Share on Facebook Share on Twitter Share on Google+ Share on Pinterest Share on Linkedin ਜਨਰਲ ਵਰਗ ਦੇ ਗਰੀਬ ਲੋਕਾਂ ਨੂੰ 10 ਫੀਸਦੀ ਰਾਖਵੇਂਕਰਨ ਦਾ ਲਾਭ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਮਈ: ਆਲ ਇੰਡੀਆ ਜੱਟ ਮਹਾਂ ਸਭਾ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਹਰਪੁਰਾ ਅਤੇ ਪੰਜਾਬ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਪੰਜਾਬ ਸਰਕਾਰ ਵੱਲੋਂ ਜਨਰਲ ਵਰਗ ਦੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਵਿਅਕਤੀਆਂ ਜਿਨ੍ਹਾਂ ਦੀ ਸਾਲਾਨਾ ਆਮਦਨ 8 ਲੱਖ ਰੁਪਏ ਤੋਂ ਘੱਟ ਹੈ, ਉਨ੍ਹਾਂ ਨੂੰ 10 ਫੀਸਦੀ ਰਾਖਵਾਂਕਰਨ ਦੇਣ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਫੈਸਲਾ ਕਰਕੇ ਗਰੀਬ ਕਿਸਾਨਾਂ ਅਤੇ ਜ਼ਿੰਮੀਦਾਰਾਂ ਅਤੇ ਹੋਰ ਵਰਗਾਂ ਨੂੰ ਵੱਡਾ ਲਾਭ ਦੇਣ ਲਈ ਚੰਗਾ ਕਦਮ ਚੁੱਕਿਆ ਹੈ। ਅੱਜ ਇੱਥੇ ਉਕਤ ਆਗੂਆਂ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਮੋਦੀ ਸਰਕਾਰ ਨੇ ਕੇਂਦਰ ਵਿੱਚ ਇਹ ਫੈਸਲਾ ਕੀਤਾ ਸੀ ਪਰ ਸੂਬਿਆਂ ਨੂੰ ਇਸ ਦਾ ਕੋਈ ਲਾਭ ਨਹੀਂ ਸੀ ਹੋਇਆ ਪ੍ਰੰਤੂ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਫੈਸਲੇ ਨਾਲ ਜਨਰਲ ਵਰਗ ਨਾਲ ਸਬੰਧਤ ਜਿਨ੍ਹਾਂ ਗਰੀਬ ਲੋਕਾਂ ਨੂੰ ਕਦੇ ਰਾਖਵੇਂਕਰਨ ਦਾ ਲਾਭ ਨਹੀਂ ਸੀ ਮਿਲ ਸਕਿਆ। ਹੁਣ ਉਨ੍ਹਾਂ ਨੂੰ ਸਰਕਾਰੀ ਨੌਕਰੀਆਂ ਅਤੇ ਤਰੱਕੀ ਲਈ ਵਧੇਰੇ ਮੌਕੇ ਮਿਲਣਗੇ। ਆਗੂਆਂ ਨੇ ਆਪਣੇ ਬਿਆਨ ਵਿੱਚ ਪਿਛਲੀ ਅਕਾਲੀ ਸਰਕਾਰ ਵੱਲੋਂ ਗਰੀਬ ਕਿਸਾਨਾਂ ਅਤੇ ਜ਼ਿੰਮੇਦਾਰਾਂ ਅਤੇ ਆਮ ਲੋਕਾਂ ਨੂੰ ਕੋਈ ਲਾਭ ਨਹੀਂ ਦਿੱਤਾ ਗਿਆ ਲੇਕਿਨ ਕੈਪਟਨ ਸਰਕਾਰ ਨੇ ਪਹਿਲਕਦਮੀ ਕਰਦਿਆਂ ਇਹ ਇਤਿਹਾਸਕ ਫੈਸਲਾ ਲਿਆ ਹੈ। ਜਿਸ ਦੀ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਨੂੰ ਸਰਾਹਨਾ ਕਰਨੀ ਚਾਹੀਦੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ