Share on Facebook Share on Twitter Share on Google+ Share on Pinterest Share on Linkedin ਪੰਜਾਬ ਵਿੱਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਦਸਤਾਰ ਮੁਹਿੰਮ ਵੱਡੇ ਪੱਧਰ ’ਤੇ ਚਲਾਉਣ ਦੀ ਲੋੜ: ਜੇਪੀ ਸਿੰਘ ਸਕੂਲੀ ਬੱਚਿਆਂ ਨੂੰ ਦਸਤਾਰ ਸਜਾਉਣ ਪ੍ਰਤੀ ਉਤਸ਼ਾਹਿਤ ਕਰਨ ਲਈ ਮੁਫ਼ਤ ਦਸਤਾਰਾਂ ਵੰਡੀਆਂ ਜਾਣਗੀਆਂ: ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਗਸਤ: ਕਲਗੀਧਰ ਸੇਵਕ ਜਥੇ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਪੰਜਾਬ ਵਿੱਚ ਦਸਤਾਰ ਮੁਹਿੰਮ ਨੂੰ ਵੱਡੇ ਪੱਧਰ ’ਤੇ ਚਲਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਦੁਨੀਆਂ ਦੇ ਕਈ ਮੁਲਕਾਂ ਵਿੱਚ ਸਿੱਖਾਂ ਵੱਲੋਂ ਦਸਤਾਰ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਰਾਹੀਂ ਗੋਰਿਆਂ ਦੇ ਵੀ ਪੱਗਾਂ ਬੰਨੀਆਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਉਨ੍ਹਾਂ ਨੂੰ ਸਿੱਖ ਧਰਮ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਰਵਾਸੀ ਪੰਜਾਬੀ ਸਿੱਖਾਂ ਦਾ ਇਹ ਉਪਰਾਲਾ ਬਹੁਤ ਵਧੀਆ ਹੈ। ਇਸ ਲਈ ਪੰਜਾਬ ਵਿੱਚ ਵੀ ਦਸਤਾਰ ਮੁਹਿੰਮ ਵੱਡੇ ਪੱਧਰ ਉਪਰ ਚਲਾਈ ਜਾਣੀ ਚਾਹੀਦੀ ਹੈ। ਭਾਈ ਜੇਪੀ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਪਿਛਲੇ ਸਮੇਂ ਦੌਰਾਨ ਬਹੁਤ ਵੱਡੇ ਪੱਧਰ ਉਪਰ ਦਸਤਾਰ ਸਿਖਲਾਈ ਕੈਂਪ ਲਗਾਏ ਜਾ ਚੁੱਕੇ ਹਨ ਅਤੇ ਇਨ੍ਹਾਂ ਕੈਂਪਾਂ ਗਰੀਬ ਬੱਚਿਆਂ ਨੂੰ ਮੁਫ਼ਤ ਦਸਤਾਰਾਂ ਵੀ ਵੰਡੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਕਲਗੀਧਰ ਸੇਵਕ ਜਥਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਦਸਤਾਰ ਮੁਹਿੰਮ ਨੂੰ ਵੱਡੇ ਪੱਧਰ ’ਤੇ ਚਲਾਇਆ ਜਾਵੇਗਾ। ਬੱਚਿਆਂ ਅਤੇ ਨੌਜਵਾਨਾਂ ਲਈ ਦਸਤਾਰ ਸਿਖਲਾਈ ਕੈਂਪ ਲਗਾਏ ਜਾਣਗੇ। ਜਿਨ੍ਹਾਂ ਵਿੱਚ ਬੱਚਿਆਂ ਅਤੇ ਨੌਜਵਾਨਾਂ ਨੂੰ ਦਸਤਾਰ ਸਜਾਉਣ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਪੰਜਾਬ ਵਿੱਚ ਵੱਡੀ ਗਿਣਤੀ ਸਿੱਖਾਂ ਦੇ ਨੌਜਵਾਨ ਬੱਚੇ ਦਸਤਾਰ ਤੋਂ ਦੂਰ ਹੁੰਦੇ ਜਾ ਰਹੇ ਹਨ ਜੋ ਕਿ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਰਾਹ ਤੋਂ ਭਟਕੇ ਨੌਜਵਾਨਾਂ ਨੂੰ ਮੁੜ ਸਿੱਖੀ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ