Nabaz-e-punjab.com

ਸੰਤ ਈਸ਼ਰ ਸਕੂਲ ਦੇ ਸੰਸਥਾਪਕ ਤੇ ਡਾਇਰੈਕਟਰ ਦੀ ਨਿੱਘੀ ਯਾਦ ਵਿੱਚ ਖੂਨਦਾਨ ਕੈਂਪ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਗਸਤ:
ਇੱਕੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਅਤੇ ਸੈਕਟਰ-70 ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਸਕੂਲ ਦੇ ਸੰਸਥਾਪਕ ਅਤੇ ਡਾਇਰੈਕਟਰ ਸਵਰਗੀ ਸ੍ਰੀਮਤੀ ਹਰਦੀਪ ਕੌਰ ਗਿੱਲ ਦੀ ਨਿੱਘੀ ਯਾਦ ਵਿੱਚ ਉਨ੍ਹਾਂ ਦੇ 75ਵੇਂ ਜਨਮ-ਦਿਨ ਨੂੰ ਸਮਰਪਿਤ ਫੇਜ਼-7 ਦੇ ਸਕੂਲ ਕੈਂਪਸ ਵਿੱਚ ਖੂਨਦਾਨ ਕੈਂਪ ਲਗਾਇਆ ਗਿਆ। ਜਿਸ ਦਾ ਉਦਘਾਟਨ ਬੱਸੀ ਪਲਾਣਾ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੇ ਕੀਤਾ ਜਦੋਂਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਪਹੁੰਚੇ। ਉਨ੍ਹਾਂ ਪ੍ਰਬੰਧਕਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਗਿੱਲ ਪਰਿਵਾਰ ਦਾ ਨਿੱਜੀ ਸਿੱਖਿਆ ਦੇ ਖੇਤਰ ਵਿੱਚ ਅਹਿਮ ਰੋਲ ਹੈ। ਮੰਤਰੀ ਅਤੇ ਵਿਧਾਇਕ ਨੇ ਖੂਨਦਾਨੀਆਂ ਨੂੰ ਟੀ-ਸ਼ਰਟ, ਯਾਦਗਾਰੀ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।
ਇਸ ਤੋਂ ਪਹਿਲਾਂ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸਰਤਾਜ ਸਿੰਘ ਗਿੱਲ ਨੇ ਮਹਿਮਾਨਾਂ ਦਾ ਸਵਾਗਤ ਕਰਦਿਆਂ ਸਵਰਗੀ ਸੁਖਦੇਵ ਸਿੰਘ ਗਿੱਲ ਅਤੇ ਸ੍ਰੀਮਤੀ ਹਰਦੀਪ ਕੌਰ ਗਿੱਲ ਦੀ ਸਖ਼ਤ ਮਿਹਨਤ ਅਤੇ ਸੇਵਾ ਭਾਵਨਾ ’ਤੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਸਕੂਲ ਸਟਾਫ਼, ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਪੁਰਾਣੇ ਵਿਦਿਆਰਥੀਆਂ ਸਮੇਤ 107 ਵਿਅਕਤੀਆਂ ਨੇ ਖੂਨਦਾਨ ਕੀਤਾ। ਸਕੂਲੀ ਬੱਚਿਆਂ ਵੱਲੋਂ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਖੂਨਦਾਨੀਆਂ ਨੂੰ ਬੀਜ ਬਾਲ (ਸੀਡ) ਦੇ ਕੇ ਵਾਤਾਵਰਨ ਸੁਰੱਖਿਅਤ ਰੱਖਣ ਦਾ ਸੰਦੇਸ਼ ਵੀ ਦਿੱਤਾ।
ਇਸ ਮੌਕੇ ਕਮਲਜੀਤ ਸਿੰਘ ਰੂਬੀ, ਸਤਵੀਰ ਸਿੰਘ ਧਨੋਆ, ਸੁਰਿੰਦਰ ਸਿੰਘ ਰੋਡਾ, ਪਰਮਜੀਤ ਸਿੰਘ ਕਾਹਲੋਂ (ਸਾਰੇ ਕੌਂਸਲਰ), ਯੂਥ ਆਫ਼ ਪੰਜਾਬ ਦੇ ਪ੍ਰਧਾਨ ਪਰਮਦੀਪ ਸਿੰਘ ਬੈਦਵਾਨ, ਸਮਾਜ ਸੇਵੀ ਪਰਮਜੀਤ ਸਿੰਘ ਹੈਪੀ, ਜੀਟੀਯੂ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ, ਸਾਬਕਾ ਡਿਪਟੀ ਐਡਵੋਕੇਟ ਜਨਰਲ ਗਗਨਦੀਪ ਸਿੰਘ, ਯੂਥ ਆਗੂ ਅਮਰਿੰਦਰ ਸਿੰਘ ਚੀਮਾ, ਗੁਰਮਨਜੀਤ ਗਿੱਲ, ਪ੍ਰਿੰਸੀਪਲ ਕੁਲਦੀਪ ਸਿੰਘ, ਸਰਦੂਲ ਸਿੰਘ ਪੂਨੀਆ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਅਖੀਰ ਵਿੱਚ ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਅਤੇ ਡਾਇਰੈਕਟਰ ਪਵਨਦੀਪ ਕੌਰ ਗਿੱਲ ਨੇ ਸਾਰਿਆਂ ਦਾ ਧੰਨਵਾਦ ਕੀਤਾ।

Load More Related Articles
Load More By Nabaz-e-Punjab
Load More In General News

Check Also

ਦੀਵਾਲੀ ਨਾਈਟ: ਵੱਖ-ਵੱਖ ਕਲਾਕਾਰਾਂ ਨੇ ਖੂਬ ਰੰਗ ਬੰਨ੍ਹਿਆ

ਦੀਵਾਲੀ ਨਾਈਟ: ਵੱਖ-ਵੱਖ ਕਲਾਕਾਰਾਂ ਨੇ ਖੂਬ ਰੰਗ ਬੰਨ੍ਹਿਆ ਮੁਹਾਲੀ 27 ਅਕਤੂਬਰ: ਪੇਂਡੂ ਵਿਕਾਸ, ਪੰਚਾਇਤ , ਸ…