Share on Facebook Share on Twitter Share on Google+ Share on Pinterest Share on Linkedin 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸੰਗੀਤ ਕਾਰਜਸ਼ਾਲਾ 7 ਤੇ 8 ਜੁਲਾਈ ਨੂੰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੂਨ: ਸਾਹਿਬਜ਼ਾਦਾ ਅਜੀਤ ਸਿੰਘ ਗੁਰਮਤਿ ਸੰਗੀਤ ਅਕੈਡਮੀ ਐਸ.ਏ.ਐਸ ਨਗਰ ਵੱਲੋਂ ਸੰਤ ਮਹਿੰਦਰ ਸਿੰਘ ਲੰਬਿਆ ਸਾਹਿਬ ਵਾਲਿਆਂ ਦੇ ਸਹਿਯੋਗ ਨਾਲ ਅਤੇ ਪ੍ਰਿੰਸੀਪਲ ਉਸਤਾਦ ਸੁਖਵੰਤ ਸਿੰਘ ਦੇ ਉਪਰਾਲੇ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸੰਗੀਤ ਕਾਰਜਸ਼ਾਲਾ 7 ਅਤੇ 8 ਜੁਲਾਈ ਨੂੰ ਸਵੇਰੇ 9 ਵਜੇ ਤੋਂ ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਲੰਬਿਆਂ ਫੇਜ਼-8 ਵਿੱਚ ਲਾਈ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਭਾਈ ਅਮਰਾਓ ਸਿੰਘ ਨੇ ਦੱਸਿਆ ਕਿ ਕਾਰਜਸ਼ਾਲਾ ਦੌਰਾਨ ਗੁਰਮਤਿ ਸੰਗੀਤ ਦੇ ਮਹਾਨ ਉਸਤਾਦਾਂ ਵੱਲੋਂ ਵਿਦਿਆਰਥੀਆਂ ਨੂੰ ਗੁਰਮਤਿ ਸੰਗੀਤ ਰਾਗਾਂ ਬਾਰੇ ਜਾਣੂ ਕਰਵਾਇਆ ਜਾਵੇਗਾ। ਇਸ ਵਿਚ ਹਰ ਉਮਰ ਦੇ ਵਿਥਿਆਰਥੀ ਹਿੱਸਾ ਲੈ ਸਕਦੇ ਹਨ। ਉਹਨਾਂ ਦੱਸਿਆ ਕਿ ਇਸ ਵਾਸਤੇ ਵਿਚ ਰਜਿਸਟ੍ਰੇਸ਼ਨ ਕਰਾਉਣ ਦੀ ਆਖਰੀ ਮਿਤੀ 5 ਜੁਲਾਈ ਹੈ। ਇਸ ਦੌਰਾਨ ਰਾਗ ਦਰਬਾਰ 7 ਜੁਲਾਈ ਨੂੰ ਸ਼ਾਮ 7 ਵਜੇ ਤੋੱ ਰਾਤ 10 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸੰਤ ਮਹਿੰਦਰ ਸਿੰਘ ਲੰਬਿਆਂ ਵਾਲੇ, ਭਾਈ ਅਮਰਾਓ ਸਿੰਘ, ਪ੍ਰਿੰਸੀਪਲ ਉਸਤਾਦ ਸੁਖਵੰਤ ਸਿੰਘ, ਪ੍ਰਿੰਸੀਪਲ ਜਸਪਾਲ ਸਿੰਘ, ਉਸਤਾਦ ਇੰਦਰਜੀਤ ਸਿੰਘ ਬਿੰਦੂ ਤੰਤੀਸਾਜਾਂ ਵਾਲੇ, ਭਾਈ ਅਨਿਕਬਾਰ ਸਿੰਘ ਤਬਲਾ ਉਸਤਾਦ, ਭਾਈ ਸਤਨਾਮ ਸਿੰਘ ਆਸਟ੍ਰੇਲੀਆ ਤੰਤੀ ਸਾਜ ਉਸਤਾਦ ਤੋੱ ਇਲਾਵਾ ਬਾਬਾ ਸੁੱਚਾ ਸਿੰਘ ਗੁਰਮਤਿ ਸੰਗੀਤ ਅਕੈਡਮੀ ਜੰਡਿਆਲਾ ਗੁਰੂ, ਭਾਈ ਸ਼ਮਨਦੀਪ ਸਿੰਘ ਤਾਨ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ