Nabaz-e-punjab.com

ਸਾਡਾ ਵਿਰਸਾ, ਸਾਡਾ ਮਾਣ:ਦਸਤਾਰ ਉੱਚੇ ਕਿਰਦਾਰ ਦੀ ਪ੍ਰਤੀਕ: ਭਾਈ ਜਤਿੰਦਰਪਾਲ ਸਿੰਘ

ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਦਸਤਾਰ ਦੀ ਮਹਾਨਤਾ ਬਾਰੇ ਜਾਣਕਾਰੀ ਦੇਣੀ ਜ਼ਰੂਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜੂਨ:
ਕਲਗੀਧਰ ਸੇਵਕ ਜਥਾ ਦੇ ਮੁਖੀ ਅਤੇ ਫੇਜ਼3ਬੀ2 ਮਾਰਕੀਟ ਵੈਲਫੇਅਰ ਐਸੋਸੀਏਸਨ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਕਿਹਾ ਹੈ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਦਸਤਾਰ ਦੀ ਮਹਾਨਤਾ ਬਾਰੇ ਜਾਣਕਾਰੀ ਦੇਣੀ ਜਰੂਰੀ ਹੈ ਤਾਂ ਕਿ ਪੰਜਾਬ ਦੀ ਨੌਜਵਾਨ ਪੀੜੀ ਦਸਤਾਰਧਾਰੀ ਹੋ ਸਕੇ। ਮੁਹਾਲੀ ਵਿਖੇ ਲਗਾਏ ਗਏ ਦਸਤਾਰ ਸਿਖਲਾਈ ਕੈਂਪ ਦੌਰਾਨ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਭਾਈ ਜੇ ਪੀ ਸਿੰਘ ਨੇ ਕਿਹਾ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਪੱਛਮੀ ਸਭਿਆਚਾਰ ਵੱਲ ਆਕ੍ਰਸਿਤ ਹੋ ਕੇ ਆਪਣੇ ਵਿਰਸੇ ਨੂੰ ਵਿਸਾਰ ਕੇ ਸਾਡੇ ਗੁਰੂ ਸਾਹਿਬਾਨ ਵੱਲੋਂ ਬਖਸੀ ਸਰਦਾਰੀ ਦਾ ਤਾਜ ਦਸਤਾਰ ਤੋਂ ਦੂਰ ਹੋ ਗਈ ਹੈ, ਇਸ ਲਈ ਨੌਜਵਾਨ ਪੀੜੀ ਨੂੰ ਸਿਰਾਂ ਉਪਰ ਦਸਤਾਰ ਨੂੰ ਮੁੜ ਸਜਾਉਣ ਵੱਲ ਪ੍ਰੇਰਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸਦੇ ਸਾਰਥਿਕ ਨਤੀਜੇ ਨਿਕਲ ਰਹੇ ਹਨ।
ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਕਿਹਾ ਕਿ ਨੌਜਵਾਨ ਸਿੱਖ ਪੀੜ੍ਹੀ ਦਸਤਾਰ ਪ੍ਰਤੀ ਆਪਣੇ ਵਿਚਾਰਾਂ ਨੂੰ ਬਦਲ ਰਹੀ ਹੈ ਅਤੇ ਦਸਤਾਰ ਬੰਨ੍ਹਣ ਵੱਲ ਰੁਚਿਤ ਹੋ ਰਹੀ ਹੈ. ਭਾਈ ਜੇ ਪੀ ਸਿੰਘ ਨੇ ਕਿਹਾ ਕਿ ਇਸਦੇ ਨਾਲ ਹੀ ਹਰ ਵਿਅਕਤੀ ਨੂੰ ਆਪਣੇ ਕਿਰਦਾਰ ਨੂੰ ਵੀ ਉਚਾ ਚੁਕਣਾ ਚਾਹੀਦਾ ਹੈ ਕਿਉਂਕਿ ਜਿਹੜਾ ਵਿਅਕਤੀ ਦਸਤਾਰ ਸਜਾਉਂਦਾ ਹੋਵੇ ਉਸਦਾ ਕਿਰਦਾਰ ਵੀ ਸਾਫ ਸੁਥਰਾ ਹੋਣਾ ਚਾਹੀਦਾ ਹੈ ਕਿਉਂਕਿ ਦਸਤਾਰ ਉਚੇ ਕਿਰਦਾਰ ਦੀ ਪ੍ਰਤੀਕ ਹੈ।
ਭਾਈ ਜੇਪੀ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਦਸਤਾਰ ਚੇਤਨਾ ਲਹਿਰ ਚਲਾਉਣ ਦੀ ਲੋੜ ਹੈ ਤਾਂ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਦਸਤਾਰ ਦੀ ਮਹਾਨਤਾ ਬਾਰੇ ਜਾਣਕਾਰੀ ਮਿਲ ਸਕੇ ਅ ਤੇ ਨੌਜਵਾਨ ਪੀੜ੍ਹੀ ਦਸਤਾਰਧਾਰੀ ਹੋ ਸਕੇ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …