Nabaz-e-punjab.com

ਪ੍ਰਾਈਵੇਟ ਕਾਲਜਾਂ ਦੀ ਸੰਸਥਾ ਪੁੱਕਾ ਦਾ ਵਫ਼ਦ ਕੇਂਦਰੀ ਭਲਾਈ ਮੰਤਰੀ ਤੇ ਵਿੱਤ ਰਾਜ ਮੰਤਰੀ ਨੂੰ ਮਿਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੂਨ:
ਪੰਜਾਬ ਅਨਏਡਿਡ ਕਾਲਜਿਜ਼ ਐਸੋਸੀਏਸ਼ਨ (ਪੁੱਕਾ) ਦਾ ਵਫ਼ਦ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕੇਂਦਰੀ ਵਿੱਤ ਤੇ ਕਾਰਪੋਰੇਟ ਮਾਮਲਿਆਂ ਦੇ ਮੰਤਰੀ ਅਨੁਰਾਗ ਠਾਕਰ ਅਤੇ ਕੇਂਦਰੀ ਸਮਾਜ ਭਲਾਈ ਮੰਤਰੀ ਥਾਵਰ ਚੰਦ ਗਹਿਲੋਤ ਸਮੇਤ ਹੋਰ ਸਬੰਧਤ ਅਧਿਕਾਰੀਆਂ ਨੂੰ ਮਿਲਿਆ। ਪੁੱਕਾ ਦੇ ਪ੍ਰਧਾਨ ਡਾ. ਅੰਸ਼ੂ ਕਟਾਰੀਆ ਨੇ ਦੱਸਿਆ ਕਿ ਪੰਜਾਬ ਵਿੱਚ ਪ੍ਰਾਈਵੇਟ ਕਾਲਜਾਂ ਵਿੱਚ ਮਿਆਰੀ ਸਿੱਖਿਆ ਹਾਸਲ ਕਰ ਰਹੇ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਦੇ ਬੱਚਿਆਂ ਦੀ ਸਕਾਲਰਸ਼ਿਪ ਦੀ ਬਕਾਇਆ ਰਾਸ਼ੀ ਰਿਲੀਜ਼ ਕਰਨ ਦੀ ਮੰਗ ਕੀਤੀ। ਕੇਂਦਰੀ ਮੰਤਰੀਆਂ ਨੇ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਵੱਲੋਂ ਪੀਐਮਐਸ ਸਕੀਮ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਇਸ ਉਪਰੰਤ ਕੇਂਦਰ ਸਰਕਾਰ ਦੇ ਹਿੱਸੇ ਆਉਂਦੀ ਰਾਸ਼ੀ ਰਿਲੀਜ਼ ਕਰ ਦਿੱਤੀ ਜਾਵੇਗੀ।
ਵਫ਼ਦ ਨੇ ਕੇਂਦਰੀ ਵਿੱਤ ਰਾਜ ਮੰਤਰੀ ਅਨੁਰਾਗ ਠਾਕਰ ਤੋਂ ਮੰਗ ਕੀਤੀ ਕਿ ਭਾਰੀ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੇ ਉੱਤਰ ਭਾਰਤ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਵਿਦਿਆਰਥੀਆਂ ਲਈ ਨਵੀਆਂ ਨੀਤੀਆਂ ਬਣਾ ਕੇ ਉਨ੍ਹਾਂ ਦੀ ਮਦਦ ਕੀਤੀ ਜਾਵੇ। ਇੱਥੇ ਇਹ ਦੱਸਣਯੋਗ ਹੈ ਕਿ ਪੰਜਾਬ ਵਿੱਚ ਅਨੁਸੂਚਿਤ ਜਾਤੀ ਦੇ ਦਾਖ਼ਲੇ 2017-18 ਵਿੱਚ 3.05 ਲੱਖ ਤੋਂ ਘੱਟ ਕੇ 2018-19 ਵਿੱਚ 2.50 ਲੱਖ ਰਹਿ ਗਏ ਹਨ ਪ੍ਰੰਤੂ ਪੀਐਮਐਸ ਸਕੀਮ ਦਾ ਲਗਭਗ 1000 ਕਰੋੜ ਰੁਪਏ ਰਾਜ ਸਰਕਾਰ ਵੱਲ ਬਕਾਇਆ ਖੜਾ ਹੈ। ਉਨ੍ਹਾਂ ਦੱਸਿਆ ਕਿ ਇੱਕ ਪਾਸੇ ਰਾਜ ਸਰਕਾਰ ਕਹਿ ਰਹੀ ਹੈ ਕਿ ਉਨ੍ਹਾਂ ਨੂੰ ਕੇਂਦਰ ਸਰਕਾਰ ਤੋਂ ਫੰਡ ਪ੍ਰਾਪਤ ਨਹੀਂ ਹੋਏ ਹਨ ਜਦੋਂਕਿ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਰਾਜ ਸਰਕਾਰ ਵੱਲੋਂ ਹਾਲੇ ਤੱਕ ਆਡਿਟ ਰਿਪੋਰਟ ਅਤੇ ਉਪਯੋਗੀ ਪ੍ਰਮਾਣ ਪੱਤਰ ਜਮਾਂ ਨਹੀਂ ਕਰਵਾਏ ਗਏ ਹਨ। ਜਿਸ ਕਾਰਨ ਬਕਾਇਆ ਰਾਸ਼ੀ ਜਾਰੀ ਨਹੀਂ ਕੀਤੀ ਜਾ ਸਕੀ ਹੈ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…