Nabaz-e-punjab.com

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਬੰਧੀ ਦਸਤਾਵੇਜ਼ਾਂ ਵਿੱਚ ਖ਼ਾਮੀਆਂ ਕਾਰਨ ਆਡਿਟ ਇਤਰਾਜ਼ਾਂ ਨੂੰ ਦੂਰ ਕਰਨ ’ਤੇ ਜ਼ੋਰ

ਸਿੱਖਿਆ ਵਿਭਾਗ ਵੱਲੋਂ ਪੋਸਟ-ਮੈਟ੍ਰਿਕ ਵਜ਼ੀਫ਼ੇ ਸਬੰਧੀ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨਾਲ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਗਸਤ:
ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਅੱਜ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸੈਕੰਡਰੀ) ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸੈਸ਼ਨ 2015-16 ਤੋਂ ਲੈ ਕੇ ਸੈਸ਼ਨ 2016-17 ਤੱਕ ਵਿਦਿਆਰਥੀਆਂ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਬੰਧੀ ਪ੍ਰਾਪਤ ਦਸਤਾਵੇਜ਼ਾਂ ਵਿੱਚ ਪਾਈਆਂ ਗਈਆਂ ਖ਼ਾਮੀਆਂ ਕਾਰਨ ਲੱਗੇ ਆਡਿਟ ਇਤਰਾਜ਼ਾਂ ਨੂੰ ਦੂਰ ਕਰਨ ਲਈ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰ ਆਪੋ ਆਪਣੇ ਅਧੀਨ ਦਫ਼ਤਰੀ ਅਮਲੇ ਨੂੰ ਸਬੰਧਤ ਸਕੂਲਾਂ ਵਿੱਚ ਭੇਜ ਕੇ ਤੁਰੰਤ ਡਾਟਾ ਠੀਕ ਕਰਵਾਉਣ ਨੂੰ ਤਰਜ਼ੀਹ ਦੇਣ ਤਾਂ ਜੋ ਵੱਧ ਤੋਂ ਵੱਧ ਗਰੀਬ ਵਿਦਿਆਰਥੀਆਂ ਦਾ ਭਲਾ ਹੋ ਸਕੇ। ਇਸ ਮੌਕੇ ਸਹਾਇਕ ਡਾਇਰੈਕਟਰ (ਵਜ਼ੀਫ਼ਾ) ਪਰਮਿੰਦਰ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਗਰੀਬ ਤੇ ਲੋੜਵੰਦ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਲਾਭ ਦੇਣ ਲਈ ਨਿਯਮਾਂ ਵਿੱਚ ਢਿੱਲ ਦਿੱਤੀ ਗਈ ਹੈ। ਉਨ੍ਹਾਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਜ਼ੋਰ ਦੇ ਕੇ ਆਖਿਆ ਕਿ ਵਿਦਿਆਰਥੀਆਂ ਦਾ ਸਾਰਾ ਡਾਟਾ ਸੋਧ ਕੇ ਮੁੱਖ ਦਫ਼ਤਰ ਵਿੱਚ ਜਲਦੀ ਭੇਜਿਆ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਵਜ਼ੀਫ਼ੇ ਦੀ ਅਦਾਇਗੀ ਕੀਤੀ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…