Share on Facebook Share on Twitter Share on Google+ Share on Pinterest Share on Linkedin ਲੋਕਾਂ ਦੀਆਂ ਲੋੜਾਂ ਅਨੁਸਾਰ ਹੀ ਹੋਣ ਵਾਲੇ ਵਿਕਾਸ ਕੰਮਾਂ ਨੂੰ ਤਰਜ਼ੀਹ ਦਿੱਤੀ ਜਾਵੇਗੀ: ਧਨੋਆ ਅਕਾਲੀ ਕੌਂਸਲਰ ਸਤਵੀਰ ਧਨੋਆ ਵੱਲੋਂ ਵਾਰਡ ਨੰਬਰ-23 ਵਿੱਚ ਵਿਕਾਸ ਕੰਮ ਤੇਜ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਗਸਤ: ਅਕਾਲੀ ਦਲ ਦੇ ਕੌਂਸਲਰ ਸਤਵੀਰ ਸਿੰਘ ਧਨੋਆ ਨੇ ਅੱਜ ਇੱਥੋਂ ਦੇ ਫੇਜ਼-8 (ਵਾਰਡ ਨੰਬਰ-23) ਵਿੱਚ ਪਾਰਕਿੰਗ ਅਤੇ ਸਫ਼ਾਈ ਦੀ ਸਮੱਸਿਆ ਦੇ ਸਥਾਈ ਹੱਲ ਕਰਨ ਲਈ ਸਮੁੱਚੇ ਇਲਾਕੇ ਵਿੱਚ ਪੇਵਰ ਬਲਾਕ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਨੰਬਰ-23 ਦਾ ਖੇਤਰਫਲ ਕਾਫੀ ਲੰਮਾ ਹੋਣ ਦੇ ਬਾਵਜੂਦ ਮੇਅਰ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਵਿਕਾਸ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਾਰਡ ਦੇ ਸੂਝਵਾਨ ਵਿਅਕਤੀਆਂ ਨਾਲ ਸਲਾਹ ਮਸ਼ਵਰਾ ਕਰਕੇ ਲੋਕਾਂ ਦੀ ਲੋੜਾਂ ਅਨੁਸਾਰ ਹੀ ਹੋਣ ਵਾਲੇ ਵਿਕਾਸ ਕੰਮਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਸ੍ਰੀ ਧਨੋਆ ਨੇ ਦੱਸਿਆ ਕਿ ਵਿਕਾਸ ਏਜੰਡੇ ਦੇ ਮੁਤਾਬਕ ਕਰੀਬ 90 ਫੀਸਦੀ ਕੰਮ ਮੁਕੰਮਲ ਹੋ ਚੁੱਕੇ ਹਨ ਅਤੇ ਬਾਕੀ ਰਹਿੰਦੇ 10 ਫੀਸਦੀ ਕੰਮ ਵੀ ਲੋਕਾਂ ਦੇ ਸੁਝਾਵਾਂ ਨਾਲ ਜਲਦੀ ਪੂਰੇ ਕੀਤੇ ਜਾਣਗੇ ਅਤੇ ਵਿਕਾਸਾਂ ਕੰਮਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਸੁਨੀਲ ਕੁਮਾਰ, ਡਾ. ਕੁਲਵੰਤ ਸਿੰਘ, ਇੰਦਰਪਾਲ ਸਿੰਘ ਧਨੋਆ ਅਤੇ ਮੇਜਰ ਸਿੰਘ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ