Nabaz-e-punjab.com

ਸਰਕਾਰੀ ਸਕੂਲ ਫੇਜ਼-11 ਦੀ ਨਵੀਂ ਜ਼ਮੀਨ ’ਤੇ ਤੁਰੰਤ ਬਿਲਡਿੰਗ ਦੀ ਉਸਾਰੀ ਕਰਵਾਏ ਸਰਕਾਰ: ਅਮਰੀਕ ਸਿੰਘ

ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਦੇ ਯਤਨਾਂ ਬਦਲੇ ਲੋਕਾਂ ਵੱਲੋਂ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਗਸਤ:
ਇੱਥੋਂ ਦੇ ਫੇਜ਼-11 ਤੋਂ ਅਕਾਲੀ ਦਲ ਦੇ ਕੌਂਸਲਰ ਅਮਰੀਕ ਸਿੰਘ ਤਹਿਸੀਲਦਾਰ (ਰਿਟਾਇਰਡ) ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਫੇਜ਼-11 ਦੇ ਮਾਡਲ ਸੀਨੀਅਰ ਸੈਕੰਡਰੀ ਸਕੂਲ ਲਈ ਅਲਾਟ ਹੋਈ ਨਵੀਂ ਥਾਂ ਤੇ ਬਿਲਡਿੰਗ ਦੀ ਉਸਾਰੀ ਤੁੰਰਤ ਸ਼ੁਰੂ ਕੀਤੀ ਜਾਵੇ। ਉਹਨਾਂ ਕਿਹਾ ਕਿ ਫੇਜ਼-11 ਦੇ ਪ੍ਰਾਇਮਰੀ ਸਕੂਲ ਵਿੱਚ ਹੀ 8ਵੀਂ, 10ਵੀਂ ਅਤੇ 12ਵੀਂ ਦੀਆਂ ਕਲਾਸਾਂ ਚੱਲ ਰਹੀਆਂ ਹਨ। ਉਹਨਾਂ ਕਿਹਾ ਕਿ ਭਾਵੇੱ ਕੁਝ ਹੋਰ ਕਮਰੇ ਬਣਾ ਲਏ ਗਏ ਹਨ ਪਰ ਵਿਦਿਆਰਥੀਆਂ ਦੀ ਗਿਣਤੀ ਦੇ ਮੁਕਾਬਲੇ ਇਹ ਬਹੁਤ ਘੱਟ ਹਨ।
ਉਹਨਾਂ ਕਿਹਾ ਕਿ ਚੰਡੀਗੜ੍ਹ ਦੀ ਤਰਜ਼ ’ਤੇ ਇਸ ਸਕੂਲ ਨੂੰ ਚੰਗੀ ਬਿਲਡਿੰਗ ਬਣਾ ਕੇ ਦਿੱਤੀ ਜਾਵੇ ਅਤੇ ਵਿਦਿਆਰਥੀਆਂ ਦੀ ਵੱਧਦੀ ਗਿਣਤੀ ਲਈ ਜਰੂਰੀ ਹੈ ਕਿ ਇਮਾਰਤ ਦੀ ਤੁਰੰਤ ਉਸਾਰੀ ਕੀਤੀ ਜਾਵੇ। ਉਹਨਾਂ ਕਿਹਾ ਕਿ ਬੇਸ਼ੱਕ ਸਿੱਖਿਆ ਸਕੱਤਰ ਵੱਲੋਂ ਉਹਨਾਂ ਨੂੰ ਭਰੋਸਾ ਦਿੱਤਾ ਗਿਆ ਸੀ ਕਿ ਵਧੀਆ ਬਿਲਡਿੰਗ ਬਣਾ ਕੇ ਸਕੂਲ ਲਈ ਦਿੱਤੀ ਜਾਵੇਗੀ ਪਰ ਅਜੇ ਤੱਕ ਇਸ ਸੰਬਧੀ ਕੋਈ ਕਾਰਵਾਈ ਨਹੀਂ ਹੋਈ ਹੈ। ਉਹਨਾਂ ਆਸ ਪ੍ਰਗਟ ਕੀਤੀ ਕਿ ਸਰਕਾਰ ਜਲਦੀ ਹੀ ਸਕੂਲ ਦੀ ਬਿਲਡਿੰਗ ਦੀ ਉਸਾਰੀ ਕਰਵਾ ਕੇ ਪ੍ਰੀਖਿਆਰਥੀਆਂ ਨੂੰ ਹੋ ਰਹੀ ਪ੍ਰੇਸ਼ਾਨੀ ਨੂੰ ਹੱਲ ਕਰੇਗੀ।
ਇਸ ਦੌਰਾਨ ਫੇਜ਼-11 ਦੇ ਨਿਵਾਸੀਆਂ ਵੱਲੋਂ ਕੌਂਸਲਰ ਅਮਰੀਕ ਸਿੰਘ ਤਹਿਸੀਲਦਾਰ ਦੀ ਅਗਵਾਈ ਵਿੱਚ ਸਕੂਲ ਦੇ ਨਵੇਂ ਪਲਾਟ ਵਿੱਚ ਵਿਸ਼ੇਸ਼ ਪ੍ਰੋਗਰਾਮ ਰਾਹੀ ਮੁਹਾਲੀ ਨਗਰ ਨਿਗਮ ਦੇ ਮੇਅਰ ਕੁਲਵੰਤ ਸਿੰਘ ਦੇ ਸਕੂਲ ਦੀ ਬਿਲਡਿੰਗ ਪ੍ਰਾਪਤੀ ਲਈ ਦਿੱਤੇ ਯੋਗਦਾਨ ਲਈ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੇਅਰ ਕੁਲਵੰਤ ਸਿੰਘ ਵੱਲੋਂ ਸਕੂਲ ਦੀ ਜ਼ਮੀਨ ਪ੍ਰਾਪਤੀ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਸਕੂਲ ਦੇ ਨਵੇਂ ਪਲਾਟ ਵਿੱਚ ਬੂਟੇ ਲਗਾ ਕੇ ਵਣ ਮਹਾਂਉਤਸਵ ਵੀ ਮਨਾਇਆ ਗਿਆ। ਜ਼ਿਕਰਯੋਗ ਹੈ ਕਿ ਅਮਰੀਕ ਸਿੰਘ ਤਹਿਸੀਲਦਾਰ ਵੱਲੋਂ ਨਵੇਂ ਪਲਾਟ ਦੀ ਚਾਰਦੀਵਾਰੀ, ਉਥੇ ਗੇਟ ਲਗਾਉਣ ਅਤੇ ਉਸਨੂੰ ਪਧਰਾ ਕਰਨ ਲਈ ਹੁਣ ਤੱਕ ਦੋ ਲੱਖ ਰੁਪਏ ਦੇ ਕਰੀਬ ਖਰਚ ਕੀਤਾ ਜਾ ਚੁੱਕਿਆ ਹੈ। ਉਹਨਾਂ ਫੇਜ਼-11 ਦੇ ਨਿਵਾਸੀਆਂ ਨੂੰ ਇਸ ਅਦਾਰੇ ਦੀ ਮਾਲੀ ਮਦਦ ਕਰਨ ਦੀ ਅਪੀਲ ਕੀਤੀ। ਇਸ ਮੌਕੇ ਕੌਂਸਲਰ ਆਰਪੀ ਸ਼ਰਮਾ ਅਤੇ ਸਤਬੀਰ ਸਿੰਘ ਧਨੋਆ, ਕਰਨਲ ਸੈਣੀ, ਸੇਵਾ ਸਿੰਘ, ਵੀਕੇ ਮਹਾਜਨ, ਐਡਵੋਕੇਟ ਹਰਵਿੰਦਰ ਸਿੰਘ ਸਿੱਧੂ, ਐਚਐਮ ਮਹਾਜਨ, ਜਗਦੀਸ਼ ਸਿੰਘ, ਸੱਜਣ ਸਿੰਘ, ਕੁਲਦੀਪ ਸਿੰਘ, ਕੁਲਵਿੰਦਰ ਸਿੰਘ, ਐਸ਼ਕਟਾਰਿਆ, ਹਰਪਾਲ ਸਿੰਘ, ਜਸਰਾਜ ਸਿੰਘ ਸੋਨੂੰ, ਸਤਨਾਮ ਸਿੰਘ ਅਤੇ ਅਮਰਜੀਤ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…