Share on Facebook Share on Twitter Share on Google+ Share on Pinterest Share on Linkedin ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਭੁੱਖ ਹੜਤਾਲ ਛੇਵੇਂ ਦਿਨ ਵਿੱਚ ਦਾਖ਼ਲ ਸਿੱਖਿਆ ਬੋਰਡ ਦੇ ਬਾਹਰ ਸੜਕ ’ਤੇ ਰਾਹਗੀਰਾਂ ਤੋਂ ਭੀਖ ਮੰਗ ਕੇ ਪੰਜਾਬ ਸਰਕਾਰ ਵਿਰੁੱਧ ਭੰਡੀ ਪ੍ਰਚਾਰ ਕਾਂਗਰਸੀ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਬੇਰੁਜ਼ਗਾਰ ਅਧਿਆਪਕਾਂ ਦੀਆਂ ਸਮੱਸਿਆਵਾਂ ਸੁਣੀਆਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਗਸਤ: ਈਟੀਟੀ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਇੱਥੋਂ ਦੇ ਫੇਜ਼-8 ਸਥਿਤ ਸਿੱਖਿਆ ਭਵਨ ਦੇ ਬਾਹਰ ਲੜੀਵਾਰ ਧਰਨੇ ਦੇ ਛੇਵੇਂ ਦਿਨ ਭੁੱਖ ਹੜਤਾਲ ਜਾਰੀ ਰਹੀ। ਅੱਜ ਕ੍ਰਿਸ਼ਨ ਸਿੰਘ ਮਾਨਸਾ, ਸਾਥੀ ਵੇਦ ਪ੍ਰਕਾਸ਼, ਦਲੀਪ ਕੁਮਾਰ, ਮਧੂ ਰਾਣੀ, ਅਨੁਸੁਈਆ ਸਾਰੇ ਫਾਜ਼ਿਲਕਾ ਭੁੱਖ ਹੜਤਾਲ ’ਤੇ ਬੈਠੇ। ਇਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੇ ਆਪਣੇ ਸੰਘਰਸ਼ ਨੂੰ ਤਿੱਖਾ ਕਰਦਿਆਂ ਸਿੱਖਿਆ ਬੋਰਡ ਦੇ ਖਾਲੀ ਭਾਂਡੇ ਖੜਕਾ ਕੇ ਰੋਸ ਮੁਜ਼ਾਹਰਾ ਕੀਤਾ ਅਤੇ ਮੁੱਖ ਸੜਕ ’ਤੇ ਆਉਂਦੇ ਜਾਂਦੇ ਰਾਹਗੀਰਾਂ ਤੋਂ ਭੀਖ ਮੰਗ ਕੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਖ਼ਿਲਾਫ਼ ਭੰਡੀ ਪ੍ਰਚਾਰ ਕੀਤਾ। ਉਨ੍ਹਾਂ ਸਿੱਖਿਆ ਸਕੱਤਰ ਤੇ ਪੰਜਾਬ ਸਰਕਾਰ ਦੀਆਂ ਤਾਨਾਸ਼ਾਹੀ ਨੀਤੀਆਂ ਕਾਰਨ ਸੋਮਵਾਰ ਨੂੰ ਬੀਏ, ਈਟੀਟੀ ਟੈੱਟ ਪਾਸ ਸਾਥੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਜਿਸ ਕਾਰਨ ਆਯੋਗ ਕਰਾਰ ਦਿੱਤੇ ਬੇਰੁਜ਼ਗਾਰ ਨੌਜਵਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਡੀਐਸਪੀ ਨੇ ਭਰੋਸਾ ਦਿੱਤਾ ਸੀ ਕਿ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਮੀਟਿੰਗ ਕਰਵਾਈ ਜਾਵੇਗੀ ਲੇਕਿਨ ਅੱਜ ਸ਼ਾਮ ਤੱਕ ਸਕੱਤਰ ਨੇ ਉਨ੍ਹਾਂ ਨੂੰ ਮੀਟਿੰਗ ਲਈ ਨਹੀਂ ਸੱਦਿਆ। ਇਸੇ ਦੌਰਾਨ ਸਿੱਖਿਆ ਵਿਭਾਗ ਵਿੱਚ ਕਿਸੇ ਕੰਮ ਆਏ ਕਾਂਗਰਸੀ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਬੇਰੁਜ਼ਗਾਰ ਅਧਿਆਪਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੰਗਾਂ ਨੂੰ ਜਾਇਜ਼ ਠਹਿਰਾਉਂਦੇ ਹੋਏ ਭਰੋਸਾ ਦਿੱਤਾ ਕਿ ਉਹ ਇਸ ਸਬੰਧੀ ਜਲਦੀ ਹੀ ਸਿੱਖਿਆ ਮੰਤਰੀ ਨਾਲ ਗੱਲ ਕਰਕੇ ਇਸ ਮਸਲੇ ਨੂੰ ਹੱਲ ਕਰਵਾਉਣਗੇ। ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਜਨਰਲ ਸਕੱਤਰ ਹਰਮਨਦੀਪ ਸਿੰਘ, ਪ੍ਰੈਸ ਸਕੱਤਰ ਸੋਨੂੰ ਬਾਲੀਆ, ਗੁਰਜੰਟ ਸਿੰਘ, ਗੁਰਸਿਮਰਤ ਸਿੰਘ, ਸੁਰਿੰਦਰ ਸਿੰਘ ਅਬੋਹਰ, ਨੌਜਵਾਨ ਭਾਰਤ ਸਭਾ ਦੇ ਆਗੂ ਕਰਮਜੀਤ ਸਿੰਘ ਕੋਟਕਪੁਰਾ ਤੇ ਰੁਪਿੰਦਰ ਸਿੰਘ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ