Share on Facebook Share on Twitter Share on Google+ Share on Pinterest Share on Linkedin ਪੀਟੀਯੂ ਦੀ ਪ੍ਰੀਖਿਆ ਵਿੱਚ ਗਿਆਨ ਜਯੋਤੀ ਇੰਸਟੀਚਿਊਟ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਮੈਨੇਜਮੈਂਟ ਤੇ ਇੰਜੀਨੀਅਰਿੰਗ ਦੀਆਂ ਟਾਪ 10 ਪੁਜ਼ੀਸ਼ਨਾਂ ’ਚੋਂ 7 ਪੁਜ਼ੀਸ਼ਨਾਂ ਗਿਆਨ ਜਯੋਤੀ ਦੇ ਵਿਦਿਆਰਥੀਆਂ ਦਾ ਕਬਜ਼ਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਮਈ: ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ਫੇਜ਼-2 ਦੇ ਬੀਬੀਏ, ਬੀਸੀਏ, ਐਮਸੀਏ ਅਤੇ ਐਮਬੀਏ ਸਟਰੀਮ ਦੇ ਵਿਦਿਆਰਥੀਆਂ ਨੇ ਆਈ ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀ ਪ੍ਰੀਖਿਆਵਾਂ ਵਿੱਚ ਕਾਲਜ ਦੀ ਸਰਦਾਰੀ ਨੂੰ ਕਾਇਮ ਰੱਖਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਗਿਆਨ ਜਯੋਤੀ ਗਰੁੱਪ ਦੇ ਵਿਦਿਆਰਥੀਆਂ ਨੇ ਮੈਰਿਟ ਵਿੱਚ ਯੂਨੀਵਰਸਿਟੀ ਦੇ ਟਾਪ 10 ਪੁਜ਼ੀਸ਼ਨਾਂ ਵਿੱਚ 7 ਪੁਜ਼ੀਸ਼ਨਾਂ ’ਤੇ ਕਬਜ਼ਾ ਕਰਕੇ ਸੰਸਥਾਨ ਦਾ ਨਾਂ ਰੋਸ਼ਨ ਕੀਤਾ ਹੈ। ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਸੁਰਿੰਦਰ ਕੁਮਾਰ ਨੇ ਦੂਜੀ ਪੁਜ਼ੀਸ਼ਨ, ਅੰਕਿਤਾ ਨੇ ਚੌਥੀ ਪੁਜ਼ੀਸ਼ਨ, ਯਾਸਿਰ ਅਫਾਕ ਨੇ ਪੰਜਵੀਂ ਪੁਜ਼ੀਸ਼ਨ, ਅਨੰਦ ਮੋਹਨ, ਸਿਮਰਤ ਕੌਰ ਅਤੇ ਪ੍ਰਭਜੋਤ ਕੌਰ ਨੇ ਨੌਵੀਂ ਪੁਜ਼ੀਸ਼ਨ ਅਤੇ ਇਸ਼ਾਂਤ ਸ਼ਰਮਾ ਨੇ ਦਸਵੀਂ ਪੁਜ਼ੀਸ਼ਨ ਹਾਸਲ ਕੀਤੀ ਹੈ। ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇਐਸ ਬੇਦੀ ਨੇ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗਿਆਨ ਜਯੋਤੀ ਇੰਸਟੀਚਿਊਟ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਪੂਰਾ ਧਿਆਨ ਰੱਖਿਆ ਜਾਂਦਾ ਹੈ। ਜਿਸ ਦੇ ਸਦਕਾ ਹਰੇਕ ਸਾਲ ਸੰਸਥਾਨ ਦੇ ਵਿਦਿਆਰਥੀ ਮੈਰਿਟ ਵਿੱਚ ਮੋਹਰੀ ਪੁਜ਼ੀਸ਼ਨਾਂ ਹਾਸਲ ਕਰਦੇ ਹਨ। ਗਿਆਨ ਜਯੋਤੀ ਦੇ ਡਾਇਰੈਕਟਰ (ਅਕਾਦਮਿਕ) ਡਾ. ਅਨੀਤ ਬੇਦੀ ਨੇ ਮੈਰਿਟ ਵਿੱਚ ਆਉਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਹੋਣਹਾਰ ਅਧਿਆਪਕਾਂ ਦੀ ਲਗਨ ਅਤੇ ਸਖ਼ਤ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕਾਲਜ ਕੈਂਪਸ ਵਿੱਚ ਕਰਵਾਈ ਜਾਂਦੀ ਪ੍ਰੈਕਟੀਕਲ ਅਤੇ ਅਕੈਡਮਿਕ ਸਿੱਖਿਆ ਲਈ ਪੂਰਾ ਧਿਆਨ ਦੇਣ ਦੀ ਤਾਕੀਦ ਕਰਦਿਆਂ ਕਿਹਾ ਕਿ ਸਫਲਤਾ ਹਾਸਲ ਕਰਨ ਲਈ ਲਗਾਤਾਰ ਮਿਹਨਤ ਕਰਨੀ ਪੈਂਦੀ ਹੈ। ਇਸ ਲਈ ਵਿੱਦਿਅਕ ਜੀਵਨ ਵਿੱਚ ਉਹ ਆਪਣੇ ਕੈਰੀਅਰ ਬਣਾਉਣ ਲਈ ਪੂਰੀ ਤਰ੍ਹਾਂ ਚੇਤੰਨ ਰਹਿਣ। ਇਸ ਮੌਕੇ ਮੈਨੇਜਮੈਂਟ ਨੇ ਕਾਲਜ ਕੈਂਪਸ ਵਿੱਚ ਮਿਠਾਈ ਵੀ ਵੰਡੀ ਗਈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ