Share on Facebook Share on Twitter Share on Google+ Share on Pinterest Share on Linkedin ਏਡੀਸੀ (ਜਨਰਲ) ਨੇ ਟਰੈਵਲ ਏਜੰਟਾਂ ਤੇ ਆਈਲੈਟਸ ਕੋਚਿੰਗ ਸੈਂਟਰਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2012 ਬਾਰੇ ਦਿੱਤੀ ਮੁੱਢਲੀ ਜਾਣਕਾਰੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਗਸਤ: ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਕੰਮ ਕਰ ਰਹੇ ਟਰੈਵਲ ਏਜੰਟਾਂ, ਕੋਚਿੰਗ ਇੰਸਟੀਚਿਊਟ ਆਫ਼ ਆਈਲਟਸ ਅਤੇ ਟਰੈਵਲ ਏਜੰਟਸ ਵੈੱਲਫੇਅਰ ਐਸੋਸੀਏਸ਼ਨ (ਤਾਵਾ) ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਗਈ। ਮੀਟਿੰਗ ਦੌਰਾਨ ਉਨ੍ਹਾਂ ਟਰੈਵਲ ਏਜੰਟਾਂ ਦੇ ਨੁਮਾਇੰਦਿਆਂ ਨੂੰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2012 ਬਾਰੇ ਜਾਣਕਾਰੀ ਦਿੰਦਿਆਂ ਹਦਾਇਤ ਕੀਤੀ ਕਿ ਉਹ ਐਕਟ ਦੀ ਪੂਰੀ ਜਾਣਕਾਰੀ ਲੈ ਕੇ ਉਸ ਅਨੁਸਾਰ ਹੀ ਕੰਮ ਕਰਨ। ਉਨ੍ਹਾਂ ਦੱਸਿਆ ਕਿ ਇਸ ਐਕਟ ਤਹਿਤ ਟਰੈਵਲ ਏਜੰਟਸ ਅਤੇ ਆਈਲੈਟਸ ਕੋਚਿੰਗ ਇੰਸਟੀਚਿਊਟਸ ਲਈ ਲਾਇਸੈਂਸ ਲੈਣਾ ਲਾਜ਼ਮੀ ਕੀਤਾ ਗਿਆ ਹੈ। ਹਰੇਕ ਟਰੈਵਲ ਏਜੰਟ, ਸਲਾਹਕਾਰ ਏਜੰਸੀ ਅਤੇ ਆਈਲੈਟਸ ਕੋਚਿੰਗ ਕਰਵਾਉਣ ਵਾਲਿਆਂ ਲਈ ਲਾਇਸੈਂਸ ਲੈਣਾ ਅਤੇ ਇਸ ਲਾਇਸੈਂਸ ਦਾ ਨੰਬਰ ਆਪਣੇ ਦਫਤਰ ਦੇ ਬੋਰਡਾਂ, ਇਸ਼ਤਿਹਾਰਾਂ ’ਤੇ ਡਿਸਪਲੇਅ ਕਰਨਾ ਜ਼ਰੂਰੀ ਹੈ। ਸ੍ਰੀਮਤੀ ਸਾਕਸ਼ੀ ਸਾਹਨੀ ਨੇ ਟਰੈਵਲ ਏਜੰਟਾਂ ਨੂੰ ਆਪਣਾ ਕੰਮ ਪੂਰੀ ਪਾਰਦਰਸ਼ਤਾ ਨਾਲ ਕਰਨ ਹਦਾਇਤ ਕਰਦਿਆਂ ਕਿਹਾ ਕਿ ਅਕਸਰ ਵੇਖਣ ਵਿੱਚ ਆਉਂਦਾ ਹੈ ਕਿ ਲਾਇਸੈਂਸ ਧਾਰਕ ਆਪਣਾ ਦਫ਼ਤਰੀ ਪਤਾ ਡਿਪਟੀ ਕਮਿਸ਼ਨ ਦਫ਼ਤਰ ਨੂੰ ਅਗਾਊਂ ਸੂਚਿਤ ਕੀਤੇ ਬਿਨਾਂ ਬਦਲ ਲੈਂਦੇ ਹਨ। ਉਨ੍ਹਾਂ ਹਦਾਇਤ ਕੀਤੀ ਕਿ ਇਸ ਦਫ਼ਤਰ ਦੀ ਪ੍ਰਵਾਨਗੀ ਤੋਂ ਬਿਨਾਂ ਕਿਸੇ ਵੀ ਟਰੈਵਲ ਏਜੰਟ ਵੱਲੋਂ ਆਪਣਾ ਦਫ਼ਤਰੀ ਪਤਾ ਨਾ ਬਦਲਿਆ ਜਾਵੇ। ਉਨ੍ਹਾਂ ਇਸ ਮੌਕੇ ਐਸੋਸੀਏਸ਼ਨ ਦੇ ਨੁਮਾਇੰਦਿਆਂ ਵੱਲੋਂ ਦਿੱਤੇ ਸੁਝਾਵਾਂ ’ਤੇ ਗੌਰ ਕਰਨ ਦਾ ਭਰੋਸਾ ਵੀ ਦਿੱਤਾ। ਇਸ ਦੌਰਾਨ ਟਰੈਵਲ ਏਜੰਟਸ ਵੈੱਲਫੇਅਰ ਐਸੋਸੀਏਸ਼ਨ (ਤਾਵਾ) ਦੇ ਨੁਮਾਇੰਦਿਆਂ ਨੇ ਆਪਣੀਆਂ ਸਮੱਸਿਆਵਾਂ ਸਬੰਧੀ ਏਡੀਸੀ (ਜਨਰਲ) ਸ੍ਰੀਮਤੀ ਸਾਕਸ਼ੀ ਸਾਹਨੀ ਨੂੰ ਮੰਗ ਪੱਤਰ ਵੀ ਸੌਂਪਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ