Nabaz-e-punjab.com

ਮੁਹਾਲੀ ਪੁਲੀਸ ਵੱਲੋਂ ਟਰੈਵਲ ਏਜੰਟਾਂ ਦੇ ਦਫ਼ਤਰਾਂ ਵਿੱਚ ਛਾਪੇਮਾਰੀ ਜਾਰੀ, ਦੋ ਏਜੰਟ ਗ੍ਰਿਫ਼ਤਾਰ

ਟਰੈਵਲ ਏਜੰਟਾਂ ਦੇ ਦਫ਼ਤਰ ’ਚੋਂ 85 ਪਾਸਪੋਰਟ ਅਤੇ ਜਾਅਲੀ ਵੀਜ਼ੇ ਅਤੇ ਹੋਰ ਦਸਤਾਵੇਜ਼ਾਂ ਕਬਜ਼ੇ ’ਚ ਲਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਅਗਸਤ:
ਭਾਰਤ ਸਰਕਾਰ ਵੱਲੋਂ ਦੇਸ਼ ਭਰ ਵਿੱਚ ਗੈਰਕਾਨੂੰਨੀ ਤਰੀਕੇ ਨਾਲ ਕੰਮ ਕਰਦੇ ਟਰੈਵਲ ਏਜੰਟਾਂ ਦੀ ਸੂਚੀ ਕੇਂਦਰੀ ਵਿਦੇਸ਼ ਮੰਤਰਾਲੇ ਦੀ ਵੈਬਸਾਈਟ ’ਤੇ ਅਪਲੋਡ ਕਰਨ ਤੋਂ ਬਾਅਦ ਮੁਹਾਲੀ ਪੁਲੀਸ ਵੀ ਹਰਕਤ ਵਿੱਚ ਆ ਗਈ ਹੈ। ਪੁਲੀਸ ਨੇ ਟਰੈਵਲ ਏਜੰਟਾਂ ਦੇ ਦਫ਼ਤਰਾਂ ਵਿੱਚ ਛਾਪੇਮਾਰੀ ਕਰਕੇ ਆਪਣੀ ਜਾਂਚ ਤੇਜ਼ ਕਰ ਦਿੱਤੀ ਹੈ। ਪੁਲੀਸ ਵੱਲੋਂ ਟਰੈਵਲ ਏਜੰਟਾਂ ਦੇ ਦਸਤਾਵੇਜ਼ਾਂ ਦੀ ਪੜਤਾਲ ਕੀਤੀ ਜਾ ਰਹੀ ਹੈ।
ਇਸ ਦੌਰਾਨ ਜਾਂਚ ਅਧਿਕਾਰੀ ਏਐਸਆਈ ਬਲਜਿੰਦਰ ਸਿੰਘ ਮੰਡ ਦੀ ਅਗਵਾਈ ਵਾਲੀ ਟੀਮ ਨੇ ਇੱਥੋਂ ਦੇ ਫੇਜ਼-1 ਥਾਣਾ ਅਧੀਨ ਆਉਂਦੇ ਖੇਤਰ ਸਥਾਨਕ ਫੇਜ਼-1, ਫੇਜ਼-2, ਫੇਜ਼-5 ਅਤੇ ਫੇਜ਼-6 ਵਿੱਚ ਵੱਖ ਵੱਖ ਟਰੈਵਲ ਏਜੰਟਾਂ ਦੇ ਦਫ਼ਤਰਾਂ ਵਿੱਚ ਛਾਪੇਮਾਰੀ ਕੀਤੀ ਅਤੇ ਵੱਖ ਵੱਖ ਪਹਿਲੂਆਂ ’ਤੇ ਜਾਂਚ ਕੀਤੀ ਗਈ। ਇਸ ਮੁਹਿੰਮ ਤਹਿਤ ਪੁਲੀਸ ਵੱਲੋਂ ਦੋ ਏਜੰਟਾਂ ਪਰਮਪਾਲ ਸਿੰਘ ਅਤੇ ਸਿਕੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲੀਸ ਨੇ ਇਨ੍ਹਾਂ ਦੇ ਕਬਜ਼ੇ ’ਚੋਂ ਕਰੀਬ 85 ਪਾਸਪੋਰਟ ਅਤੇ ਜਾਅਲੀ ਵੀਜ਼ੇ ਅਤੇ ਹੋਰ ਅਹਿਮ ਜਾਅਲੀ ਦਸਤਾਵੇਜ਼ ਬਰਾਮਦ ਕੀਤੇ ਗਏ ਹਨ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਟਰੈਵਲ ਏਜੰਟਾਂ ਦੇ ਦਫ਼ਤਰ ’ਚੋਂ ਕੰਪਿਊਟਰ ਸਿਸਟਮ ਰਾਹੀਂ ਇੰਟਰਨੈੱਟ ਤੋਂ ਅਸਲ ਵੀਜ਼ੇ ਦੀਆਂ ਕਾਪੀਆਂ ਡਾਊਨਲੋਡ ਕੀਤੀਆਂ ਗਈਆਂ ਸਨ। ਜਿਨ੍ਹਾਂ ਨੂੰ ਬਾਅਦ ਵਿੱਚ ਵਿਦੇਸ਼ ਭੇਜਣ ਦਾ ਝਾਂਸਾ ਕੇ ਬਿਨੈਕਾਰਾਂ ਨੂੰ ਠੱਗਣ ਲੲ ਅਸਲ ਵੀਜ਼ੇ ਦੀ ਕਾਪੀ ਨੂੰ ਸਕੈਨ ਕਰਕੇ ਜਾਅਲੀ ਵੀਜ਼ੇ ਤਿਆਰ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਏਜੰਟਾਂ ਦੇ ਕੰਪਿਊਟਰ ਅਤੇ ਲੈਪਟਾਪ ਕਬਜ਼ੇ ਵਿੱਚ ਲੈ ਕੇ ਬਰੀਕੀ ਨਾਲ ਜਾਂਚ ਕੀਤੀ ਜਾਵੇਗੀ ਅਤੇ ਜਾਂਚ ਦੌਰਾਨ ਹੋਰ ਅਹਿਮ ਸੁਰਾਗ ਮਿਲਣ ਦੀ ਸੰਭਾਵਨਾ ਹੈ।
ਜ਼ਿਕਰਯੋਗ ਹੈ ਕਿ ਕੇਂਦਰੀ ਵਿਦੇਸ਼ ਮੰਤਰਾਲੇ ਦੀ ਵੈਬਸਾਈਟ ’ਤੇ ਦੇਸ਼ ਵਿੱਚ ਗੈਰਕਾਨੂੰਨੀ ਤੌਰ ’ਤੇ ਕੰਮ ਕਰਦੇ ਟਰੈਵਲ ਏਜੰਟਾਂ ਦੀ ਅਪਲੋਡ ਕੀਤੀ ਸੂਚੀ ਵਿੱਚ ਪੰਜਾਬ ਦੇ ਕੁੱਲ 76 ਏਜੰਟਾਂ ਦੇ ਨਾਮ ਹਨ। ਜਿਨ੍ਹਾਂ ’ਚੋਂ ਮੁਹਾਲੀ ਸ਼ਹਿਰ ਦੇ 19 ਅਤੇ ਸਮੁੱਚੇ ਜ਼ਿਲ੍ਹੇ ਵਿੱਚ ਕਰੀਬ 45 ਏਜੰਟਾਂ ਦੇ ਨਾਮ ਸ਼ਾਮਲ ਹਨ। ਇਸ ਬਾਰੇ ਐਸਐਸਪੀ ਕੁਲਦੀਪ ਸਿੰਘ ਚਾਹਲ ਦਾ ਕਹਿਣਾ ਹੈ ਕਿ ਇਸ ਸੂਚੀ ਵਿੱਚ ਮੁਹਾਲੀ ਦੇ ਟਰੈਵਲ ਏਜੰਟਾਂ ਦੀ ਗਿਣਤੀ ਕਾਫੀ ਘੱਟ ਹੈ। ਜੇਕਰ ਸਹੀ ਤਰੀਕੇ ਨਾਲ ਜਾਂਚ ਕੀਤੀ ਜਾਵੇ ਤਾਂ ਜ਼ਿਲ੍ਹਾ ਮੁਹਾਲੀ ਵਿੱਚ ਵੱਡੇ ਪੱਧਰ ’ਤੇ ਜਾਅਲੀ ਟਰੈਵਲ ਏਜੰਟਾਂ ਦਾ ਖੁਲਾਸਾ ਹੋ ਸਕਦਾ ਹੈ।

Load More Related Articles
Load More By Nabaz-e-Punjab
Load More In Crime & Police

Check Also

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ,…