Share on Facebook Share on Twitter Share on Google+ Share on Pinterest Share on Linkedin ਗਮਾਡਾ ਨੇ ਅਣਅਧਿਕਾਰਤ ਕਲੋਨੀਆਂ ਦੇ ਬਿਲਡਰਾਂ ਨੂੰ ਜਾਰੇ ਕੀਤੇ ਐਨਓਸੀ ਸਰਟੀਫਿਕੇਟ ਆਪਣੀ ਕਲੋਨੀਆਂ ਤੇ ਪਲਾਟ ਰੈਗੂਲਰ ਕਰਵਾਉਣ ਲਈ ਪੁੱਡਾ ਭਵਨ ਪੁੱਜੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ ਮੁੱਢਲੀ ਜਾਂਚ ਤੋਂ ਬਾਅਦ ਯੋਗ ਵਿਅਕਤੀਆਂ ਨੂੰ ਜਾਰੀ ਕੀਤੇ ਐਨਓਸੀ ਸਰਟੀਫਿਕੇਟ: ਗੁਪਤਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਗਸਤ: ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਅਣਅਧਿਕਾਰਤ ਕਲੋਨੀਆਂ, ਪਲਾਟਾਂ/ਇਮਾਰਤਾਂ ਨੂੰ ਰੈਗੂਲਰ ਕਰਵਾਉਣ ਦੇ ਇਛੁੱਕ ਕਲੋਨਾਈਜ਼ਰਾਂ ਅਤੇ ਪਲਾਟ/ਬਿਲਡਿੰਗ ਮਾਲਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਬੁੱਧਵਾਰ ਨੂੰ ਗਮਾਡਾ ਦੇ ਮਿਲਖ ਅਫ਼ਸਰ (ਰੈਗੂਲੇਟਰੀ) ਰੋਹਿਤ ਗੁਪਤਾ ਦੀ ਅਗਵਾਈ ਹੇਠ ਪੁੱਡਾ ਭਵਨ ਵਿੱਚ ਕੈਂਪ ਲਗਾਇਆ ਗਿਆ। ਜਿਸ ਵਿੱਚ ਗਮਾਡਾ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਵੱਖ-ਵੱਖ ਪ੍ਰਾਜੈਕਟਾਂ ਦੇ ਕਲੋਨਾਈਜ਼ਰਾਂ ਅਤੇ ਅਜਿਹੇ ਪ੍ਰਾਜੈਕਟਾਂ ਵਿੱਚ ਪੈਂਦੇ ਪਲਾਟ ਅਤੇ ਬਿਲਡਿੰਗਾਂ ਦੇ ਮਾਲਕਾਂ ਨੇ ਹਿੱਸਾ ਲਿਆ। ਪਿਛਲੇ ਕੈਂਪ ਵਿੱਚ ਸ਼ਾਮਲ ਕੁਝ ਕਲੋਨਾਈਜ਼ਰ ਇਸ ਕੈਂਪ ਦੌਰਾਨ ਵੀ ਮੌਜੂਦ ਸਨ। ਜਿਨ੍ਹਾਂ ਨੂੰ ਇਕ ਹਫ਼ਤੇ ਦੇ ਸਮੇਂ ਦੌਰਾਨ ਉਨ੍ਹਾਂ ਦੇ ਕੇਸਾਂ ਵਿੱਚ ਕੀਤੀ ਗਈ ਪ੍ਰਗਤੀ ਬਾਰੇ ਜਾਣੂ ਕਰਵਾਇਆ ਗਿਆ। ਮਿਲਖ ਅਫ਼ਸਰ (ਰੈਗੂਲੇਟਰੀ) ਰੋਹਿਤ ਗੁਪਤਾ ਨੇ ਕੈਂਪ ਦੌਰਾਨ ਉਨ੍ਹਾਂ ਸਾਰੇ ਬਿਨੈਕਾਰਾਂ, ਜਿਨ੍ਹਾਂ ਦੇ ਪਲਾਟਾਂ/ਇਮਾਰਤਾਂ ਨੂੰ ਰੈਗੂਲਰਾਈਜੇਸ਼ਨ ਦੀ ਪ੍ਰਕਿਰਿਆ ਅਨੁਸਾਰ ਯੋਗ ਪਾਇਆ ਗਿਆ ਸੀ, ਨੂੰ ਅੱਜ ਐਨਓਸੀ ਸਰਟੀਫਿਕੇਟ ਜਾਰੀ ਕੀਤੇ ਗਏ। ਅਧਿਕਾਰੀ ਨੇ ਫੀਲਡ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਸਬੰਧਤ ਬਿਨੈਕਾਰਾਂ ਦੇ ਹਾਊਸਿੰਗ ਪ੍ਰਾਜੈਕਟਾਂ ਦਾ ਜਲਦੀ ਦੌਰਾ ਕਰਕੇ ਆਪਣੀਆਂ ਰਿਪੋਰਟ ਪੇਸ਼ ਕੀਤੀ ਜਾਵੇ। ਉਨ੍ਹਾਂ ਨੇ ਦਫ਼ਤਰੀ ਅਮਲੇ ਨੂੰ ਵੀ ਲੰਬਿਤ ਪਏ ਕੇਸਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਵੀ ਦਿੱਤੇ। ਮਿਲਖ ਅਫ਼ਸਰ ਨੇ ਅਣਅਧਿਕਾਰਤ ਕਲੋਨੀਆਂ ਦੇ ਡਿਵੈਲਪਰਾਂ ਅਤੇ ਨਾ-ਮਨਜ਼ੂਰ ਪ੍ਰਾਜੈਕਟਾਂ ਵਿੱਚ ਪੈਂਦੇ ਪਲਾਟਾਂ/ਬਿਲਡਿੰਗਾਂ ਦੇ ਮਾਲਕਾਂ ਨੂੰ ਹਰ ਬੁੱਧਵਾਰ ਨੂੰ ਲਗਾਏ ਜਾ ਰਹੇ ਸ਼ਿਕਾਇਤ ਨਿਵਾਰਨ ਕੈਂਪਾਂ ਵਿੱਚ ਸ਼ਾਮਲ ਹੋ ਕੇ ਆਪਣੀਆਂ ਕਲੋਨੀਆਂ, ਪਲਾਟ ਅਤੇ ਇਮਾਰਤਾਂ ਰੈਗੂਲਰ ਕਰਵਾਉਣ ਦੀ ਅਪੀਲ ਕੀਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ