Share on Facebook Share on Twitter Share on Google+ Share on Pinterest Share on Linkedin ਪੰਜਾਬ ਵਿੱਚ 2950 ਹੈਲਥ ਤੇ ਵੈੱਲਨੈੱਸ ਕਲੀਨਿਕ ਖੋਲ੍ਹੇ ਜਾਣਗੇ: ਸਿੱਧੂ 840 ਕਲੀਨਿਕਾਂ ਦਾ ਕੰਮ ਸ਼ੁਰੂ, ਪਿੰਡਾਂ ਦੀਆਂ ਡਿਸਪੈਂਸਰੀਆਂ ਦੀ ਹਾਲਤ ਸੁਧਾਰਨ ਦਾ ਵੀ ਕੀਤਾ ਐਲਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜੂਨ: ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਐਲਾਨ ਕੀਤਾ ਕਿ ਪੰਜਾਬ ਭਰ ਵਿੱਚ 2950 ਹੈਲਥ ਐਂਡ ਵੈੱਲਨੈੱਸ ਕਲੀਨਿਕ ਖੋਲ੍ਹੇ ਜਾਣਗੇ ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਮਿਲ ਸਕਣ। ਇਨ੍ਹਾਂ ’ਚੋਂ 840 ਕਲੀਨਿਕਾਂ ਨੇ ਪਹਿਲਾਂ ਹੀ ਲੋਕਾਂ ਨੂੰ ਸੇਵਾਵਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ, ਜਦੋਂਕਿ ਬਾਕੀ ਰਹਿੰਦੇ ਕਲੀਨਿਕ ਵੀ ਜਲਦੀ ਸੇਵਾਵਾਂ ਦੇਣੀਆਂ ਸ਼ੁਰੂ ਕਰ ਦੇਣਗੇ। ਇਹ ਪ੍ਰਗਟਾਵਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇੱਥੋਂ ਦੇ ਇਤਿਹਾਸਕ ਪਿੰਡ ਸੋਹਾਣਾ ਸਮੇਤ ਹੋਰ ਕਈ ਪਿੰਡਾਂ ਦੇ ਲੋਕਾਂ ਨਾਲ ਮੁਲਾਕਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿਹਤ ਸਹੂਲਤਾਂ ਨੂੰ ਵਿਸ਼ਵ ਪੱਧਰ ਦੇ ਹਾਣ ਦੀਆਂ ਬਣਾਉਣ ਲਈ ਕੋਸ਼ਿਸ਼ਾਂ ਚੱਲ ਰਹੀਆਂ ਹਨ। ਜਿਸ ਤਹਿਤ ਇਸ ਸਾਲ ਹੁਣ ਤੱਕ 80 ਨਵੀਆਂ ਐਂਬੂਲੈਂਸਾਂ ਨੂੰ ਸੇਵਾ ਵਿੱਚ ਲਾਇਆ ਗਿਆ ਹੈ। ਨਵੀਆਂ ਐਂਬੂਲੈਂਸਾਂ ਜੁੜਨ ਨਾਲ ਲੋਕਾਂ ਨੂੰ ਕਿਸੇ ਐਮਰਜੈਂਸੀ ਵੇਲੇ ਮਦਦ ਦੀ ਜ਼ਿਆਦਾ ਉਡੀਕ ਨਹੀਂ ਕਰਨੀ ਪਵੇਗੀ। ਇਨ੍ਹਾਂ ਐਂਬੂਲੈਂਸਾਂ ਵਿੱਚ ਸਾਰੀਆਂ ਆਧੁਨਿਕ ਡਾਕਟਰੀ ਸਹੂਲਤਾਂ ਦਿੱਤੀਆਂ ਗਈਆਂ ਹਨ। ਸਿਹਤ ਮੰਤਰੀ ਨੇ ਕਿਹਾ ਕਿ ਸਿੱਖਿਆ ਤੇ ਸਿਹਤ ਦੋ ਖੇਤਰਾਂ ਨੂੰ ਪੰਜਾਬ ਸਰਕਾਰ ਬੇਹੱਦ ਤਰਜ਼ੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੀਆਂ ਡਿਸਪੈਂਸਰੀਆਂ ਦੀ ਹਾਲਤ ਵੀ ਸੁਧਾਰੀ ਜਾਵੇਗੀ ਅਤੇ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰੀਆਂ ਜਾਣਗੀਆਂ ਤਾਂ ਕਿ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪਿੰਡ ਪੱਧਰ ’ਤੇ ਹੀ ਮਿਲ ਸਕਣ। ਉਨ੍ਹਾਂ ਕਿਹਾ ਕਿ ਮੁਹਾਲੀ ਹਲਕੇ ਦੇ ਪਿੰਡ ਸਨੇਟਾ ਵਿੱਚ ਚੰਡੀਗੜ੍ਹ ਦੇ ਸੈਕਟਰ-16 ਦੇ ਜਨਰਲ ਹਸਪਤਾਲ ਦੀ ਤਰਜ਼ ਉੱਤੇ ਵੱਡਾ ਹਸਪਤਾਲ ਬਣਾਇਆ ਜਾਵੇਗਾ ਤਾਂ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਲਈ ਦੂਰ-ਦੁਰਾਡੇ ਨਾ ਜਾਣਾ ਪਵੇ। ਇਸ ਮੌਕੇ ਪਿੰਡਾਂ ਦੇ ਲੋਕਾਂ ਨੇ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਸਿਹਤ ਮੰਤਰੀ ਦਾ ਸਨਮਾਨ ਵੀ ਕੀਤਾ। ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਹਰਜੀਤ ਸਿੰਘ ਭੋਲੂ, ਬੂਟਾ ਸਿੰਘ ਸੋਹਾਣਾ, ਜੱਸੀ ਸਰਪੰਚ ਬੱਲੋਮਾਜਰਾ, ਅਮਰਜੀਤ ਸਿੰਘ ਪਹਿਲਵਾਨ ਲਖਨੌਰ, ਸ਼ਿੰਗਾਰ ਮੁਹੰਮਦ, ਸੌਰਵ ਸ਼ਰਮਾ, ਜੀਐਸ ਰਿਆੜ, ਜਸਵਿੰਦਰ ਸਿੰਘ ਜੱਸੀ, ਪਰਮਜੀਤ ਸਿੰਘ, ਹਰਮਿੰਦਰ ਸਿੰਘ ਅਤੇ ਰਜਿੰਦਰ ਸਿੰਘ ਰਾਏਪੁਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ