Share on Facebook Share on Twitter Share on Google+ Share on Pinterest Share on Linkedin ਸਿਹਤ ਵਿਭਾਗ ਦੀ ਟੀਮ ਵੱਲੋਂ ਡੇਂਗੂ ਲਾਰਵੇ ਦੀ ਜਾਂਚ, ਸ਼ਹਿਰ ਵਿੱਚ 30 ਵਿਅਕਤੀਆਂ ਦੇ ਕੀਤੇ ਚਾਲਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਗਸਤ: ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਡੇਂਗੂ ਨੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਹੁਣ ਤੱਕ ਡੇਂਗੂ ਦੇ ਕਈ ਕੇਸ ਸਾਹਮਣੇ ਆ ਚੁੱਕੇ ਹਨ। ਜ਼ਿਲ੍ਹਾ ਸਿਹਤ ਵਿਭਾਗ ਅਤੇ ਮੁਹਾਲੀ ਨਗਰ ਨਿਗਮ ਦੀ ਸਾਂਝੀ ਟੀਮ ਵੱਲੋਂ ਅੱਜ ਇੱਥੋਂ ਦੇ ਫੇਜ਼-2 ਦੇ ਰਿਹਾਇਸ਼ੀ ਖੇਤਰ ਵਿੱਚ ਲੋਕਾਂ ਦੇ ਘਰਾਂ ਵਿੱਚ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਇਸ ਦੌਰਾਨ ਕੂਲਰਾਂ, ਗਮਲਿਆਂ ਅਤੇ ਹੋਰਨਾਂ ਥਾਵਾਂ ’ਤੇ ਇਕੱਠੇ ਹੋਏ ਪਾਣੀ ਵਿੱਚ ਡੇਂਗੂ ਦਾ ਲਾਰਵਾ ਮਿਲਣ ’ਤੇ ਲਗਭਗ 30 ਤੋਂ ਵੱਧ ਲੋਕਾਂ ਦੇ ਚਾਲਾਨ ਕੀਤੇ ਗਏ। ਇਸ ਮੌਕੇ ਸੈਨੇਟਰੀ ਇੰਸਪੈਕਟਰ ਰਵੀ ਕੁਮਾਰ, ਸੁਪਰਵਾਈਜ਼ਰ ਵਰਿੰਦਰ ਸਿੰਘ ਅਤੇ ਗੁਰਜੀਤ ਸਿੰਘ ਵੱਲੋਂ ਸ਼ਹਿਰ ਵਾਸੀਆਂ ਨੂੰ ਪਾਣੀ ਇਕੱਠਾ ਨਾ ਹੋਣ ਦੇਣ ਸਬੰਧੀ ਜਾਗਰੂਕ ਕਰਦਿਆਂ ਦੱਸਿਆ ਕਿ ਡੇਂਗੂ ਮੱਛਰ ਹਮੇਸ਼ਾ ਦਿਨ ਵਿੱਚ ਕੱਟਣਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਡੇਂਗੂ ਦੀ ਰੋਕਥਾਮ ਲਈ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਕੀਤੀ ਜਾ ਰਹੀ ਹੈ ਅਤੇ ਇਸ ਦੌਰਾਨ ਸਮੁੱਚੇ ਸ਼ਹਿਰ ਵਿੱਚ ਜਾ ਕੇ ਲੋਕਾਂ ਦੇ ਘਰਾਂ, ਦੁਕਾਨਾਂ, ਸੋਅਰੂਮਾਂ ਅਤੇ ਸਰਕਾਰੀ ਅਤੇ ਗੈਰ ਸਰਕਾਰੀ ਦਫ਼ਤਰਾਂ ਵਿੱਚ ਦਸਤਕ ਦੇ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਜਿੱਥੇ ਕਿਤੇ ਵੀ ਡੇਂਗੂ ਦਾ ਲਾਰਵਾ ਮਿਲਦਾ ਹੈ, ਉਸ ਘਰ ਦੇ ਮਾਲਕ ਦਾ ਚਾਲਾਨ ਕੀਤਾ ਜਾਂਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ