Nabaz-e-punjab.com

ਸਿਹਤ ਵਿਭਾਗ ਵੱਲੋਂ ਤੰਬਾਕੂ ਵਿਰੁੱਧ ਮੁਹਾਲੀ ਵਿੱਚ ਸੂਬਾ ਪੱਧਰੀ ਸਮਾਗਮ, ਪੋਸਟਰ ਤੇ ਰੰਗੋਲੀ ਮੁਕਾਬਲੇ ਕਰਵਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਮਈ:
ਸਿਹਤ ਵਿਭਾਗ ਪੰਜਾਬ ਵੱਲੋਂ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਦੇ ਮੌਕੇ ਪੰਜਾਬ ਰਾਜ ਸਿਹਤ ਤੇ ਪਰਿਵਾਰ ਭਲਾਈ ਤੇ ਸਿਖਲਾਈ ਸੰਸਥਾ ਫੇਜ਼-6 ਵਿੱਚ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ। ਸਿਹਤ ਵਿਭਾਗ ਦੇ ਸਕੱਤਰ ਕਮ ਨੈਸ਼ਨਲ ਹੈਲਥ ਮਿਸ਼ਨ ਦੇ ਮਿਸ਼ਨ ਡਾਇਰੈਕਟਰ ਅਮਿਤ ਕੁਮਾਰ ਦੀ ਅਗਵਾਈ ਵਿੱਚ ਕਰਵਾਏ ਗਏ ਇਸ ਸਮਾਗਮ ਵਿੱਚ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਅਵਨੀਤ ਕੌਰ, ਨੈਸ਼ਨਲ ਹੈਲਥ ਮਿਸ਼ਨ ਦੇ ਡਾਇਰੈਕਟਰ ਡਾ. ਰੀਟਾ ਭਾਰਦਵਾਜ, ਸਟੇਟ ਪ੍ਰੋਗਰਾਮ ਅਫ਼ਸਰ ਡਾ. ਨਿਰਲੇਪ ਕੌਰ ਨੇ ਵੀ ਸ਼ਿਰਕਤ ਕੀਤੀ।
ਇਸ ਮੌਕੇ ਤੰਬਾਕੂ ਵਿਰੁੱਧ ਜਾਗਰੂਕਤਾ ਦਾ ਸੁਨੇਹਾ ਦੇਣ ਲਈ ਪੋਸਟਰ ਤੇ ਰੰਗੋਲੀ ਮੁਕਾਬਲੇ ਕਰਵਾਏ ਗਏ। ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੇ ਤੰਬਾਕੂ ਦੇ ਬੂਰੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ 15 ਅਪਰੈਲ ਤੋਂ ਅੱਜ ਤੱਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਪਿੰਡਾਂ, ਸਲੱਮ, ਸਕੂਲ ਤੇ ਕਾਲਜਾਂ ਵਿੱਚ ਸੈਮੀਨਾਰ, ਵਰਕਸ਼ਾਪ, ਪੇਂਟਿੰਗ/ਲਿਖਣ/ਦੌੜ ਮੁਕਾਬਲੇ ਕਰਵਾਏ ਗਏ ਅਤੇ ਸ਼ਹਿਰੀ ਸਲੱਮ ਏਰੀਆ ਵਿੱਚ ਓਰਲ ਸਕਰੀਨਿੰਗ ਕੈਂਪ ਲਗਾਏ ਗਏ।
ਮਿਸ਼ਨ ਡਾਇਰੈਕਟਰ ਅਮਿਤ ਕੁਮਾਰ ਨੇ ਦੱਸਿਆ ਕਿ ਪੰਜਾਬ ਨੇ ਤੰਬਾਕੂ ਕੰਟਰੋਲ ਪ੍ਰੋਗਰਾਮ ਨੂੰ ਪ੍ਰਮੁੱਖ ਏਜੰਡੇ ਵਿੱਚ ਸ਼ਾਮਲ ਕੀਤਾ ਗਿਆ ਹੈ ਅਤੇ ਰਾਸ਼ਟਰ ਪੱਧਰ ’ਤੇ ਵੀ ਪੰਜਾਬ ਵੱਲੋਂ ਚੁੱਕੇ ਜਾ ਰਹੇ ਕਦਮਾਂ ਦੀ ਸ਼ਾਲਾਘਾ ਕੀਤੀ ਗਈ ਹੈ। ਸਾਲ 2018-19 ਦੌਰਾਨ ਕੋਟਪਾ ਐਕਟ ਦੀ ਉਲੰਘਣਾ ਦੇ ਦੋਸ਼ ਵਿੱਚ 23886 ਚਲਾਨ ਕੀਤੇ ਗਏ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਪੱਕੇ ਤੌਰ ’ਤੇ ਹੁੱਕਾ ਤੇ ਹੁੱਕਾ ਬਾਰ ਨੂੰ ਬੈਨ ਕਰ ਦਿੱਤਾ ਗਿਆ ਹੈ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਵੱਲੋਂ ਬਿੱਲ ਨੂੰ ਅਸੈਂਬਲੀ ਵਿੱਚ ਮਾਰਚ 2018 ਨੂੰ ਪਾਸ ਕਰਵਾ ਲਿਆ ਹੈ ਅਤੇ ਸਤੰਬਰ 2018 ਵਿੱਚ ਨੋਟੀਫਾਈ ਕੀਤਾ ਗਿਆ। ਰਾਜ ਵਿੱਚ ਬੱਚਿਆਂ ਤੇ ਨੌਜਵਾਨਾਂ ਨੂੰ ਤੰਬਾਕੂ ਦੀ ਲਪੇਟ ਵਿੱਚ ਆਉਣ ਤੋਂ ਬਚਾਉਣ ਲਈ ਹੋਰ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ।
ਇਸ ਤੋਂ ਪਹਿਲਾਂ ਡਾ. ਅਵਨੀਤ ਕੌਰ ਨੇ ਦੱਸਿਆ ਕਿ ਪੰਜਾਬ ਅਜਿਹਾ ਰਾਜ ਹੈ, ਜਿੱਥੇ ਨੌਜਵਾਨਾਂ ਨੂੰ ਈ-ਸਿਗਰਟ ਅਤੇ ਕਾਲਜ/ਯੂਨੀਵਰਸਿਟੀਆਂ ਦੇ ਹੋਸਟਲ ਨੂੰ ਤੰਬਾਕੂ ਮੁਕਤ ਘੋਸ਼ਿਤ ਕੀਤਾ ਹੈ। ਦੂਜੇ ਪਾਸੇ ਪੰਜਾਬ ਦੇ ਪਿੰਡਾਂ ਤੇ ਸ਼ਹਿਰੀ ਸਲੱਮ ਏਰੀਆ ਦੇ ਬੱਚਿਆਂ ਤੇ ਨੌਜਵਾਨਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਪ੍ਰੋਗਰਾਮ ਅਫ਼ਸਰ ਡਾ. ਨਿਰਲੇਪ ਕੌਰ ਨੇ ਦੱਸਿਆ ਕਿ ਪੰਜਾਬ ਦੇ 729 ਪਿੰਡਾਂ ਨੂੰ ਲੋਕਾਂ ਨੇ ਆਪਣੇ ਪੱਧਰ ਤੰਬਾਕੂ ਮੁਕਤ ਘੋਸ਼ਿਤ ਕੀਤਾ ਗਿਆ ਹੈ। ਸਮੂਹ ਜ਼ਿਲ੍ਹਿਆਂ ਵਿੱਚ ਤੰਬਾਕੂ ਸੈਸ਼ਨ ਸੈਂਟਰ ਸਥਾਪਿਤ ਕੀਤੇ ਗਏ ਹਨ। ਜਿਸ ਵਿੱਚ ਮੁਫ਼ਤ ਕੌਂਸਲਿੰਗ ਅਤੇ ਮੁਫ਼ਤ ਦਵਾਈਆਂ ਜਿਵੇਂ ਕਿ ਬੁਪਰੋਪਿਅਨ, ਨਿਕੋਟੀਨ ਗਮਸ ਅਤੇ ਪੈਚਸ ਉਪਲਬਧ ਕਰਵਾਈਆਂ ਗਈਆਂ ਹਨ।

Load More Related Articles
Load More By Nabaz-e-Punjab
Load More In General News

Check Also

ਕਾਂਗਰਸ ਸਰਕਾਰ ਸਮੇਂ ਸ਼ਹਿਰ ਵਿੱਚ ਆਏ ਵੱਖ-ਵੱਖ ਪ੍ਰਾਜੈਕਟ ‘ਆਪ’ ਦੇ ਏਜੰਡੇ ’ਚੋਂ ਗਾਇਬ

ਕਾਂਗਰਸ ਸਰਕਾਰ ਸਮੇਂ ਸ਼ਹਿਰ ਵਿੱਚ ਆਏ ਵੱਖ-ਵੱਖ ਪ੍ਰਾਜੈਕਟ ‘ਆਪ’ ਦੇ ਏਜੰਡੇ ’ਚੋਂ ਗਾਇਬ ਚੰਨੀ ਸਰਕਾਰ ਸਮੇਂ ਮੁ…