Share on Facebook Share on Twitter Share on Google+ Share on Pinterest Share on Linkedin ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਨੇ ਖਾਲਸਾ ਕਾਲਜ ਵਿੱਚ ‘ਵਿਸ਼ਵ ਤੰਬਾਕੂ ਰਹਿਤ ਦਿਵਸ’ ਮਨਾਇਆ ਤੰਬਾਕੂ ਵਿਰੁੱਧ 22ਵੇਂ ਅੰਤਰ-ਸਕੂਲ ਪੇਂਟਿੰਗ ਮੁਕਾਬਲਿਆਂ ਵਿੱਚ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀ ਅੱਵਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਮਈ: ਤੰਬਾਕੂ ਵਿਰੁੱਧ ਸੰਘਰਸ਼ਸ਼ੀਲ ਸੰਸਥਾ ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਮੁਹਾਲੀ ਵੱਲੋਂ ਖਾਲਸਾ ਕਾਲਜ ਆਫ਼ ਟੈਕਨਾਲੋਜੀ ਐਂਡ ਮੈਨੇਜਮੈਂਟ ਫੇਜ਼-3ਏ ਵਿੱਚ ‘ਵਿਸ਼ਵ ਤੰਬਾਕੂ ਰਹਿਤ ਦਿਵਸ’ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੇ ਮਾਪਿਆਂ ਸਮੇਤ ਸ਼ਿਰਕਤ ਕੀਤੀ ਅਤੇ ਤੰਬਾਕੂ ਦੇ ਮਨੁੱਖੀ ਸਰੀਰ ਅਤੇ ਸਮਾਜ ’ਤੇ ਪੈਣ ਵਾਲੇ ਬੂਰੇ ਪ੍ਰਭਾਵ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਮੁੱਖ ਮਹਿਮਾਨ ਪਰਦੀਪ ਕੁਮਾਰ ਮੱਟੂ ਸੰਯੁਕਤ ਕਮਿਸ਼ਨਰ ਡਰੱਗ ਪ੍ਰਸ਼ਾਸਨ ਨੇ ਕਿਹਾ ਕਿ ਤੰਬਾਕੂ ਮਨੁੱਖੀ ਸਿਹਤ ਅਤੇ ਸਮਾਜ ਲਈ ਸਭ ਤੋਂ ਵੱਡੀ ਚੁਣੌਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਰੇਕ ਸਾਲ ਵਿਸ਼ਵ ਭਰ ਵਿੱਚ 70 ਲੱਖ ਅਤੇ ਭਾਰਤ ਵਿੱਚ 12 ਲੱਖ ਲੋਕਾਂ ਦੀ ਮੌਤ ਤੰਬਾਕੂ ਦਾ ਸੇਵਨ ਕਰਨ ਨਾਲ ਹੋਣ ਹੁੰਦੀ ਹੈ। ਇਨ੍ਹਾਂ ਅਣਾਈਆਂ ਮੌਤਾਂ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਨੇ ਸਿਹਤ ਵਿਭਾਗ ਵੱਲੋਂ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਵੱਲੋਂ ਇਸ ਖੇਤਰ ਵਿੱਚ ਪਾਏ ਜਾ ਰਹੇ ਯੋਗਦਾਨ ਨੂੰ ਵੀ ਸਰਾਹਿਆ। ਉਨ੍ਹਾਂ ਕਿਹਾ ਕਿ ਹੋਰਨਾਂ ਸੰਸਥਾਵਾਂ ਨੂੰ ਅਜਿਹੇ ਉਪਰਾਲੇ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਇਸ ਮੌਕੇ ਸਿਹਤ ਵਿਭਾਗ ਦੇ ਸਹਾਇਕ ਨਿਰਦੇਸ਼ਕ ਤੇ ਐੱਨਸੀਡੀ ਪ੍ਰੋਗਰਾਮ ਦੇ ਇੰਚਾਰਜ ਡਾ. ਜੀਬੀ ਸਿੰਘ ਨੇ ਕਿਹਾ ਕਿ ਬਹੁਤ ਸਾਰੀਆਂ ਜਾਨਲੇਵਾ ਬਿਮਾਰੀਆਂ ਕੈਂਸਰ, ਦਿਲ ਦੇ ਰੋਗ, ਦੌਰੇ, ਵਧਦਾ ਬਲੱਡ ਪ੍ਰੈਸ਼ਰ, ਸੂਗਰ ਆਦਿ ਪਿੱਛੇ ਵੀ ਤੰਬਾਕੂ ਇਕ ਵੱਡਾ ਕਾਰਨ ਹੈ। ਉਨ੍ਹਾਂ ਦੱਸਿਆ ਕਿ ਮੂੰਹ ਦੇ ਕੈਂਸਰ ਦੇ ਪੂਰੀ ਦੁਨੀਆ ਦੇ 90 ਫੀਸਦੀ ਤੋਂ ਵੀ ਵੱਧ ਰੋਗੀ ਭਾਰਤ ਵਿੱਚ ਪਾਏ ਜਾਂਦੇ ਹਨ। ਜਿਸ ਦਾ ਮੁੱਖ ਕਾਰਨ ਤੰਬਾਕੂ ਅਤੇ ਪਾਨ-ਮਸਾਲੇ ਦਾ ਸੇਵਨ ਕਰਨਾ ਹੈ। ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਦੀ ਪ੍ਰਧਾਨ ਉਪਿੰਦਰਪ੍ਰੀਤ ਕੌਰ ਨੇ ਕਿਹਾ ਕਿ ਤੰਬਾਕੂ ਨਾ ਸਿਰਫ਼ ਮਨੁੱਖੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ਬਲਕਿ ਆਰਥਿਕ ਤੌਰ ’ਤੇ ਵੀ ਹਾਨੀ ਪਹੁੰਚਾਉਂਦਾ ਹੈ। ਇਹੀ ਨਹੀਂ ਵਾਤਾਵਰਨ ਵੀ ਪ੍ਰਦੂਸ਼ਿਤ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਤੰਬਾਕੂ ਵਿਰੁੱਧ ਕਰਵਾਏ ਗਏ 22ਵੇਂ ਅੰਤਰ-ਸਕੂਲ ਪੇਂਟਿੰਗ ਮੁਕਾਬਲਿਆਂ ਵਿੱਚ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਮੁਹਾਲੀ ਨੇ ਪਹਿਲਾ ਅਤੇ ਸ਼ਿਵਾਲਿਕ ਪਬਲਿਕ ਸਕੂਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਸੰਸਥਾ ਦੀ ਮੀਤ ਪ੍ਰਧਾਨ ਬੀਬੀ ਸੁਰਜੀਤ ਕੌਰ ਨੇ ਆਏ ਹੋਏ ਮਹਿਮਾਨਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਨੈਸ਼ਨਲ ਤੰਬਾਕੂ ਕੰਟਰੋਲ ਪ੍ਰੋਗਰਾਮ ਦੀ ਨੋਡਲ ਅਫ਼ਸਰ ਡਾ. ਨਿਰਲੇਪ ਕੌਰ ਅਤੇ ਹਰਿਆਣਾ ਦੀ ਸੂਬਾਈ ਨੋਡਲ ਅਫ਼ਸਰ ਡਾ. ਰੀਟਾ ਕੋਟਵਾਲ, ਸੰਸਥਾ ਦੇ ਸਕੱਤਰ ਵਿਪਿਨ ਨਾਗੀ, ਮੀਡੀਆ ਸਲਾਹਕਾਰ ਹਾਕਮ ਸਿੰਘ ਜਵੰਦਾ, ਡਾ. ਆਸਥਾ ਬੱਗਾ ਵੀ ਹਾਜ਼ਰ ਸਨ। ਅਖੀਰ ਵਿੱਚ ਮੁਹਾਲੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ