Nabaz-e-punjab.com

ਬਲੌਂਗੀ ਵਿੱਚ ਬੋਰਾਂ ਸਬੰਧੀ ਕਾਰਵਾਈ ਤੋਂ ਬਚਣ ਲਈ ਸਿਆਸੀ ਮੁੱਦਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਕਾਲੀ: ਬਹਾਦਰ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜੁਲਾਈ:
ਪਿੰਡ ਬਲੌਂਗੀ ਦੇ ਸਰਪੰਚ ਬਹਾਦਰ ਸਿੰਘ ਨੇ ਪਿੰਡ ਬਲੌਂਗੀ ਅਤੇ ਬਲੌਂਗੀ ਕਲੋਨੀ ਵਿੱਚ ਕੀਤੇ ਗਏ ਨਾਜਾਇਜ਼ ਬੋਰਾਂ ਦੇ ਮਾਮਲੇ ਵਿੱਚ ਬਲੌਂਗੀ ਪੁਲੀਸ ਵੱਲੋਂ ਬੀਤੇ ਦਿਨੀਂ ਦਰਜ ਕੀਤੇ ਗਏ ਮਾਮਲੇ ਤੋਂ ਬਾਅਦ ਇਸ ਮਾਮਲੇ ਵਿੱਚ ਰਾਜਨੀਤਿਕ ਵਿਵਾਦ ਹੋਰ ਭੱਖ ਗਿਆ ਹੈ। ਇਸ ਸਬੰਧੀ ਬੀਤੇ ਕੱਲ ਬਲੌਂਗੀ ਕਲੋਨੀ ਦੀ ਸਰਪੰਚ ਦੇ ਹੱਕ ਵਿੱਚ ਸਥਾਨਕ ਅਕਾਲੀ ਆਗੂਆਂ ਵੱਲੋਂ ਐਸਐਸਪੀ ਨੂੰ ਮਿਲ ਕੇ ਮੰਗ ਕੀਤੀ ਗਈ ਸੀ ਕਿ ਅਕਾਲੀ ਭਾਜਪਾ ਸਰਪੰਚ ਸਰੋਜਾ ਦੇਵੀ ਦੇ ਖਿਲਾਫ ਸਿਆਸੀ ਕਿੜ ਕੱਢਣ ਲਈ ਮਾਮਲਾ ਦਰਜ ਕੀਤਾ ਗਿਆ ਹੈ ਜਦੋਂਕਿ ਪਿੰਡ ਦੇ ਕਾਂਗਰਸੀ ਸਰਪੰਚ ਬਹਾਦਰ ਸਿੰਘ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ।
ਇਸ ਮਾਮਲੇ ਵਿੱਚ ਪਿੰਡ ਬਲੌਂਗੀ ਦੇ ਸਰਪੰਚ ਬਹਾਦਰ ਸਿੰਘ ਨੇ ਅੱਜ ਬਿਆਨ ਜਾਰੀ ਕਰਕੇ ਕਿਹਾ ਕਿ ਉਹਨਾਂ ਵੱਲੋਂ ਪਿੰਡ ਵਿੱਚ ਹੋ ਰਹੇ ਨਾਜਾਇਜ਼ ਬੋਰਾਂ ਬਾਰੇ 1 ਜੁਲਾਈ ਨੂੰ ਬਲਾਕ ਵਿਕਾਸ ਅਧਿਕਾਰੀ ਨੂੰ ਲਿਖਤੀ ਸ਼ਿਕਾਇਤ ਕੀਤੀ ਗਈ ਸੀ, ਜਿਸ ਤੋਂ ਬਾਅਦ ਬਲਾਕ ਵਿਕਾਸ ਅਧਿਕਾਰੀ ਵੱਲੋਂ ਬਲੌਂਗੀ ਪੁਲੀਸ ਨੂੰ ਪੱਤਰ ਲਿਖਿਆ ਗਿਆ ਸੀ ਅਤੇ ਉਹਨਾਂ ਦੀ ਸ਼ਿਕਾਇਤ ਦੇ ਆਧਾਰ ’ਤੇ ਹੀ ਇਹ ਕਾਰਵਾਈ ਕੀਤੀ ਗਈ ਸੀ।
ਉਹਨਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਇਸ ਦੌਰਾਨ ਬਲੌਂਗੀ ਕਲੋਨੀ ਦੀ ਸਰਪੰਚ ਸਰੋਜਾ ਦੇਵੀ ਆਪਣੇ ਪਰਿਵਾਰ ਨਾਲ ਕਿਤੇ ਬਾਹਰ ਗਈ ਹੋਈ ਸੀ ਅਤੇ ਇਸ ਦੌਰਾਨ ਉਸ ਵੱਲੋਂ ਕਿਸੇ ਪੰਚਾਇਤ ਮੈਂਬਰ ਨੂੰ ਜ਼ਿੰਮੇਵਾਰੀ ਨਾ ਦਿੱਤੇ ਜਾਣ ਕਾਰਨ ਪਿੰਡ ਵਿੱਚ ਹੋ ਰਹੇ ਨਾਜਾਇਜ਼ ਬੋਰਾਂ ਬਾਰੇ ਕਿਸੇ ਵਲੋੱ ਕੋਈ ਸ਼ਿਕਾਇਤ ਨਹੀਂ ਕੀਤੀ ਗਈ ਜਦੋਂਕਿ ਉਹਨਾਂ ਵੱਲੋਂ ਦਿੱਤੀ ਗਈ ਲਿਖਤੀ ਸ਼ਿਕਾਇਤ ਦੀ ਕਾਪੀ ਬਲਾਕ ਵਿਕਾਸ ਅਧਿਕਾਰੀ ਵਲੋੱ ਪੁਲੀਸ ਨੂੰ ਭੇਜੇ ਪੱਤਰ ਦੇ ਨਾਲ ਨੱਥੀ ਕੀਤੀ ਗਈ ਸੀ ਅਤੇ ਪੁਲੀਸ ਵੱਲੋਂ ਇਸੇ ਆਧਾਰ ਤੇ ਕਾਰਵਾਈ ਕੀਤੀ ਗਈ ਹੈ। ਉਹਨਾਂ ਕਿਹਾ ਕਿ ਹੁਣ ਪੁਲੀਸ ਦੀ ਕਾਰਵਾਈ ਤੋਂ ਬਚਣ ਲਈ ਇਸ ਮਾਮਲੇ ਨੂੰ ਸਿਆਸੀ ਰੰਗਤ ਦਿੱਤੀ ਜਾ ਰਹੀ ਹੈ ਜਦੋਂਕਿ ਪੁਲੀਸ ਵੱਲੋਂ ਪੂਰੀ ਤਰ੍ਹਾਂ ਤੱਥਾਂ ਦੇ ਆਧਾਰ ਤੇ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਪਿੰਡ ਦੀ ਸਰਪੰਚ ਸਰੋਜਾ ਦੇਵੀ ਨਾਲ ਸੰਪਰਕ ਨਹੀਂ ਹੋਇਆ। ਸਰਪੰਚ ਦੇ ਪਤੀ ਦਿਨੇਸ਼ ਕੁਮਾਰ ਨੇ ਕਿਹਾ ਕਿ ਉਹਨਾਂ ਦੀ ਪਤਨੀ ਸਿਆਸੀ ਬਦਲਾਖੋਰੀ ਦੀ ਸ਼ਿਕਾਰ ਹੋਈ ਹੈ। ਜਿਸ ਦੀ ਸ਼ਿਕਾਇਤ ਉਹਨਾਂ ਵੱਲੋਂ ਐਸਐਸਪੀ ਨੂੰ ਕੀਤੀ ਗਈ ਹੈ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…