Share on Facebook Share on Twitter Share on Google+ Share on Pinterest Share on Linkedin ਸਰਕਾਰੀ ਕਾਲਜ ਦੇ 1036 ਵਿਦਿਆਰਥੀਆਂ ਨੇ ਦੇਖਿਆ ਫਿੱਟ ਇੰਡੀਆ ਮੂਵਮੈਂਟ ਦਾ ਲਾਈਵ ਟੈਲੀਕਾਸਟ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਗਸਤ: ਇੱਥੋਂ ਦੇ ਸਰਕਾਰੀ ਕਾਲਜ ਫੇਜ਼-6 ਵਿੱਚ ਭਾਰਤ ਸਰਕਾਰ ਵੱਲੋਂ ਲਾਂਚ ਕੀਤੀ ਗਈ ਮੁਹਿੰਮ ਫਿੱਟ ਇੰਡੀਆ ਮੂਵਮੈਂਟ ਦਾ ਲਾਈਵ ਟੈਲੀਕਾਸਟ ਵੱਡੇ ਪੱਧਰ ਤੇ ਕਾਲਜ ਦੇ 1036 ਵਿਦਿਆਰਥੀਆਂ ਨੂੰ ਦਿਖਾਇਆ ਗਿਆ। ਇਸ ਵਿੱਚ ਦਿਖਾਏ ਗਏ ਵੱਖ-ਵੱਖ ਪ੍ਰਾਂਤਾਂ ਦੇ ਮਾਰਸ਼ਲ ਆਰਟਸ ਦਾ ਵਿਦਿਆਰਥੀਆਂ ਨੇ ਅਨੰਦ ਮਾਣਿਆ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਫਿਟਨੈੱਸ ਪ੍ਰਤੀ ਸਹੁੰ ਚੁਕਾਉਣ ਵੇਲੇ ਵਿਦਿਆਰਥੀਆਂ ਅਤੇ ਸਟਾਫ਼ ਨੇ ਹਿੱਸਾ ਲਿਆ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਕੋਮਲ ਬਰੋਕਾ ਨੇ ਵਿਦਿਆਰਥੀਆਂ ਨੂੰ ਸਿਹਤਮੰਦ ਰਹਿਣ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਇਸ ਨਾਲ ਉਨ੍ਹਾਂ ਦਾ ਸਰੀਰਕ, ਮਾਨਸਿਕ, ਬੌਧਿਕ ਤੇ ਨੈਤਿਕ ਵਿਕਾਸ ਹੁੰਦਾ ਹੈ ਅਤੇ ਉਹ ਦੇਸ਼ ਦੀ ਬਹੁਮੁਖੀ ਤਰੱਕੀ ਵਿੱਚ ਆਪਣਾ ਭਰਪੂਰ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਜੇਕਰ ਵਿਦਿਆਰਥੀ ਆਪਣੀ ਫਿਟਨੈੱਸ ਦਾ ਧਿਆਨ ਰੱਖਣਗੇ ਤਾਂ ਉਹ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਤੋਂ ਬਚੇ ਰਹਿਣਗੇ। ਇਸ ਤੋਂ ਪਹਿਲਾਂ ਸਰੀਰਕ ਸਿੱਖਿਆ ਵਿਭਾਗ ਦੀ ਮੁਖੀ ਡਾ. ਜਸਵਿੰਦਰ ਕੌਰ ਨੇ ਖੇਡਾਂ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਐਨਐਸਐਸ ਪ੍ਰੋਗਰਾਮ ਅਫ਼ਸਰ ਪ੍ਰੋ. ਘਣਸ਼ਾਮ ਸਿੰਘ, ਐਨਸੀਸੀ ਕੋਆਰਡੀਨੇਟਰ ਤੇ ਬਡੀ ਗਰੁੱਪ ਮਾਸਟਰ ਟਰੇਨਰ ਪ੍ਰੋ. ਰਮੇਸ਼ ਚੰਦ ਕਾਂਗੋ, ਰੈੱਡ ਕਰਾਸ ਅਤੇ ਰੈੱਡ ਰਿਬਨ ਕਲੱਬ ਦੇ ਕਨਵੀਨਰ ਪ੍ਰੋ. ਕੰਵਲ ਸੰਜੀਵ ਇੰਦਰ ਦੇਵ ਕੌਰ ਨੇ ਵਿਦਿਆਰਥੀਆਂ ਨੂੰ ਫਿੱਟਨੈਸ ਸਬੰਧੀ ਵੱਖ ਵੱਖ ਕਿਰਿਆਵਾਂ ਬਾਰੇ ਜਾਣੂ ਕਰਵਾਇਆ। ਇਸ ਤੋਂ ਇਲਾਵਾ ਹਰੇਕ ਸ਼ਨਿਚਰਵਾਰ ਨੂੰ ਕਾਲਜ ਵਿੱਚ ਯੋਗਾ ਤੇ ਸਪੋਰਟਸ ਐਕਟੀਵਿਟੀ ਕਰਵਾਈਆਂ ਜਾ ਰਹੀਆਂ ਹਨ। ਕਾਲਜ ਵੱਲੋਂ ਰਚੇ ਗਏ ਬਡੀ ਗੀਤ ਦੀ ਵੀਡੀਓ ਕਲਿਪ ਵੀ ਦਿਖਾਈ ਗਈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ