Nabaz-e-punjab.com

ਸਿਹਤ ਮੰਤਰੀ ਬਲਬੀਰ ਸਿੱਧੂ ਨੇ ਮੁਹਾਲੀ ਹਲਕੇ ਦੇ ਕਈ ਪਿੰਡਾਂ ਨੂੰ ਵੰਡੇ ਗਰਾਂਟਾਂ ਦੇ ਚੈੱਕ

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਪੰਜ ਲੱਖ ਤੱਕ ਦਾ ਹੋਵੇਗਾ ਕੈਸ਼ਲੈੱਸ ਇਲਾਜ਼: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਗਸਤ:
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਪਿੰਡ ਮਿੰਢੇ ਮਾਜਰਾ, ਗੀਗੇ ਮਾਜਰਾ ਤੇ ਨਗਾਰੀ ਦਾ ਦੌਰਾ ਕਰ ਕੇ ਪੰਚਾਇਤਾਂ ਨੂੰ ਗਲੀਆਂ ਨਾਲੀਆਂ ਤੇ ਸਟਰੀਟ ਲਾਈਟਾਂ ਲਈ 8.20 ਲੱਖ ਰੁਪਏ ਦੀਆਂ ਗਰਾਂਟਾਂ ਦੇ ਚੈੱਕ ਵੰਡੇ। ਇਸ ਮੌਕੇ ਪਿੰਡਾਂ ਵਿੱਚ ਹੋਏ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਿੰਡਾਂ ਨੂੰ ਪਹਿਲ ਦੇ ਆਧਾਰ ਉਤੇ ਗਰਾਂਟਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਲਦੀ ਸਰਬੱਤ ਸਿਹਤ ਬੀਮਾ ਯੋਜਨਾ ਸ਼ੁਰੂ ਕਰਨ ਜਾ ਰਹੀ ਹੈ, ਜਿਸ ਦੇ ਘੇਰੇ ਵਿੱਚ ਆਉਣ ਵਾਲੇ ਵਿਅਕਤੀਆਂ ਦਾ ਪੰਜ ਲੱਖ ਤੱਕ ਦਾ ਇਲਾਜ ਕੈਸ਼ਲੈੱਸ ਹੋਵੇਗਾ, ਜੋ ਕਿਸੇ ਵੀ ਹਸਪਤਾਲ ਤੋਂ ਕਰਵਾਇਆ ਜਾ ਸਕੇਗਾ।
ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਸਿਹਤ ਸਹੂਲਤਾਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਲੋਕਾਂ ਨੂੰ ਲਾਭ ਲੈਣਾ ਚਾਹੀਦਾ ਹੈ ਅਤੇ ਮਹਿੰਗੇ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਹੁੰਦੀ ਲੁੱਟ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਹੋਰ ਲੋੜਵੰਦਾਂ ਨੂੰ ਵੀ ਦਿਵਾਉਣ ਲਈ ਉਪਰਾਲੇ ਕਰਨ। ਸ੍ਰੀ ਸਿੱਧੂ ਨੇ ਪਿੰਡ ਨੰਗਾਰੀ ਦੀ ਪੰਚਾਇਤ ਨੂੰ ਸਟਰੀਟ ਲਾਈਟਾਂ ਤੇ ਹੋਰ ਕੰਮਾਂ ਲਈ 6 ਲੱਖ ਅਤੇ ਮਿੰਢੇ ਮਾਜਰਾ ਦੀ ਪੰਚਾਇਤ ਨੂੰ 1.70 ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਦਿੱਤਾ।
ਸਿਹਤ ਮੰਤਰੀ ਨੇ ਪੰਜਾਬ ਸਰਕਾਰ ਵੱਲੋਂ ਵਾਤਾਵਰਨ ਦੀ ਸ਼ੁੱਧਤਾ ਲਈ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੀਤੇ ਜਾ ਰਹੇ ਯਤਨਾਂ ਦੀ ਲੜੀ ਤਹਿਤ ਅੱਜ ਪਿੰਡ ਗੀਗੇ ਮਾਜਰਾ ਦੇ ਸਰਕਾਰੀ ਸਕੂਲ ਵਿੱਚ ਪੌਦਾ ਲਾਇਆ। ਉਹ ਸਕੂਲ ਵਿੱਚ ਮਨਾਏ ਜਾ ਰਹੇ ਤੀਆਂ ਦੇ ਤਿਉਹਾਰ ਵਿੱਚ ਵੀ ਸ਼ਾਮਲ ਹੋਏ ਅਤੇ ਲੜਕੀਆਂ ਨੂੰ ਮਿਹਨਤ ਨਾਲ ਪੜ੍ਹਾਈ ਕਰ ਕੇ ਅੱਗੇ ਵਧਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਧੀਆਂ ਨੂੰ ਬਾਰ੍ਹਵੀਂ ਤੱਕ ਦੀ ਸਿੱਖਿਆ ਮੁਫ਼ਤ ਦੇ ਰਹੀ ਹੈ। ਇਸ ਤੋਂ ਇਲਾਵਾ ਸ਼ਗਨ ਸਕੀਮ ਦੀ ਰਾਸ਼ੀ ਵਧਾਈ ਗਈ ਹੈ। ਉਨ੍ਹਾਂ ਸਕੂਲ ਵਿੱਚ ਕਮਰਿਆਂ ਦੀ ਘਾਟ ਨੂੰ ਦੇਖਦਿਆਂ ਪੰਜ ਨਵੇਂ ਕਮਰੇ ਬਣਵਾਉਣ ਦਾ ਐਲਾਨ ਕੀਤਾ ਅਤੇ ਸਕੂਲ ਦੀ ਪ੍ਰਿੰਸੀਪਲ ਨੂੰ ਵਿਦਿਆਰਥੀਆਂ ਲਈ ਕੰਪਿਊਟਰ ਖਰੀਦਣ ਲਈ 50 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਸੌਂਪਿਆ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਠੇਕੇਦਾਰ ਮੋਹਨ ਸਿੰਘ ਬਠਲਾਣਾ, ਅਜੈਬ ਸਿੰਘ ਬਾਕਰਪੁਰ, ਰਜਿੰਦਰ ਸਿੰਘ ਰਾਏਪੁਰ ਕਲਾਂ, ਬਲਜਿੰਦਰ ਸਿੰਘ ਰਾਏਪੁਰ ਕਲਾਂ, ਭੁਪਿੰਦਰ ਕੁਮਾਰ ਸਰਪੰਚ ਨੰਗਾਰੀ, ਹਰਭਜਨ ਸਿੰਘ, ਨਛੱਤਰ ਸਿੰਘ, ਤਰਸੇਮ ਸਿੰਘ ਸਰਪੰਚ ਗੀਗੇਮਾਜਰਾ, ਸੁਖਵਿੰਦਰ ਸਿੰਘ ਸਰਪੰਚ ਮਿੰਢੇ ਮਾਜਰਾ, ਗੁਰਮੇਲ ਸਿੰਘ, ਦਰਬਾਰਾ ਸਿੰਘ, ਗੁਰਵਿੰਦਰ ਸਿੰਘ ਬੜੀ, ਹਰਨੇਕ ਸਿੰਘ, ਗੁਰਚਰਨ ਸਿੰਘ ਗੀਗੇ ਮਾਜਰਾ, ਭਗਵੰਤ ਸਿੰਘ, ਮਨਜੀਤ ਸਿੰਘ ਤੰਗੋਰੀ ਬਲਾਕ ਸਮਿਤੀ ਮੈਂਬਰ, ਕਰਮਜੀਤ ਸਿੰਘ ਸਰਪੰਚ ਬਠਲਾਣਾ, ਕੁਲਵੰਤ ਸਿੰਘ ਗੀਗੇ ਮਾਜਰਾ ਅਤੇ ਸੂਬੇਦਾਰ ਗੁਰਦੇਵ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…