Nabaz-e-punjab.com

ਵਿਸ਼ਵ ਵਾਤਾਵਰਨ ਦਿਵਸ: ਗਿਆਨ ਜਯੋਤੀ ਇੰਸਟੀਚਿਊਟ ਵਿੱਚ ਵਿਦਿਆਰਥੀਆਂ ਤੇ ਸਟਾਫ਼ ਨੇ ਪੌਦੇ ਲਗਾਏ

ਗਲੋਬਲ ਵਾਰਮਿੰਗ ਤੇ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ ਪੌਦੇ ਲਗਾ ਕੇ ਸੰਭਾਲ ਕਰਨਾ ਵੀ ਜ਼ਰੂਰੀ: ਬੇਦੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜੂਨ:
ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਫੇਜ਼-2 ਵੱਲੋਂ ਅੱਜ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਦੌਰਾਨ ਕਾਲਜ ਕੈਂਪਸ ਵਿੱਚ ਅਤੇ ਆਲੇ ਦੁਆਲੇ ਖੇਤਰ ਵਿੱਚ ਵੱਖ ਵੱਖ ਕਿਸਮਾਂ ਦੇ ਪੌਦੇ ਲਗਾਏ ਅਤੇ ਵਿਦਿਆਰਥੀਆਂ ਨੇ ਭਵਿੱਖ ਵਿੱਚ ਇਨ੍ਹਾਂ ਪੌਦਿਆਂ ਦੀ ਸਾਂਭ-ਸੰਭਾਲ ਕਰਨ ਦਾ ਪ੍ਰਣ ਵੀ ਲਿਆ। ਗਿਆਨ ਜਯੋਤੀ ਗਰੁੱਪ ਦੀ ਡਾਇਰੈਕਟਰ (ਅਕਾਦਮਿਕ) ਡਾ. ਅਨੀਤ ਬੇਦੀ ਨੇ ਕਾਲਜ ਕੈਂਪਸ ਨੂੰ ਹਰਿਆ ਭਰਿਆ ਅਤੇ ਸਾਫ਼ ਸੁਥਰਾ ਰੱਖਣ ਲਈ ਰੋਟਾਰੈਕਟ ਕਲੱਬ ਦੇ ਸਹਿਯੋਗ ਨਾਲ ਪੌਦੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ। ਇਸ ਤੋਂ ਪਹਿਲਾਂ ਵੀ ਸੰਸਥਾ ਦੇ ਵਿਦਿਆਰਥੀਆਂ ਵੱਲੋਂ ਸਮੇਂ ਸਮੇਂ ਸਿਰ ਪ੍ਰੋਗਰਾਮ ਆਯੋਜਿਤ ਕਰਕੇ ਆਮ ਸ਼ਹਿਰੀਆਂ ਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਆ ਜਾ ਰਿਹਾ ਹੈ।
ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇਐਸ ਬੇਦੀ ਨੇ ਕਿਹਾ ਕਿ ਵਾਤਾਵਰਨ ਦਿਵਸ ਮਨਾਉਣ ਦਾ ਮੁੱਖ ਉਦੇਸ਼ ਵਾਤਾਵਰਨ ਸੁਰੱਖਿਆ ਪ੍ਰਤੀ ਅੱਜ ਦੀ ਨੌਜਵਾਨ ਪੀੜੀ ਨੂੰ ਵਧੇਰੇ ਸੰਵੇਦਨਸ਼ੀਲ ਬਣਾਉਣ ਅਤੇ ਸੰਸਾਰ ਨੂੰ ਹਰਿਆ ਭਰਿਆ ਬਣਾਉਣ ਲਈ ਅੱਗੇ ਆਉਣ ਦਾ ਸੱਦਾ ਦੇਣਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਵਾਤਾਵਰਨ ਦੀ ਸੰਭਾਲ ਅਤੇ ਹੋਰਨਾਂ ਨੂੰ ਪ੍ਰੇਰਿਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਧਰਤੀ ਤੋਂ ਦਰੱਖ਼ਤਾਂ ਦੀ ਵੱਡੀ ਘਾਟ ਕਾਰਨ ਗਲੋਬਲ ਵਾਰਮਿੰਗ ਦੀ ਸਮੱਸਿਆ ਲਗਾਤਾਰ ਵੱਧ ਰਹੀ ਹੈ ਅਤੇ ਪ੍ਰਦੂਸ਼ਣ ਅਤੇ ਗਲੋਬਲ ਵਾਰਮਿੰਗ ਦੀ ਇਸ ਸਮੱਸਿਆ ਨਾਲ ਨਜਿੱਠਣ ਲਈ ਸਾਨੂੰ ਹਰ ਸਾਲ ਵੱਧ ਤੋਂ ਵੱਧ ਪੌਦੇ ਲਗਾ ਕੇ ਉਨ੍ਹਾਂ ਦੀ ਸਾਂਭ ਸੰਭਾਲ ਵੀ ਯਕੀਨੀ ਬਣਾਉਣੀ ਚਾਹੀਦੀ ਹੈ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…