Share on Facebook Share on Twitter Share on Google+ Share on Pinterest Share on Linkedin ਨਸ਼ਾ ਤਸਕਰੀ: ਬਲੌਂਗੀ ਪੁਲੀਸ ਵੱਲੋਂ ਦਿੱਲੀ ’ਚੋਂ ਨਾਇਜੀਰੀਅਨ ਜੋੜਾ ਗ੍ਰਿਫ਼ਤਾਰ, 3 ਰੋਜ਼ਾ ਪੁਲੀਸ ਰਿਮਾਂਡ ਮੁਲਜ਼ਮ ਜਸਵਿੰਦਰ ਜੱਸੀ ਦੀ ਨਿਸ਼ਾਨਦੇਹੀ ’ਤੇ ਕਾਬੂ ਕੀਤਾ ਨਾਇਜੀਰੀਅਨ ਜੋੜਾ, ਜੱਸੀ ਨੂੰ ਜੇਲ੍ਹ ਭੇਜਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਗਸਤ: ਜ਼ਿਲ੍ਹਾ ਪੁਲੀਸ ਵੱਲੋਂ ਐਸਐਸਪੀ ਕੁਲਦੀਪ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਬਲੌਂਗੀ ਪੁਲੀਸ ਨੇ ਦਿੱਲੀ ’ਚੋਂ ਇਕ ਨਾਇਜੀਰੀਅਨ ਜੋੜੇ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਥਾਣਾ ਬਲੌਂਗੀ ਦੇ ਐਸਐਚਓ ਮਨਫੂਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਮਕਾਇਓ ਜੌਹਨ ਅਤੇ ਉਸ ਦੀ ਪ੍ਰੇਮਕਾ ਫਾਹੇ ਰੈਚਲ ਦੇ ਖ਼ਿਲਾਫ਼ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ 40 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨਾਇਜੀਰੀਅਨ ਜੋੜੇ ਦੀ ਗ੍ਰਿਫ਼ਤਾਰੀ ਨਸ਼ਾ ਤਸਕਰੀ ਮਾਮਲੇ ਵਿੱਚ ਪਿਛਲੇ ਦਿਨੀਂ ਮੁਹਾਲੀ ਏਅਰਪੋਰਟ ਸੜਕ ਤੋਂ 15 ਗਰਾਮ ਹੈਰੋਇਨ ਸਮੇਤ ਕਾਬੂ ਕੀਤੇ ਜਸਵਿੰਦਰ ਜੱਸੀ ਦੀ ਨਿਸ਼ਾਨਦੇਹੀ ’ਤੇ ਕੀਤੀ ਗਈ ਹੈ। ਥਾਣਾ ਮੁਖੀ ਨੇ ਦੱਸਿਆ ਕਿ ਜਸਵਿੰਦਰ ਜੱਸੀ ਘੁੰਮ ਫਿਰ ਕੇ ਆਪਣੇ ਪੱਕੇ ਗਾਹਕਾਂ ਨੂੰ ਨਸ਼ਾ ਸਪਲਾਈ ਕਰਦਾ ਹੈ। ਸੂਚਨਾ ਮਿਲਣ ’ਤੇ ਸਬ ਇੰਸਪੈਕਟਰ ਹਰਪ੍ਰੀਤ ਸਿੰਘ ਅਤੇ ਹੌਲਦਾਰ ਦਰਸ਼ਨ ਕੁਮਾਰ ਦੀ ਅਗਵਾਈ ਹੇਠ ਮੁਹਾਲੀ ਏਅਰਪੋਰਟ ਸੜਕ ’ਤੇ ਸਥਿਤ ਟੀਡੀਆਈ ਕਲੋਨੀ ਨੇੜੇ ਨਾਕਾਬੰਦੀ ਕਰਕੇ ਪੁਲੀਸ ਨੇ ਜਸਵਿੰਦਰ ਜੱਸੀ ਵਾਸੀ ਪਿੰਡ ਅਨਦਾਨਾ (ਸੰਗਰੂਰ) ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਮੌਜੂਦਾ ਸਮੇਂ ਵਿੱਚ ਉਹ ਸੈਕਟਰ-115 ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ। ਥਾਣਾ ਮੁਖੀ ਇੰਸਪੈਕਟਰ ਮਨਫੂਲ ਸਿੰਘ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਨਿਆਇਕ ਹਿਰਾਸਤ ਅਧੀਨ ਪਟਿਆਲਾ ਜੇਲ੍ਹ ਵਿੱਚ ਬੰਦੀ ਦੌਰਾਨ ਉਸ ਦੀ ਮੁਲਾਕਾਤ ਨਸ਼ਾ ਤਸਕਰ ਨਾਇਜੀਰੀਅਨ ਨਾਲ ਹੋ ਗਈ। ਜਿਸ ਨੇ ਮੁਲਜ਼ਮ ਜੱਸੀ ਨੂੰ ਆਪਣੇ ਭਰਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਦਿੱਲੀ ਵਿੱਚ ਹੈਰੋਇਨ ਤਸਕਰੀ ਦਾ ਵੱਡੇ ਪੱਧਰ ’ਤੇ ਕਾਰੋਬਾਰ ਕਰਦਾ ਹੈ। ਇਸ ਤਰ੍ਹਾਂ ਖਰੜ ਵਾਲੇ ਮਾਮਲੇ ਵਿੱਚ ਮੁਲਜ਼ਮ ਜਸਵਿੰਦਰ ਜੱਸੀ ਨੇ ਜ਼ਮਾਨਤ ’ਤੇ ਜੇਲ੍ਹ ’ਚੋਂ ਰਿਹਾਅ ਹੋਣ ਉਪਰੰਤ ਦਿੱਲੀ ਵਿੱਚ ਉਕਤ ਨਾਇਜੀਰੀਅਨ ਜੋੜੇ ਨਾਲ ਸੰਪਰਕ ਕਾਇਮ ਕੀਤਾ ਅਤੇ ਉੱਥੋਂ 2200 ਰੁਪਏ ਪ੍ਰਤੀ ਗਰਾਮ ਹੈਰੋਇਨ ਲਿਆ ਕੇ ਚੰਡੀਗੜ੍ਹ, ਮੁਹਾਲੀ ਅਤੇ ਖਰੜ ਇਲਾਕੇ ਵਿੱਚ ਪ੍ਰਤੀ ਗਰਾਮ 4 ਹਜ਼ਾਰ ਤੋਂ 4500 ਰੁਪਏ ਵਿੱਚ ਹੈਰੋਇਨ ਵੇਚਣੀ ਸ਼ੁਰੂ ਕਰ ਦਿੱਤੀ। ਮੁਲਜ਼ਮ ਅਨੁਸਾਰ ਜ਼ਿਆਦਾ ਤੋੜ ਲੱਗੀ ਹੋਣ ਵਾਲੇ ਨਸੇੜੀ ਇਕ ਗਰਾਮ ਹੈਰੋਇਨ ਦੇ 5 ਹਜ਼ਾਰ ਰੁਪਏ ਤੱਕ ਵੀ ਦੇ ਦਿੰਦੇ ਹਨ। ਥਾਣਾ ਮੁਖੀ ਨੇ ਦੱਸਿਆ ਕਿ ਬਲੌਂਗੀ ਪੁਲੀਸ ਨੇ ਨਾਇਜੀਰੀਅਨ ਜੋੜੇ ਦੀ ਪੈੜ ਨੱਪਣ ਲਈ ਅਦਾਲਤ ਤੋਂ ਰਾਹਦਾਰੀ ਵਾਰੰਟ ਲੈ ਕੇ ਮੁਲਜ਼ਮ ਜੱਸੀ ਨੂੰ ਆਪਣੇ ਲਿਜਾ ਕੇ ਦਿੱਲੀ ਵਿੱਚ ਛਾਪੇਮਾਰੀ ਕੀਤੀ ਗਈ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਬਲੌਂਗੀ ਲਿਆਂਦਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅੱਜ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਨਾਇਜੀਰੀਅਨ ਜੋੜੇ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਜਦੋਂਕਿ ਜਸਵਿੰਦਰ ਜੱਸੀ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ