Share on Facebook Share on Twitter Share on Google+ Share on Pinterest Share on Linkedin ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਲਈ ਹੁਣ 27 ਮਈ ਨੂੰ ਹੋਵੇਗੀ ਵਿਦਿਆਰਥੀਆਂ ਦੀ ਕੌਂਸਲਿੰਗ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 21 ਮਈ: ਪੰਜਾਬ ਦੇ ਸਰਕਾਰੀ ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ (ਜਿਨ੍ਹਾਂ ਵੱਲੋਂ ਸੁਸਾਇਟੀ ਫਾਰ ਪ੍ਰਮੋਸ਼ਨ ਆਫ਼ ਕੁਆਲਿਟੀ ਐਜੂਕੇਸ਼ਨ ਫਾਰ ਪੂਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ਼ ਪੰਜਾਬ ਵੱਲੋਂ ਲਿਆ ਦਾਖ਼ਲਾ ਟੈਸਟ ਪਾਸ ਕੀਤਾ ਗਿਆ ਹੈ), ਉਨ੍ਹਾਂ ਦੀ ਕੌਂਸਲਿੰਗ ਹੁਣ 25 ਮਈ ਦੀ ਥਾਂ 27 ਮਈ ਨੂੰ ਕਰਵਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਮੈਰੀਟੋਰੀਅਸ ਸੁਸਾਇਟੀ ਦੇ ਅਸਿਸਟੈਂਟ ਪ੍ਰਾਜੈਕਟ ਡਾਇਰੈਕਟਰ ਨੇ ਦੱਸਿਆ ਕਿ ਇਸ ਸਬੰਧੀ ਲੜਕੀਆਂ ਅਤੇ ਲੜਕਿਆਂ ਲਈ ਵੱਖੋ ਵੱਖਰੀ ਕੌਂਸਲਿੰਗ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਮੈਰੀਟੋਰੀਅਸ ਸਕੂਲ ਮੁਹਾਲੀ ਸਮੇਤ ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਦੇ ਨਾਨ ਮੈਡੀਕਲ ਦੇ ਵਿਦਿਆਰਥੀਆਂ ਲਈ ਕੁੱਲ 300 ਸੀਟਾਂ (ਲੜਕਿਆਂ ਲਈ 120 ਅਤੇ ਲੜਕੀਆਂ ਲਈ 180), ਮੈਡੀਕਲ ਦੇ ਵਿਦਿਆਰਥੀਆਂ ਲਈ ਕੁੱਲ 100 ਸੀਟਾਂ (ਲੜਕਿਆਂ ਲਈ 40 ਅਤੇ ਲੜਕੀਆਂ ਲਈ 60), ਕਾਮਰਸ ਦੇ ਵਿਦਿਆਰਥੀਆਂ ਲਈ ਕੁੱਲ 100 ਸੀਟਾਂ (ਲੜਕਿਆਂ ਲਈ 40 ਅਤੇ ਲੜਕੀਆਂ ਲਈ 60) ਅਤੇ ਫਿਰੋਜ਼ਪੁਰ, ਗੁਰਦਾਸਪੁਰ ਅਤੇ ਸੰਗਰੂਰ ਵਿੱਚ ਨਾਨ ਮੈਡੀਕਲ ਦੇ ਵਿਦਿਆਰਥੀਆਂ ਦੀਆਂ ਕੁੱਲ 300 ਸੀਟਾਂ (ਲੜਕਿਆਂ ਲਈ 111 ਅਤੇ ਲੜਕੀਆਂ ਲਈ 189), ਮੈਡੀਕਲ ਦੇ ਵਿਦਿਆਰਥੀਆਂ ਦੀਆਂ ਕੁੱਲ 100 ਸੀਟਾਂ (ਲੜਕਿਆਂ ਲਈ 32 ਅਤੇ ਲੜਕੀਆਂ ਲਈ 68), ਕਾਮਰਸ ਦੇ ਵਿਦਿਆਰਥੀਆਂ ਲਈ ਕੁੱਲ 100 ਸੀਟਾਂ (ਲੜਕਿਆਂ ਲਈ 32 ਅਤੇ ਲੜਕੀਆਂ ਲਈ 68) ਅਤੇ ਤਲਵਾੜਾ ਵਿੱਚ ਨਾਨ ਮੈਡੀਕਲ ਲਈ 35, ਮੈਡੀਕਲ ਲਈ 35, ਅਤੇ ਕਾਮਰਸ ਲਈ 30 ਸੀਟਾਂ ਰੱਖੀਆਂ ਗਈਆਂ ਹਨ। ਇਸ ਸਬੰਧੀ ਡੀਜੀਐਸਈ ਸਮੇਤ ਸਮੂਹ ਜ਼ਿਲ੍ਹਿਆ ਦੇ ਸਿੱਖਿਆ ਅਧਿਕਾਰੀਆਂ ਅਤੇ ਸਾਰੇ ਸਕੂਲ ਮੁਖੀਆਂ ਨੂੰ ਈਮੇਲ ’ਤੇ ਜਾਣਕਾਰੀ ਭੇਜੀ ਗਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ