Share on Facebook Share on Twitter Share on Google+ Share on Pinterest Share on Linkedin ਸਰਬੱਤ ਸਿਹਤ ਬੀਮਾ ਯੋਜਨਾ: ਜ਼ਿਲ੍ਹਾ ਮੁਹਾਲੀ ਵਿੱਚ ਸਵਾ ਲੱਖ ਪਰਿਵਾਰਾਂ ਦਾ ਹੋਵੇਗਾ ਸਿਹਤ ਬੀਮਾ: ਸਿਵਲ ਸਰਜਨ ਸਰਕਾਰੀ ਤੇ 10 ਨਿੱਜੀ ਹਸਪਤਾਲਾਂ ਵਿੱਚ ਵੀ ਕਰਵਾਇਆ ਜਾ ਸਕੇਗਾ ਮੁਫ਼ਤ ਇਲਾਜ ਸਿਹਤ ਵਿਭਾਗ ਵੱਲੋਂ ਵਕਾਰੀ ਸਿਹਤ ਯੋਜਨਾ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਦਾ ਕੰਮ ਜਾਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਗਸਤ: ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਨੂੰ ਜ਼ਿਲ੍ਹਾ ਮੁਹਾਲੀ ਵਿੱਚ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਦਾ ਕੰਮ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ। ਸੂਬਾ ਭਰ ਵਿੱਚ ਇਸ ਯੋਜਨਾ ਦੀ ਰਸਮੀ ਸ਼ੁਰੂਆਤ 20 ਅਗਸਤ ਤੋਂ ਹੋਵੇਗੀ, ਜਿਸ ਤਹਿਤ ਸੂਬੇ ਦੇ 43 ਲੱਖ ਪਰਵਾਰਾਂ ਦਾ ਸਿਹਤ ਬੀਮਾ ਕੀਤਾ ਜਾਵੇਗਾ। ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦਸਿਆ ਕਿ ਇਸ ਵਕਾਰੀ ਯੋਜਨਾ ਤਹਿਤ ਇਕ ਪਰਵਾਰ ਦਾ ਸਾਲਾਨਾ ਪੰਜ ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਬੀਮਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੁਹਾਲੀ ਵਿੱਚ 1,16,760 ਪਰਿਵਾਰਾਂ ਦਾ ਸਿਹਤ ਬੀਮਾ ਕੀਤਾ ਜਾਵੇਗਾ। ਇਸ ਸਬੰਧੀ ਈ-ਕਾਰਡ ਬਣਾਉਣ ਦਾ ਕੰਮ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ ਅਤੇ ਸਿਹਤ ਵਿਭਾਗ ਦੇ ਸੀਨੀਅਰ ਮੈਡੀਕਲ ਅਫ਼ਸਰਾਂ, ਏਐਨਐਮਜ਼ ਤੇ ਹੋਰ ਸਟਾਫ਼ ਨੂੰ ਲੋੜੀਂਦੀ ਸਿਖਲਾਈ ਦੇ ਦਿਤੀ ਗਈ ਹੈ। ਸਿਵਲ ਸਰਜਨ ਨੇ ਸਰਕਾਰੀ ਬਹੁ ਤਕਨੀਕੀ ਪੌਲੀਟੈਕਨੀਕਲ ਕਾਲਜ ਖੂਨੀਮਾਰਜਰਾ ਵਿੱਚ ਚੱਲ ਰਹੇ ਟਰੇਨਿੰਗ ਸੈਸ਼ਨ ਵਿੱਚ ਸ਼ਿਰਕਤ ਕੀਤੀ ਅਤੇ ਟਰੇਨਿੰਗ ਲੈ ਰਹੇ ਕਾਮਨ ਸਰਵਿਸ ਸੈਂਟਰ ਦੇ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਦਸਿਆ ਕਿ ਇਸ ਯੋਜਨਾ ਤਹਿਤ ਲਾਭਪਾਤਰੀ ਪਰਵਾਰ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰਵਾ ਸਕਣਗੇ। ਇਹ ਮੁÑਲਾਜ਼ਮ ਪਿੰਡ ਪੱਧਰ ’ਤੇ ਜਾ ਕੇ ਇਸ ਯੋਜਨਾ ਬਾਰੇ ਲੋਕਾਂ ਨੂੰ ਜਾਣਕਾਰੀ ਦੇਣਗੇ ਅਤੇ ਉਨ੍ਹਾਂ ਦੇ ਈ-ਕਾਰਡ ਬਣਵਾਉਣ ਵਿਚ ਮਦਦ ਕਰਨਗੇ। ਸਿਵਲ ਸਰਜਨ ਨੇ ਦੱਸਿਆ ਕਿ ਮੁਹਾਲੀ ਦੇ ਜ਼ਿਲ੍ਹਾ ਹਸਪਤਾਲ, ਸਬ-ਡਵੀਜ਼ਨਲ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰ ਜਿਹੀਆਂ ਸਰਕਾਰੀ ਸਿਹਤ ਸੰਸਥਾਵਾਂ ਤੋਂ ਇਲਾਵਾ 10 ਨਿੱਜੀ ਹਸਪਤਾਲਾਂ ਵਿਚ ਵੀ ਇਲਾਜ ਕਰਵਾਇਆ ਜਾ ਸਕੇਗਾ। ਨਿੱਜੀ ਹਸਪਤਾਲਾਂ ਵਿਚ ਇੰਡਸ ਹਸਪਤਾਲ, ਵੀ ਕੇਅਰ ਹਸਪਤਾਲ,ਇੰਡਸ ਹਸਪਤਾਲ, ਮਨਜੀਤ ਆਈ ਹਸਪਤਾਲ, ਗਰੇਸ਼ੀਅਨ ਹਸਪਤਾਲ, ਬਹਿਗਲ ਇੰਸਟੀਚਿਊਟ ਆਫ਼ ਆਈਟੀ ਐਂਡ ਰੇਡੀਏਸ਼ਨ ਟੈਕਨਾਲੋਜੀ ਐਂਡ ਬਹਿਗਲ ਹਸਪਤਾਲ, ਐਮਕੇਅਰ ਹਸਪਤਾਲ, ਸੁਖਮਨੀ ਮਲਟੀ ਸਪੈਸ਼ਲਿਟੀ ਹਸਪਤਾਲ, ਚੌਧਰੀ ਹਸਪਤਾਲ ਸ਼ਾਮਲ ਹਨ। ਜਿੱਥੇ ਲਾਭਪਾਤਰੀ ਪਰਵਾਰ ਅਪਣਾ ਇਲਾਜ ਕਰਵਾ ਸਕਦੇ ਹਨ। ਨਿੱਜੀ ਅਤੇ ਸਰਕਾਰੀ ਹਸਪਤਾਲ ਈ-ਕਾਰਡ ਧਾਰਕ ਦਾਖ਼ਲ ਮਰੀਜ਼ ਕੋਲੋਂ ਕੋਈ ਪੈਸਾ ਨਹੀਂ ਲੈਣਗੇ ਅਤੇ ਪੰਜ ਲੱਖ ਰੁਪਏ ਤਕ ਦਾ ਮੁਫ਼ਤ ਇਲਾਜ ਕਰਨਗੇ। ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਕੈਂਸਰ ਸਰਜਰੀ, ਕੀਮੋਥਰੈਪੀ, ਰੇਡੀਏਸ਼ਨ ਥੈਰੇਪੀ, ਹਾਰਟ ਬਾਈਪਾਸ ਸਰਜਰੀ, ਨਿਊਰੋ ਸਰਜਰੀ, ਰੀੜ੍ਹ ਦੀ ਹੱਡੀ, ਦੰਦਾਂ ਅਤੇ ਅੱਖਾਂ ਦੀ ਸਰਜਰੀ ਜਿਹੇ ਗੰਭੀਰ ਇਲਾਜ ਤੋਂ ਇਲਾਵਾ ਐਮਆਰਆਈ ਅਤੇ ਸਿਟੀ ਸਕੈਨ ਜਿਹੇ ਮਹਿੰਗੇ ਟੈਸਟਾਂ ਵਿਚ ਨਕਦੀ-ਰਹਿਤ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਲੋਕ ਸਿਹਤ ਵਿਭਾਗ ਦੀ ਸਰਕਾਰੀ ਵੈੱਬਸਾਈਟ www.shapunjab.in ’ਤੇ ਆਪਣੀ ਪਾਤਰਤਾ (ਯੋਗਤਾ) ਚੈੱਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ 104 ਹੈਲਪਲਾਈਨ ਲੋਕਾਂ ਨੂੰ 24 ਘੰਟੇ ਸਰਬੱਤ ਸਿਹਤ ਬੀਮਾ ਯੋਜਨਾ ਬਾਬਤ ਪੂਰੀ ਜਾਣਕਾਰੀ ਪ੍ਰਦਾਨ ਕਰਵਾ ਰਹੀ ਹੈ। ਹਸਪਤਾਲ ਵਿੱਚ ਦਾਖ਼ਲ ਹੋਣ ਦੀ ਸੂਰਤ ਵਿਚ ਹੀ ਇਸ ਯੋਜਨਾ ਦਾ ਲਾਭ ਮਿਲ ਸਕੇਗਾ। ਇਸ ਦੇ ਲਾਭਪਾਤਰੀਆਂ ਵਿੱਚ ਛੋਟੇ ਵਪਾਰੀ, ਕਿਸਾਨ ਪਰਿਵਾਰ ਜਿਨ੍ਹਾਂ ਕੋਲ ਜੇ-ਫਾਰਮ ਹੈ, ਨੀਲੇ ਰਾਸ਼ਨ ਕਾਰਡ ਧਾਰਕ ਪਰਵਾਰ, ਐਸਈਸੀਸੀ ਡਾਟਾ ਵਿਚ ਸ਼ਾਮਲ ਪਰਿਵਾਰ, ਕਿਰਤ ਵਿਭਾਗ ਕੋਲ ਪੰਜੀਕ੍ਰਿਤ ਉਸਾਰੀ ਕਾਮੇ ਸ਼ਾਮਲ ਹਨ। ਸਿਵਲ ਸਰਜਨ ਨੇ ਦੱਸਿਆ ਕਿ ਲਾਭਪਾਤਰੀ ਅਪਣਾ ਨਾਮ ਸੂਚੀ ਵਿਚ ਜਾਂਚਣ ਲਈ ਅਤੇ ਈ-ਕਾਰਡ ਬਣਵਾਉਣ ਲਈ ਨਜ਼ਦੀਕੀ ਕੌਮਨ ਸਰਵਿਸ ਸੈਂਟਰ ਨਾਲ ਸੰਪਰਕ ਕਰਨ ਜਾਂ ਸੂਚੀਬੱਧ ਪ੍ਰਾਈਵੇਟ ਅਤੇ ਸਰਕਾਰੀ ਹਸਪਤਾਲ ਵਿਚ ਅਰੋਗਿਆ ਮਿੱਤਰ ਨਾਲ ਸੰਪਰਕ ਕੀਤਾ ਜਾਵੇ। ਯੋਗ ਲਾਭਪਾਤਰੀ ਈ-ਕਾਰਡ ਬਣਵਾਉਣ ਲਈ ਅਪਣੀ ਯੋਗਤਾ ਮੁਤਾਬਕ ਆਧਾਰ ਕਾਰਡ, ਰਾਸ਼ਨ ਕਾਰਡ, ਪੈਨ ਕਾਰਡ ਆਦਿ ਜਿਹੇ ਜ਼ਰੂਰੀ ਦਸਤਾਵੇਜ਼ ਜ਼ਰੂਰ ਲੈ ਕੇ ਜਾਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ