nabaz-e-punjab.com

ਸਿੱਖਿਆ ਮੰਤਰੀ ਵੱਲੋਂ ਅਧਿਆਪਕ ਦਿਵਸ ਦੇ ਮੌਕੇ ’ਤੇ ਵਧਾਈ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 4 ਸਤੰਬਰ:
ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਅਧਿਆਪਕ ਦਿਵਸ ਦੇ ਮੌਕੇ ’ਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ। ਅਧਿਆਪਕ ਦਿਵਸ ਦੇ ਮੌਕੇ ’ਤੇ ਆਪਣੇ ਸੰਦੇਸ਼ ਵਿੱਚ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਦਿਵਸ ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵਰਗੀ ਡਾ. ਸਰਵਪੱਲੀ ਰਾਧਾ ਿਸ਼ਨ ਦੇ ਜਨਮ ਦਿਵਸ ਮੌਕੇ ਮਨਾਇਆ ਜਾਂਦਾ ਹੈ ਜੋ ਕਿ ਉਘੇ ਸਿੱਖਿਆ ਮਾਹਿਰ ਅਤੇ ਮਹਾਨ ਦਰਸ਼ਨ ਸਾਸ਼ਤਰੀ ਸਨ ਅਤੇ ਜਿਨ੍ਹਾਂ ਨੇ ਸਿੱਖਿਆ ਪ੍ਰਣਾਲੀ ਦੇ ਪੁਨਰਗਠਨ ਤੋਂ ਇਲਾਵਾ ਵੱਖ ਵੱਖ ਖੇਤਰਾਂ ਵਿੱਚ ਆਪਣਾ ਮਹਾਨ ਯੋਗਦਾਨ ਦਿੱਤਾ। ਸ੍ਰੀ ਸਿੰਗਲਾ ਨੇ ਇਸ ਮੌਕੇ ਵਿਦਿਆਰਥੀਆਂ, ਖਾਸ ਕਰ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਵਿਦਿਆਰਥੀਆਂ ਦੀ ਤਕਦੀਰ ਬਦਲਣ ਅਤੇ ਉਨ੍ਹਾਂ ਵਿੱਚ ਰਾਸ਼ਟਰਵਾਦ ਦੀ ਭਾਵਨਾ ਅਤੇ ਕਦਰਾਂ ਕੀਮਤਾਂ ਪੈਦਾ ਕਰਨ ਲਈ ਅਧਿਆਪਕਾਂ ਨੂੰ ਆਪਣੀ ਭੂਮਿਕਾ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਅਧਿਆਪਕ ਹਮੇਸ਼ਾ ਹੀ ਵਿਦਿਆਰਥੀਆਂ ਲਈ ਮਾਰਗ ਦਰਸ਼ਕ ਹੁੰਦੇ ਹਨ ਅਤੇ ਜਦੋਂ ਉਨ੍ਹਾਂ ਨੂੰ ਚੁਣੌਤੀਆਂ ਪੇਸ਼ ਆਉਂਦੀਆਂ ਹਨ ਤਾਂ ਉਹ ਉਨ੍ਹਾਂ ਤੋਂ ਅਗਵਾਈ ਲੈਂਦੇ ਹਨ ਅਤੇ ਅਧਿਆਪਕ ਹੀ ਦੇਸ਼ ਦੇ ਰੌਸ਼ਨ ਭਵਿੱਖ ਨੂੰ ਯਕੀਨੀ ਬਣਾਉਂਦੇ ਹਨ। ਉਨ੍ਹਾਂ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਅਨੁਸ਼ਾਸ਼ਨ, ਸੱਚਾਈ, ਦਿਆਨਤਦਾਰੀ, ਅਖੰਡਤਾ, ਸਮਰਪਣ ਅਤੇ ਉਚਾ ਆਚਰਣ ਦੇ ਗੁਣ ਪੈਦਾ ਕਰਨ ਲਈ ਜ਼ੋਰ ਦਿੱਤਾ ਤਾਂ ਜੋ ਵਿਦਿਆਰਥੀ ਸਮਾਜ ਦੇ ਵਧੀਆ ਨਾਗਰਿਕ ਬਣ ਸਕਣ।

Load More Related Articles
Load More By Nabaz-e-Punjab
Load More In General News

Check Also

ਦੀਵਾਲੀ ਨਾਈਟ: ਵੱਖ-ਵੱਖ ਕਲਾਕਾਰਾਂ ਨੇ ਖੂਬ ਰੰਗ ਬੰਨ੍ਹਿਆ

ਦੀਵਾਲੀ ਨਾਈਟ: ਵੱਖ-ਵੱਖ ਕਲਾਕਾਰਾਂ ਨੇ ਖੂਬ ਰੰਗ ਬੰਨ੍ਹਿਆ ਮੁਹਾਲੀ 27 ਅਕਤੂਬਰ: ਪੇਂਡੂ ਵਿਕਾਸ, ਪੰਚਾਇਤ , ਸ…