Nabaz-e-punjab.com

ਪੰਜਾਬ ਰਾਜ ਵੈਟਰਨਰੀ ਆਫ਼ੀਸਰ ਐਸੋਸੀਏਸ਼ਨ ਦਾ ਵਫ਼ਦ ਪਸ਼ੂ ਪਾਲਣ ਮੰਤਰੀ ਸਿੱਧੂ ਨੂੰ ਮਿਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੂਨ:
ਪੰਜਾਬ ਰਾਜ ਵੈਟਰਨਰੀ ਆਫ਼ੀਸਰ ਐਸੋਸੀਏਸ਼ਨ ਦਾ ਇਕ ਵਫ਼ਦ ਬੁੱਧਵਾਰ ਨੂੰ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਮਿਲਿਆ ਅਤੇ ਆਪਣੀਆਂ ਜਾਇਜ਼ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ। ਇਸ ਮੌਕੇ ਵਫ਼ਦ ਨੇ ਮੰਤਰੀ ਨੂੰ ਵੈਟਰਨਰੀ ਦੇ ਖੇਤਰ ਵਿੱਚ ਦਰਪੇਸ਼ ਵੱਖ-ਵੱਖ ਮੁਸ਼ਕਲਾਂ ਅਤੇ ਉਨ੍ਹਾਂ ਦੀਆਂ ਪੈਂਡਿੰਗ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਇਸ ਸਬੰਧੀ ਪੈਨਲ ਮੀਟਿੰਗ ਸੱਦ ਕੇ ਲੋੜੀਂਦੀ ਕਾਰਵਾਈ ਨੂੰ ਅਮਲ ਵਿੱਚ ਲਿਆਉਣਗੇ। ਉਨ੍ਹਾਂ ਵੈਟਰਨਰੀ ਅਫ਼ਸਰਾਂ ਨੂੰ ਜ਼ੋਰ ਦੇ ਕੇ ਆਖਿਆ ਕਿ ਸ਼ਹਿਰਾਂ ਅਤੇ ਪੇਂਡੂ ਖੇਤਰ ਵਿੱਚ ਵੈਟਰਨਰੀ ਹਸਪਤਾਲਾਂ ਵਿੱਚ ਪੂਰੀ ਲਗਨ ਅਤੇ ਸੇਵਾ ਭਾਵਨਾ ਨੂੰ ਸਮਰਪਿਤ ਹੋ ਕੇ ਆਪਣੀ ਡਿਊਟੀ ਨਿਭਾਉਣ ਤਾਂ ਜੋ ਪਸ਼ੂ ਪਾਲਕਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਲ ਪੇਸ਼ ਨਾ ਆਵੇ।
ਮੰਤਰੀ ਨੂੰ ਮਿਲੇ ਵਫ਼ਦ ਵਿੱਚ ਪ੍ਰਧਾਨ ਡਾ. ਅਸ਼ੋਕ ਸ਼ਰਮਾ, ਜਨਰਲ ਸਕੱਤਰ ਡਾ. ਪੁਨੀਤ ਮਲਹੋਤਰਾ, ਕਾਨੂੰਨੀ ਸਲਾਹਕਾਰ ਡਾ. ਨਿਤਿਨ ਕੁਮਾਰ, ਮੀਡੀਆ ਸਲਾਹਕਾਰ ਡਾ. ਗੁਰਿੰਦਰ ਸਿੰਘ ਵਾਲੀਆ, ਡਾ. ਅਮਿਤ ਨੈਨ, ਡਾ. ਕਨਵਰ ਕਲੇਰ, ਡਾ. ਦਰਸ਼ਨ ਸਿੰਘ ਖੇੜੀ, ਡਾ. ਵਿਪਿਨ ਬਰਾੜ, ਡਾ. ਗਗਨ, ਡਾ. ਵਿਸ਼ਾਲ ਅਤੇ ਡਾ. ਪ੍ਰਤੀਕ ਵੀ ਸ਼ਾਮਲ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…