Nabaz-e-punjab.com

ਮੁਹਾਲੀ ਵਿੱਚ ਹੋਣ ਵਾਲੇ ਰਾਜ ਪੱਧਰੀ ਯੋਗ ਦਿਵਸ ਸਮਾਰੋਹ ਦੀਆਂ ਸਾਰੀਆਂ ਤਿਆਰੀਆਂ ਤੇ ਪ੍ਰਬੰਧ ਮੁਕੰਮਲ

ਐਸਡੀਐਮ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ, ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਹੋਣਗੇ ਸਮਾਰੋਹ ਦੇ ਮੁੱਖ ਮਹਿਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੂਨ:
ਪੰਜਾਬ ਦੇ ਸਿਹਤ ਵਿਭਾਗ ਵੱਲੋਂ ਭਲਕੇ 21 ਜੂਨ ਨੂੰ ਸਵੇਰੇ 7 ਵਜੇ ਤੋਂ ਲੈ ਕੇ 8 ਵਜੇ ਤੱਕ ਇੱਥੋਂ ਦੇ ਸੈਕਟਰ-78 ਸਥਿਤ ਖੇਡ ਸਟੇਡੀਅਮ ਵਿੱਚ ਮਨਾਏ ਜਾ ਰਹੇ ਰਾਜ ਪੱਧਰੀ ਕੌਮਾਂਤਰੀ ਯੋਗ ਦਿਵਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਇਸ ਮੌਕੇ ਵੱਖ ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਸਮੇਤ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਤੇ ਕਰਮਚਾਰੀ ਵੀ ਸ਼ਮੂਲੀਅਤ ਕਰਨਗੇ। ਉਨ੍ਹਾਂ ਦੱਸਿਆ ਕਿ ਸੀਨੀਅਰ ਸਿਟੀਜ਼ਨ ਵੈਲਫੇਅਰ ਸੰਸਥਾਵਾਂ ਨੂੰ ਇਸ ਸਮਾਗਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਗਈ ਹੈ।
ਉਧਰ, ਮੁਹਾਲੀ ਦੇ ਐਸਡੀਐਮ ਜਗਦੀਪ ਸਹਿਗਲ ਨੇ ਸੂਬਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਮੁਖੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਸਮਾਰੋਹ ਸਬੰਧੀ ਸੁਰੱਖਿਆ, ਆਵਾਜਾਈ, ਪਾਣੀ, ਬਿਜਲੀ, ਸਫ਼ਾਈ ਅਤੇ ਹੋਰ ਸਾਰੇ ਲੋੜੀਂਦੇ ਪ੍ਰਬੰਧ ਪੂਰੇ ਕਰ ਲਏ ਗਏ ਹਨ। ਐਸਡੀਐਮ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਰੋਹ ਵਿੱਚ ਸ਼ਾਮਲ ਹੋਣ ਵਾਲਿਆਂ ਲਈ ਬੱਸਾਂ ਸਣੇ ਹੋਰ ਸਾਰੇ ਢੁਕਵੇਂ ਪ੍ਰਬੰਧ ਯਕੀਨੀ ਬਣਾਏ ਜਾਣ। ਉਨ੍ਹਾਂ ਡਾਕਟਰੀ ਤੇ ਹੋਰ ਸਹੂਲਤਾਂ ਬਾਰੇ ਵੀ ਪੁੱਛਿਆ ਅਤੇ ਸਕੱਤਰ ਆਰਟੀਏ ਨੂੰ ਆਦੇਸ਼ ਦਿੱਤੇ ਕਿ ਬੱਸਾਂ ਦੇ ਡਰਾਈਵਰਾਂ ਦੇ ਫੋਨ ਨੰਬਰ ਅਧਿਕਾਰੀਆਂ ਨੂੰ ਮੁਹੱਈਆ ਕਰਵਾਏ ਜਾਣ।
ਸ੍ਰੀ ਸਹਿਗਲ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਸਮਾਰੋਹ ਦੇ ਮੁੱਖ ਮਹਿਮਾਨ ਹੋਣਗੇ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਕੌਮਾਂਤਰੀ ਯੋਗ ਦਿਵਸ ਸਮਾਰੋਹ ਵਿੱਚ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ ਕੀਤੀ। ਮੀਟਿੰਗ ਵਿੱਚ ਡਾਇਰੈਕਟਰ ਸਟੇਟ ਫੂਡ ਅਤੇ ਡਰੱਗ ਟੈਸਟਿੰਗ ਡਾ. ਰਾਕੇਸ਼ ਸ਼ਰਮਾ, ਸਹਾਇਕ ਕਮਿਸ਼ਨਰ ਯਸ਼ਪਾਲ ਸ਼ਰਮਾ, ਡੀਐਸਪੀ ਏ.ਐਸ. ਅੌਲਖ, ਸਕੱਤਰ ਆਰਟੀਏ ਸੁਖਵਿੰਦਰ ਕੁਮਾਰ, ਜ਼ਿਲ੍ਹਾ ਵਣ ਮੰਡਲ ਅਫ਼ਸਰ ਗੁਰਅਮਨਪ੍ਰੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਹਿੰਮਤ ਸਿੰਘ ਹੁੰਦਲ, ਕਾਰਜਕਾਰੀ ਜ਼ਿਲ੍ਹਾ ਖੇਡ ਅਫ਼ਸਰ ਸੁਰਜੀਤ ਸਿੰਘ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰੁਪਿੰਦਰ ਕੌਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…