Nabaz-e-punjab.com

ਆਸ਼ਾ ਵਰਕਰਜ਼ ਤੇ ਫੈਸੀਲੀਟੇਟਰ ਯੂਨੀਅਨ ਨੇ ਸਿਵਲ ਸਰਜਨ ਨੂੰ ਮੰਗ ਪੱਤਰ ਦਿੱਤਾ

ਆਸ਼ਾ ਵਰਕਰਾਂ ਵੱਲੋਂ ਓਆਰਐਸ ਦੇ ਪੈਕਟ ਵੰਡਣ ਦਾ ਬਾਈਕਾਟ ਜਾਰੀ ਰੱਖਣ ਦਾ ਫੈਸਲਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜੁਲਾਈ:
ਆਸ਼ਾ ਵਰਕਰਜ਼ ਤੇ ਫੈਸੀਲੀਟੇਟਰ ਯੂਨੀਅਨ ਵੱਲੋਂ ਜ਼ਿਲ੍ਹਾ ਮੁਹਾਲੀ ਦੀ ਪ੍ਰਧਾਨ ਰਜਿੰਦਰ ਕੌਰ ਦੀ ਅਗਵਾਈ ਵਿੱਚ ਅੱਜ ਆਪਣੀਆਂ ਜਾਇਜ਼ ਮੰਗਾਂ ਸਬੰਧੀ ਮੰਗ ਪੱਤਰ ਸਿਵਲ ਸਰਜਨ ਡਾ. ਮਨਜੀਤ ਸਿੰਘ ਨੂੰ ਸੌਂਪਿਆ ਗਿਆ। ਰਜਿੰਦਰ ਕੌਰ ਨੇ ਦੱਸਿਆ ਕਿ ਯੂਨੀਅਨ ਨੇ ਫੈਸਲਾ ਕੀਤਾ ਹੈ ਕਿ ਸਿਹਤ ਵਿਭਾਗ ਵੱਲੋਂ ਦਸਤ ਰੋਕੂ ਪੰਦਰਵਾੜੇ ਤਹਿਤ ਸੂਬੇ ਭਰ ਵਿੱਚ ਛੋਟੇ ਬੱਚਿਆਂ ਨੂੰ ਵੰਡੇ ਜਾਣ ਵਾਲੇ ਓਆਰਐਸ ਪੈਕੇਟ, ਆਇਓਡੀਨ ਨਮਕ ਦੇ ਸੈਂਪਲ ਚੈੱਕ ਕਰਨ ਵਾਲਾ ਆਇਰਨ ਸਿਰਪ ਪਿਲਾਉਣ ਦਾ ਉਦੋਂ ਤੱਕ ਬਾਈਕਾਟ ਕੀਤਾ ਜਾਵੇਗਾ ਜਦੋਂ ਤੱਕ ਸੂਬਾ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰ ਨੂੰ ਕੋਈ ਢੁਕਵਾਂ ਇਨਸੈਂਟਿਵ ਨਹੀਂ ਦਿੱਤਾ ਜਾਂਦਾ।
ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਪਿਛਲੇ ਤਿੰਨ ਮਹੀਨੇ ਤੋਂ ਆਸ਼ਾ ਵਰਕਰਾਂ ਨੂੰ ਤਨਖ਼ਾਹ ਨਹੀਂ ਮਿਲੀ ਹੈ। ਜਿਸ ਸਬੰਧੀ ਸਿਵਲ ਸਰਜਨ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਤਨਖ਼ਾਹ ਦੀ ਰਾਸ਼ੀ ਇਕ ਹਫ਼ਤੇ ਤੱਕ ਉਨ੍ਹਾਂ ਦੇ ਖ਼ਾਤਿਆਂ ਵਿੱਚ ਪਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਿਵਲ ਸਰਜਨ ਨੇ ਇਹ ਵੀ ਭਰੋਸਾ ਦਿੱਤਾ ਗਿਆ ਕਿ ਆਸ਼ਾ ਵਰਕਰਾਂ ਦਾ ਮੰਗ ਪੱਤਰ ਜਲਦੀ ਹੀ ਸਿਹਤ ਵਿਭਾਗ ਦੇ ਡਾਇਰੈਕਟਰ ਨੂੰ ਭੇਜ ਕੇ ਜਾਇਜ਼ ਮੰਗਾਂ ਹੱਲ ਕਰਵਾਉਣ ਲਈ ਯੋਗ ਪੈਰਵੀ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਰੂਪਨਗਰ ਦੀ ਪ੍ਰਧਾਨ ਸੁਰਜਿੰਦਰ ਕੌਰ, ਅਵਤਾਰ ਕੌਰ, ਗੀਤਾ ਮੁਹਾਲੀ, ਪਰਮਜੀਤ ਕੌਰ ਮੁਹਾਲੀ, ਰਣਜੀਤ ਕੌਰ ਘੜੂੰਆਂ, ਭੁਪਿੰਦਰ ਕੌਰ ਚੱਪੜਚਿੜੀ ਅਤੇ ਸੰਜੀਦਾ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਰਿਲੀਜ਼

ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਰਿਲੀਜ਼ ਨਬਜ਼-ਏ-ਪੰਜਾਬ, ਮੁਹਾਲੀ, 29 ਨਵੰਬਰ: ਇੱਥੋਂ ਦ…