Nabaz-e-punjab.com

ਆਂਗਣਵਾੜੀ ਵਰਕਰਾਂ ਵੱਲੋਂ ਵਰ੍ਹਦੇ ਮੀਂਹ ਵਿੱਚ ਡੀਸੀ ਦਫ਼ਤਰ ਦੇ ਬਾਹਰ ਰੋਸ ਮੁਜ਼ਾਹਰਾ, ਚੱਕਾ ਜਾਮ ਕਰਕੇ ਨਾਅਰੇਬਾਜ਼ੀ ਕੀਤੀ

ਮਹਿਲਾ ਪੁਲੀਸ ਨੇ ਬੜੀ ਮੁਸ਼ਕਲ ਨਾਲ ਸਮਝਾ ਦੇ ਕੇ ਜਾਮ ਖੁਲਵਾਇਆ, ਏਡੀਸੀ ਨੂੰ ਦਿੱਤਾ ਮੰਗ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜੁਲਾਈ:
ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਜ਼ਿਲ੍ਹਾ ਮੁਹਾਲੀ ਵੱਲੋਂ ਬੁੱਧਵਾਰ ਨੂੰ ਵਰੱਦੇ ਮੀਂਹ ਵਿੱਚ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਡੀਸੀ ਦਫ਼ਤਰ ਦੇ ਬਾਹਰ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਅਤੇ ਹੁਕਮਰਾਨਾਂ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਨੇ ਆਪਣੇ ਹੱਥਾਂ ਵਿੱਚ ਝੰਡੇ ਅਤੇ ਬੈਨਰ ਲੈ ਕੇ ਲਖਨੌਰ ਟੀ ਪੁਆਇੰਟ ਤੋਂ ਡੀਸੀ ਦਫ਼ਤਰ ਨੇੜੇ ਟਰੈਫ਼ਿਕ ਲਾਈਟਾਂ ਤੱਕ ਰੋਸ ਮਾਰਚ ਕੀਤਾ ਅਤੇ ਸੜਕ ਜਾਮ ਕਰਕੇ ਨਾਅਰੇਬਾਜ਼ੀ ਕੀਤੀ ਸ਼ੁਰੂ ਕਰ ਦਿੱਤੀ। ਆਂਗਣਵਾੜੀ ਵਰਕਰਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਲਟਕ ਰਹੀਆਂ ਆਪਣੀਆਂ ਮੁੱਖ ਮੰਗਾਂ ਬਾਰੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਦਾ ਪ੍ਰੋਗਰਾਮ ਸੀ ਅਤੇ ਇਸ ਸਬੰਧੀ ਉਨ੍ਹਾਂ ਵੱਲੋਂ ਏਡੀਸੀ ਨੂੰ ਪੱਤਰ ਦਿੱਤਾ ਜਾਣਾ ਸੀ ਪਰੰਤੂ ਏ ਡੀਸੀ ਦੇ ਦਫਤਰ ਵਿੱਚ ਮੌਜੂਦ ਨਾ ਹੋਣ ਕਾਰਨ ਰੋਹ ਵਿੱਚ ਆਈਆਂ ਆਂਗਨਵਾੜੀ ਵਰਰਕਰਾਂ ਵੱਲੋਂ ਮੁੱਖ ਸੜਕ ਤੇ ਧਰਨਾ ਲਗਾ ਕੇ ਰੋਡ ਜਾਮ ਕਰ ਦਿੱਤੀ ਗਈ। ਬਾਅਦ ਵਿੱਚ ਮੌਕੇ ਤੇ ਪਹੁੰਚੀ ਪੁਲੀਸ ਟੀਮ ਵੱਲੋਂ ਆਂਗਨਵਾੜੀ ਵਰਕਰਾਂ ਨੂੰ ਮਨਾ ਕੇ ਜਾਮ ਖੁਲਵਾਇਆ ਗਿਆ।
ਇਸ ਮੌਕੇ ਬੋਲਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਹੋਵੇ ਜਾਂ ਕੇਂਦਰ ਸਰਕਾਰ, ਦੋਵੇਂ ਹੀ ਸਰਕਾਰਾਂ ਆਗਣਵਾੜੀ ਵਰਕਰਾਂ ਲਈ ਸੰਜੀਦਾ ਨਹੀਂ ਹਨ। ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ 1 ਨੇ ਚੋਣਾਂ ਤੋੱ ਪਹਿਲਾਂ ਚੋਣ ਮੈਨੀਫੈਸਟ ਵਿੱਚ ਵਾਅਦਾ ਕੀਤਾ ਸੀ ਕਿ ਜੇਕਰ ਕੇਂਦਰ ਵਿੱਚ ਬੀਜੇਪੀ ਸਰਕਾਰ ਆਉਂਦੀ ਹੈ ਤਾਂ ਆਈਸੀਡੀਐੱਸ ਸਕੀਮ ਦਾ ਵਿਸਥਾਰ ਕਰਦੇ ਹੋਏ ਆਂਗਣਵਾੜੀ ਵਰਕਰ ਅਤੇ ਹੈਲਪਰ ਦੇ ਮਾਣ ਭੱਤੇ ਵਿੱਚ ਵਾਧਾ ਕੀਤਾ ਜਾਵੇਗਾ। ਪਰ ਪਿਛਲੀ ਮੋਦੀ ਸਰਕਾਰ ਨੇ 44ਵੀ ਅਤੇ 45ਵੀ ਲੇਬਰ ਕਾਨਫਰੰਸ ਦੀਆਂ ਸਿਫਾਰਿਸਾਂ ਅਨੁਸਾਰ ਘੱਟੋ ਘੱਟ ਮਿਨੀਮਮ ਵੇਜ ਦੇ ਘੇਰੇ ਵਿੱਚ ਨਾ ਲਿਆ ਕੇ ਮਾਣ ਭੱਤੇ ਵਿੱਚ ਨਿਗੂਣਾ ਜਿਹਾ ਵਾਧਾ ਕੀਤਾ ਹੈ। ਜੋ 60:40 ਅਨੁਪਾਤ ਨਾਲ ਲਾਗੂ ਹੋਣਾ ਸੀ ਅਤੇ ਜਿਸ ਵਿੱਚ ਪੰਜਾਬ ਸਰਕਾਰ ਨੇ ਆਪਣਾ ਹਿੱਸਾ ਪਾਉਣ ਤੋਂ ਨਾਂਹ ਕਰ ਦਿੱਤੀ ਹੈ ਅਤੇ ਸਿਰਫ਼ ਕੇਂਦਰ ਸਰਕਾਰ ਨੇ 900 ਰੁਪਏ ਵਰਕਰ 500 ਰੁਪਏ ਮਿੰਨੀ ਵਰਕਰ ਅਤੇ 450 ਰੁਪਏ ਹੈਲਪਰ ਦੇ ਮਾਣ-ਭੱਤੇ ਵਿੱਚ ਵਾਧਾ ਕੀਤਾ ਹੈ ਹੈ ਜੋ ਕਿ 2011 ਤੋਂ ਬਾਅਦ 2018 ਵਿੱਚ ਸੱਤ ਸਾਲ ਬਾਅਦ ਹੋਇਆ ਹੈ।
ਬੁਲਾਰਿਆਂ ਨੇ ਕਿਹਾ ਕਿ ਦੇਸ਼ ਦੀਆਂ ਛੱਬੀ ਲੱਖ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਿੱਚ ਤਿੱਖਾ ਰੋਸ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕੇੱਦਰ ਸਰਕਾਰ ਆਈਸੀਡੀਐੱਸ ਨੂੰ ਪੂਰਨ ਬਜਟ ਦਿੰਦੇ ਹੋਏ ਨਾਨ ਪਲਾਨ ਦੇ ਘੇਰੇ ਵਿੱਚ ਲਿਆਂਦਾ ਜਾਵੇ ਅਤੇ 44ਵੀ ਅਤੇ 45ਵੀਂ ਲੇਬਰ ਕਾਨਫਰੰਸ ਦੀਆਂ ਸਿਫਾਰਸ਼ਾਂ ਲਾਗੂ ਕੀਤੀਆਂ ਜਾਣ। ਇਸ ਮੌਕੇ ਗੁਰਦੀਪ ਕੌਰ ਮੀਤ ਪ੍ਰਧਾਨ ਪੰਜਾਬ ਸੀਟੂ, ਰਜਿੰਦਰ ਕੌਰ ਖਰੜ-1, ਭਿੰਦਰ ਕੌਰ ਖਰੜ, ਜਸਵਿੰਦਰ ਕੌਰ ਡੇਰਾਬਸੀ, ਪੁਸ਼ਪਾ ਰਾਣੀ, ਗੁਰਨਾਮ ਕੌਰ, ਡਪਿੰਦਰ ਕੌਰ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਰਿਲੀਜ਼

ਗਾਇਕਾ ਅਸੀਸ ਕੌਰ ਦਾ ਧਾਰਮਿਕ ਗੀਤ ‘ਜਨਮ ਦਿਨ ਮੁਬਾਰਕ’ ਰਿਲੀਜ਼ ਨਬਜ਼-ਏ-ਪੰਜਾਬ, ਮੁਹਾਲੀ, 29 ਨਵੰਬਰ: ਇੱਥੋਂ ਦ…