾਂ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਰਾਜਸਥਾਨ, ਕਸ਼ਮੀਰ, ਪੱਛਮੀ ਬੰਗਾਲ ਅਤੇ ਮਨੀਪੁਰ ਦੇ ਸਭਿਆਚਾਰ ਦਾ ਪ੍ਰਦਰਸ਼ਨ ਕੀਤਾ। ਬੀਐਸਸੀ ਭਾਗ ਚੌਥਾ ਦੀਆਂ ਵਿਦਿਆਰਥਣਾਂ ਨੇ ਪੰਜਾਬ ਦਾ ਲੋਕ ਨਾਚ ਗਿੱਧਾ ਪੇਸ਼ ਕੀਤਾ। ਜੀਐਨਐਮ ਭਾਗ ਤੀਜਾ ਦੀਆਂ ਵਿਦਿਆਰਥਣਾਂ ਨੇ ਪੰਜਾਬ ਦੇ ਪੁਰਾਣੇ ਤੇ ਨਵੇਂ ਪੰਜਾਬੀ ਗੀਤਾਂ ’ਤੇ ਭੰਗੜਾ ਪੇਸ਼ ਕੀਤਾ। ਜੀਐਨਐਮ ਭਾਗ ਪਹਿਲਾ ਦੀਆਂ ਵਿਦਿਆਰਥਣਾਂ ਨੇ ਨਾਟਕ ਪੇਸ਼ ਕਰ ਕੇ ਦਰਸ਼ਕਾਂ ਦੀ ਵਾਹਾਵਾਈ ਖੱਟੀ।
ਇਸ ਮੌਕੇ ਪੰਜਾਬੀ ਫ਼ਿਲਮ ਅਦਾਕਾਰਾ ਪ੍ਰੀਤੋ ਸਾਹਣੀ, ਚਾਰਟਡ ਅਕਾਉਟੈਂਟ ਗੁਰਦੀਪ ਸਿੰਘ ਅਤੇ ਹਾਈ ਕੋਰਟ ਦੇ ਵਕੀਲ ਯੋਗੇਸ਼ ਅਰੋੜਾ ਨੇ ਵੀ ਸ਼ਿਰਕਤ ਕੀਤੀ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …