Nabaz-e-punjab.com

ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਦੋ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਸਮਾਪਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਸਤੰਬਰ:
ਇੱਥੋਂ ਦੇ ਸੈਕਟਰ-70 ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੋ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਅਤੇ ਸੰਪੂਰਨਤਾ ਸ੍ਰੀ ਸਹਿਜ ਪਾਠ ਸਮਾਗਮ ਅੱਜ ਸਮਾਪਤ ਹੋ ਗਿਆ। ਇਸ ਸਬੰਧੀ ਸਮਾਗਮ ਵਿੱਚ ਇਲਾਕੇ ਦੀ ਸੰਗਤ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਸਮਾਗਮ ਵਿੱਚ ਭਾਈ ਲਖਵਿੰਦਰ ਸਿੰਘ ਅੰਮ੍ਰਿਤਸਰ ਵਾਲੇ, ਭਾਈ ਤਾਰ ਬਲਬੀਰ ਸਿੰਘ ਤੇ ਭਾਈ ਹਰਪ੍ਰੀਤ ਸਿੰਘ ਦਰਬਾਰ ਸਾਹਿਬ ਅੰਮ੍ਰਿਤਸਰ, ਪ੍ਰੋ. ਮਨਜੀਤ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਭਾਈ ਗੁਰਦੇਵ ਸਿੰਘ, ਇਸਤਰੀ ਸਤਿਸੰਗ ਸਭਾ, ਭਾਈ ਇੰਦਰਪਾਲ ਸਿੰਘ ਸ੍ਰੀ ਫਤਹਿਗੜ੍ਹ ਸਾਹਿਬ ਵਾਲੇ, ਭਾਈ ਹਰਪ੍ਰੀਤ ਸਿੰਘ, ਭਾਈ ਬਲਕਾਰ ਸਿੰਘ ਅਤੇ ਭਾਈ ਕੁਲਦੀਪ ਸਿੰਘ ਨੇ ਕਥਾ, ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ।
ਵੱਖ ਵੱਖ ਬੁਲਾਰਿਆਂ ਅਤੇ ਰਾਗੀ ਜਥਿਆਂ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ ਬਾਰੇ ਦੱਸਿਆ ਅਤੇ ਗੁਰਮਤਿ ਵਿਚਾਰਾਂ ਰਾਹੀਂ ਸ੍ਰੀ ਗੁਰੂ ਅਰਜਨ ਦੇਵ ਵੱਲੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਕਰਵਾਉਣ ਅਤੇ ਬਾਬਾ ਬੁੱਢਾ ਜੀ ਵੱਲੋਂ ਲਏ ਪਹਿਲੇ ਹੁਕਮਨਾਮੇ ਬਾਰੇ ਸੰਗਤ ਨੂੰ ਵਿਸਥਾਰ ਨਾਲ ਦੱਸਿਆ ਗਿਆ।

Load More Related Articles
Load More By Nabaz-e-Punjab
Load More In General News

Check Also

ਦੀਵਾਲੀ ਨਾਈਟ: ਵੱਖ-ਵੱਖ ਕਲਾਕਾਰਾਂ ਨੇ ਖੂਬ ਰੰਗ ਬੰਨ੍ਹਿਆ

ਦੀਵਾਲੀ ਨਾਈਟ: ਵੱਖ-ਵੱਖ ਕਲਾਕਾਰਾਂ ਨੇ ਖੂਬ ਰੰਗ ਬੰਨ੍ਹਿਆ ਮੁਹਾਲੀ 27 ਅਕਤੂਬਰ: ਪੇਂਡੂ ਵਿਕਾਸ, ਪੰਚਾਇਤ , ਸ…