Share on Facebook Share on Twitter Share on Google+ Share on Pinterest Share on Linkedin ‘ਘਰ-ਘਰ ਰੁਜ਼ਗਾਰ ਤੇ ਕਾਰੋਬਾਰ’ ਮਿਸ਼ਨ ਤਹਿਤ ਪਲੇਸਮੈਂਟ ਕੈਂਪ ਲਾਇਆ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਨੇ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਅਧੀਨ ਪਾਸ ਸਿੱਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਅਗਸਤ: ਪੰਜਾਬ ਹੁਨਰ ਵਿਕਾਸ ਮਿਸ਼ਨ ਅਤੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਦੇ ਦਫ਼ਤਰ ਵਿੱਚ ਪਲੇਸਮੈਂਟ ਕੈਂਪ ਲਾਇਆ ਗਿਆ। ਜਿਸ ਵਿੱਚ 43 ਬਿਨੈਕਾਰਾਂ ਦੇ ਨਾਵਾਂ ਨੂੰ ਸੂਚੀਬੱਧ ਕੀਤਾ ਗਿਆ। ਰੁਜ਼ਗਾਰ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਸ੍ਰੀਮਤੀ ਹਰਪ੍ਰੀਤ ਕੌਰ ਬਰਾੜ ਨੇ ਬਿਨੈਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ‘ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ’ ਮਿਸ਼ਨ ਦਾ ਮਨੋਰਥ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦਿਵਾ ਕੇ ਆਤਮ ਨਿਰਭਰ ਬਣਾਉਣਾ ਹੈ, ਜਿਸ ਤਹਿਤ ਜ਼ਿਲ੍ਹਾ ਪੱਧਰ ’ਤੇ ਪਲੇਸਮੈਂਟ ਕੈਂਪ ਲਾਏ ਜਾ ਰਹੇ ਹਨ। ਸ੍ਰੀਮਤੀ ਬਰਾੜ ਨੇ ਇਸ ਮੌਕੇ ਨੌਜਵਾਨਾਂ ਨਾਲ ਇੰਟਰਵਿਊ ਵਿੱਚ ਕੰਮ ਆਉਣ ਵਾਲੇ ਨੁਕਤੇ ਵੀ ਸਾਂਝੇ ਕੀਤੇ। ਇਸ ਦੌਰਾਨ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਨਿਯੁਕਤ ਟਰੇਨਿੰਗ ਪਾਰਟਨਰ ਇੰਡੋ ਗਲੋਬਲ ਐਜੂਕੇਸ਼ਨ ਫਾਊਂਡੇਸ਼ਨ ਅਭੀਪੁਰ ਦੇ ਸੈਂਟਰ ਤੋਂ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਅਧੀਨ ਪਾਸ ਹੋਏ ਸਿੱਖਿਆਰਥੀਆਂ ਨੂੰ ਜ਼ਿਲ੍ਹਾ ਰੁਜ਼ਗਾਰ ਅਫ਼ਸਰ ਵੱਲੋਂ ਸਰਟੀਫਿਕੇਟ ਵੀ ਵੰਡੇ ਗਏ। ਇਸ ਮੌਕੇ ਬਲਾਕ ਮਿਸ਼ਨ ਮੈਨੇਜਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ ਮੁਰਾਰੀ ਕੰਸਲਟੈਂਸੀ ਅਤੇ ਫਾਸਟਟੈਗ ਕੰਪਨੀਆਂ ਨੇ ਭਾਗ ਲਿਆ ਅਤੇ 70 ਉਮੀਦਵਾਰ ਰੁਜ਼ਗਾਰ ਹਾਸਲ ਕਰਨ ਲਈ ਪੁੱਜੇ। ਇਸ ਮੌਕੇ ਟਰੇਨਿੰਗ ਅਤੇ ਪਲੇਸਮੈਂਟ ਮੈਨੈਜਰ ਮਾਨਸੀ ਭਾਂਬਰੀ, ਇੰਦਰਜੀਤ ਕੌਰ ਪਲੇਸਮੈਂਟ ਅਫਸਰ, ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਨਬੀਹਾ ਮਲਿਕ ਕਰੀਅਰ ਕੌਂਸਲਰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ