Share on Facebook Share on Twitter Share on Google+ Share on Pinterest Share on Linkedin ਸ਼ਹਿਰ ਦੇ ਗੁਰਦੁਆਰਿਆਂ ਵਿੱਚ ਬਿਜਲੀ ਦੇ ਸ਼ਾਰਟ ਸਰਕਟ ਦੀ ਸੰਭਾਵਨਾ ਨੂੰ ਰੋਕਣ ਲਈ ਦਿਸ਼ਾ ਨਿਰਦੇਸ਼ ਜਾਰੀ ਗੁਰਦੁਆਰਾ ਤਾਲਮੇਲ ਕਮੇਟੀ ਦੀ ਮੀਟਿੰਗ ਵਿੱਚ ਗੁਰੂ ਗ੍ਰੰਥ ਸਾਹਿਬ ਅਗਨ ਭੇਟ ਹੋਣ ਬਾਰੇ ਗੰਭੀਰਤਾ ਕੀਤੀ ਚਰਚਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਮਈ: ਗੁਰਦੁਆਰਾ ਤਾਲਮੇਲ ਕਮੇਟੀ ਐਸ.ਏ.ਐਸ. ਨਗਰ (ਮੁਹਾਲੀ) ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਦੀ ਅਗਵਾਈ ਹੇਠ ਅੱਜ ਇੱਥੋਂ ਦੇ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਵਿੱਚ ਹੋਈ। ਜਿਸ ਵਿੱਚ ਮੌਜੂਦਾ ਗਰਮੀ ਦੇ ਮੌਸਮ ਵਿੱਚ ਤੇਜ਼ ਹਵਾਵਾਂ ਅਤੇ ਹਨੇਰੀਆਂ ਚੱਲਣ ਕਾਰਨ ਕਈ ਸਥਾਨਾਂ ’ਤੇ ਬਿਜਲੀ ਦੇ ਸ਼ਾਰਟ ਸਰਕਟ ਹੋਣ ਕਾਰਨ ਧਾਰਮਿਕ ਅਸਥਾਨਾਂ ਵਿੱਚ ਗੁਰੂ ਗੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਅਗਨ ਭੇਟ ਹੋਣ ਦੀਆਂ ਖ਼ਬਰਾਂ ’ਤੇ ਚਿੰਤਾ ਪ੍ਰਗਟ ਕੀਤੀ ਗਈ। ਸੰਸਥਾ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਗਿੱਲ ਨੇ ਦੱਸਿਆ ਕਿ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਸ਼ਹਿਰ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਪੱਤਰ ਲਿਖ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਅਤੇ ਰੱਖ ਰਖਾਓ ਲਈ ਵਿਸ਼ੇਸ਼ ਉਪਰਾਲੇ ਕਰਨ ਲਈ ਕਿਹਾ ਜਾਵੇ। ਇਹ ਵੀ ਯਕੀਨੀ ਬਣਾਇਆ ਜਾਵੇ ਕਿ ਗੁਰਦੁਆਰਾ ਸਾਹਿਬ ਵਿੱਚ ਧੂਪ, ਅਗਰਬੱਤੀ, ਏਸੀ, ਪੱਖੇ, ਸਜਾਵਟੀ ਲੜੀਆਂ ਜਾਂ ਬਿਜਲੀ ਦਾ ਹੋਰ ਸਾਮਾਨ ਦੀ ਵਰਤੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਜਾਂ ਸੁੱਖ ਆਸਨ ਅਸਥਾਨਾਂ ’ਤੇ ਸਿਰਫ਼ ਉਸ ਵੇਲੇ ਹੀ ਕੀਤੀ ਜਾਵੇ ਜਦੋਂ ਕਿ ਉੱਥੇ ਕੋਈ ਸੇਵਾਦਾਰ ਜਾਂ ਨਿਗਰਾਨ ਮੌਕੇ ’ਤੇ ਹਾਜ਼ਰ ਹੋਵੇ। ਉਨ੍ਹਾਂ ਕਿਹਾ ਕਿ ਗੁਰੂ ਗੰ੍ਰਥ ਸਾਹਿਬ ਪ੍ਰਕਾਸ਼ ਅਸਥਾਨ ਅਤੇ ਸੁਖ ਆਸਨ ਅਸਥਾਨਾਂ ਦੇ ਕਮਰੇ ਜਾਂ ਥਾਵਾਂ ’ਤੇ ਬਿਜਲੀ ਸਪਲਾਈ ਦਾ ਮੇਨ ਸਵਿੱਚ ਵੱਖਰਾ ਲਗਾਇਆ ਜਾਵੇ ਅਤੇ ਜਦੋਂ ਬਿਜਲੀ ਦੀ ਲੋੜ ਨਾ ਹੋਵੇ ਸਵਿੱਚ ਬੰਦ ਕਰ ਦਿੱਤਾ ਜਾਵੇ। ਮੀਟਿੰਗ ਵਿੱਚ ਕੋਰ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਮਾਨ, ਮਨਜੀਤ ਸਿੰਘ ਭੱਲਾ ਅਤੇ ਅਮਰਜੀਤ ਸਿੰਘ ਪਾਹਵਾ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ