Nabaz-e-punjab.com

ਮੁਹਾਲੀ ਸ਼ਹਿਰ ਵਿੱਚ ਤੰਬਾਕੂਨੋਸ਼ੀ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਪੋਸਟਰ ਤੇ ਬੈਨਰ ਲਗਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੂਨ:
ਮਾਰਕੀਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਕਲਗੀਧਰ ਸੇਵਕ ਜਥੇ ਦੇ ਮੁਖੀ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿੱਚ ਲੋਕਾਂ ਨੂੰ ਤੰਬਾਕੂ ਵਿਰੋਧੀ ਜਾਗਰੂਕ ਕਰਨ ਲਈ ਤੰਬਾਕੂ ਵਿਰੋਧੀ ਬੈਨਰ ਅਤੇ ਪੋਸਟਰ ਲਗਾਏ ਜਾ ਰਹੇ ਹਨ। ਸ੍ਰੀ ਜੇਪੀ ਸਿੰਘ ਨੇ ਦੱਸਿਆ ਕਿ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਸੰਬਧੀ ਲੋਕਾਂ ਨੂੰ ਤੰਬਾਕੂਨੋਸ਼ੀ ਦੇ ਖਿਲਾਫ ਚਲਾਈ ਜਾਣ ਵਾਲੀ ਇਹ ਜਾਗਰੂਕਤਾ ਮੁਹਿੰਮ ਲਗਾਤਾਰ ਚਲਾਈ ਜਾਵੇਗੀ ਅਤੇ ਲੋਕਾਂ ਨੂੰ ਤੰਬਾਕੂਲੋਸ਼ੀ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ।
ਸ੍ਰੀ ਜੇਪੀ ਨੇ ਕਿਹਾ ਕਿ ਤੰਬਾਕੂ ਕਾਰਨ ਹਰ ਸਾਲ ਦੁਨੀਆਂ ਵਿੱਚ ਲੱਖਾਂ ਮੌਤਾਂ ਹੋ ਜਾਂਦੀਆਂ ਹਨ ਪਰ ਇਸ ਦੇ ਬਾਵਜੂਦ ਤੰਬਾਕੂ ਦੀ ਵਰਤੋੱ ਨਿੱਤ ਦਿਨ ਵਧਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕਈ ਸਾਲ ਪਹਿਲਾਂ ਤੰਬਾਕੂ ਮੁਕਤ ਐਲਾਨਿਆ ਗਿਆ ਸੀ ਪ੍ਰੰਤੂ ਇਹ ਐਲਾਨ ਸਿਰਫ ਕਾਗਜ਼ਾਂ ਤੱਕ ਹੀ ਸੀਮਿਤ ਹੈ ਅਤੇ ਅੱਜ ਵੀ ਸ਼ਹਿਰ ਵਿੱਚ ਵੱਡੇ ਪੱਧਰ ਤੇ ਤੰਬਾਕੂਨੋਸ਼ੀ ਹੋ ਰਹੀ ਹੈ ਜਿਸ ਨੂੰ ਰੋਕਣ ਵਿੱਚ ਪ੍ਰਸ਼ਾਸਨ ਬੁਰੀ ਤਰ੍ਹਾਂ ਨਾਕਾਮ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਅਕਸਰ ਹੀ ਲੋਕ ਵਿਦੇਸ਼ੀ ਸਿਗਰਟਾਂ ਪੀੱਦੇ ਨਜ਼ਰ ਆਉੱਦੇ ਹਨ ਇਸ ਤੋਂ ਇਲਾਵਾ ਸਿੰਗਲ ਸਿਗਰਟ ਵੇਚਣ ਤੇ ਪਾਬੰਦੀ ਹੈ ਪਰ ਸ਼ਰ੍ਹੇਆਮ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾਂਦੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਸ਼ਹਿਰ ਵਿੱਚੋੱ ਤੰਬਾਕੂਨੋਸ਼ੀ ਨੂੰ ਪੂਰੀ ਤਰ੍ਹਾਂ ਬੰਦ ਕੀਤਾ ਜਾਵੇ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ

ਪੰਜਾਬ ਸਰਕਾਰ, ਮੁਹਾਲੀ ਵਿੱਚ ਬਣਾਏਗੀ ਅਤਿ-ਆਧੁਨਿਕ ਵਰਕਿੰਗ ਵਿਮੈਨ ਹੋਸਟਲ, ਮਨਜ਼ੂਰੀ ਤੇ ਫ਼ੰਡ ਵੀ ਮਿਲੇ ਮੁੱਖ …