Share on Facebook Share on Twitter Share on Google+ Share on Pinterest Share on Linkedin ਮੁਹਾਲੀ ਨੇੜੇ ਅੰਬੇਦਕਰ ਕਲੋਨੀ ਬਲੌਂਗੀ ਦੇ ਨੌਜਵਾਨ ਦਾ ਦੋਸਤਾਂ ਨੇ ਕੀਤਾ ਕਤਲ ਲੰਘੀ ਰਾਤ ਸੰਨੀ ਪਾਸਵਾਨ ਆਪਣੇ ਦੋਸਤਾਂ ਨਾਲ ਘਰੋਂ ਬਾਹਰ ਗਿਆ ਸੀ, ਬੁੱਧਵਾਰ ਨੂੰ ਸੜਕ ਕਿਨਾਰੇ ਮਿਲੀ ਚਾਕੂਆਂ ਨਾਲ ਵਿੰਨੀਂ ਲਾਸ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਮਈ: ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੀ ਜੂਹ ਵਿੱਚ ਵਸਦੇ ਕਸਬਾਨੁਮਾ ਪਿੰਡ ਬਲੌਂਗੀ ਦੀ ਅੰਬੇਦਕਰ ਕਲੋਨੀ ਵਿੱਚ ਇਕ ਨੌਜਵਾਨ ਦੀ ਚਾਕੂਆਂ ਨਾਲ ਵਿੰਨੀਂ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਸੰਨੀ ਪਾਸਵਾਨ (19) ਵਜੋਂ ਹੋਈ ਹੈ। ਇਸ ਸਬੰਧੀ ਬਲੌਂਗੀ ਪੁਲੀਸ ਨੇ ਕਤਲ ਦਾ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪਰਿਵਾਰਕ ਮੈਂਬਰਾਂ ਨੇ ਪੁਲੀਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਦੱਸਿਆ ਕਿ ਲੰਘੀ ਦੇਰ ਰਾਤ ਕਰੀਬ 10 ਵਜੇ ਉਨ੍ਹਾਂ ਦੇ ਲੜਕੇ ਸੰਨੀ ਪਾਸਵਾਨ ਨੂੰ ਉਸ ਦੇ ਕੁਝ ਦੋਸਤ ਘਰੋਂ ਬੁਲਾ ਕੇ ਲੈ ਕੇ ਗਏ ਸੀ ਅਤੇ ਅੱਜ ਦਿਨ ਵਿੱਚ ਕਿਸੇ ਰਾਹਗੀਰ ਨੇ ਪੁਲੀਸ ਨੂੰ ਇਤਲਾਹ ਦਿੱਤੀ ਕਿ ਟੀਡੀਆਈ ਨੇੜੇ ਖਾਲੀ ਥਾਂ ਵਿੱਚ ਕਿਸੇ ਨੌਜਵਾਨ ਦੀ ਲਾਸ਼ ਪਈ ਹੈ। ਸੂਚਨਾ ਮਿਲਦੇ ਹੀ ਥਾਣਾ ਬਲੌਂਗੀ ਦੇ ਐਸਐਚਓ ਯੋਗੇਸ਼ ਕੁਮਾਰ ਤੁਰੰਤ ਪੁਲੀਸ ਫੋਰਸ ਲੈ ਕੇ ਮੌਕੇ ’ਤੇ ਪਹੁੰਚ ਗਏ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲੀਸ ਨੇ ਨੌਜਵਾਨ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ। ਲਾਸ਼ ਨੂੰ ਸਭ ਤੋਂ ਪਹਿਲਾਂ ਕਿਸੇ ਗੱਡੂ ਨਾਂ ਦੇ ਵਿਅਕਤੀ ਨੇ ਦੇਖਿਆ ਸੀ। ਇਸ ਮਗਰੋਂ ਉਸ ਨੇ ਕਲੋਨੀ ਦੇ ਹੋਰਨਾਂ ਲੋਕਾਂ ਨੂੰ ਜਾਣਕਾਰੀ ਦਿੱਤੀ। ਉਧਰ, ਸੂਤਰ ਦੱਸਦੇ ਹਨ ਕਿ ਸੰਨੀ ਪਾਸਵਾਨ ਅਤੇ ਉਸ ਦੇ ਦੋਸਤਾਂ ਨੇ ਲੰਘੀ ਰਾਤ ਕਲੋਨੀ ਨੇੜਲੇ ਸ਼ਰਾਬ ਦੇ ਠੇਕੇ ਤੋਂ ਸ਼ਰਾਬ ਦੀ ਬੋਤਲ ਲਈ ਸੀਅ ਅਤੇ ਇਕੱਠੇ ਬੈਠ ਕੇ ਸ਼ਰਾਬ ਪੀਤੀ। ਇਸ ਦੌਰਾਨ ਕਿਸੇ ਗੱਲ ਨੂੰ ਲੈ ਕੇ ਸੰਨੀ ਦੀ ਉਸ ਦੇ ਦੋਸਤਾਂ ਨਾਲ ਮਾਮੂਲੀ ਤਕਰਾਰ ਹੋ ਗਈ ਜੋ ਬਾਅਦ ਵਿੱਖ ਖੂੰਨੀ ਸੰਘਰਸ਼ ਵਿੱਚ ਬਦਲ ਗਈ। ਪੁਲੀਸ ਅਨੁਸਾਰ ਸੰਨੀ ਦੀ ਵੱਖੀ ਅਤੇ ਪਿੱਠ ਉੱਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਦੇ ਡੂੰਘੇ ਜ਼ਖ਼ਮ ਸਨ। ਦੱਸਿਆ ਜਾ ਰਿਹਾ ਹੈ ਸੰਨੀ ਦੀ ਚਾਕੂ ਮਾਰ ਕੇ ਹੱਤਿਆ ਕੀਤੀ ਗਈ ਹੈ। ਉਂਜ ਮ੍ਰਿਤਕ ਨੌਜਵਾਨ ਦੀ ਪਿੱਠ ਉੱਤੇ ਇਕ ਜ਼ਖ਼ਮ ’ਤੇ ਪੱਟੀ ਵੀ ਕੀਤੀ ਹੋਈ ਸੀ। ਮ੍ਰਿਤਕ ਨੌਜਵਾਨ ਦੇ ਪਿਤਾ ਮੁਦਰਕਨ ਪਾਸਵਾਨ ਨੇ ਦੱਸਿਆ ਕਿ ਉਸ ਦਾ ਬੇਟਾ ਸੰਨੀ ਬੀਤੀ ਰਾਤ ਆਪਣੇ ਦੋਸਤਾਂ ਨਾਲ ਬਾਹਰ ਘਰੋਂ ਬਾਹਰ ਗਿਆ ਸੀ, ਜੋ ਸਾਰੀ ਰਾਤ ਵਾਪਸ ਘਰ ਨਹੀਂ ਆਇਆ। ਸਵੇਰੇ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਬੇਟੇ ਦੀ ਲਾਸ਼ ਕਲੋਨੀ ਨੇੜੇ ਸੜਕ ਕਿਨਾਰੇ ਪਈ ਹੈ। ਜਾਣਕਾਰੀ ਅਨੁਸਾਰ ਸੰਨੀ ਨਸ਼ੇ ਪਤੇ ਕਰਨ ਦਾ ਸ਼ੌਕੀਨ ਸੀ ਅਤੇ ਰੋਜ਼ਾਨਾ ਆਪਣੇ ਦੋਸਤਾਂ ਨਾਲ ਮਿਲ ਕੇ ਠੇਕੇ ’ਤੇ ਸ਼ਰਾਬ ਪੀਣ ਜਾਂਦਾ ਸੀ। ਪੁਲੀਸ ਮਾਮਲੇ ਦੀ ਵੱਖ ਵੱਖ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ। ਉਧਰ, ਇਸ ਸਬੰਧੀ ਸੰਪਰਕ ਕਰਨ ’ਤੇ ਥਾਣਾ ਬਲੌਂਗੀ ਦੇ ਐਸਐਚਓ ਯੋਗੇਸ਼ ਕੁਮਾਰ ਨੇ ਦੱਸਿਆ ਕਿ ਸੰਨੀ ਹੱਤਿਆ ਕੇਸ ਸਬੰਧੀ ਬਲੌਂਗੀ ਥਾਣੇ ਵਿੱਚ ਮ੍ਰਿਤਕ ਨੌਜਵਾਨ ਦੇ ਪੰਜ ਦੋਸਤਾਂ ਦਲੀਪ ਕੁਮਾਰ, ਤਿਵਾੜੀ, ਚੰਦਨ, ਲੱਡੂ ਅਤੇ ਵਿਵੇਕ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 203 ਅਤੇ 34 ਅਧੀਨ ਕਤਲ ਦਾ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਸਾਰੇ ਮੁਲਜ਼ਮ ਫਰਾਰ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ