Share on Facebook Share on Twitter Share on Google+ Share on Pinterest Share on Linkedin ਗਿਆਨ ਜਯੋਤੀ ਇੰਸਟੀਚਿਊਟ ਵਿੱਚ ਉਤਸ਼ਾਹ ਨਾਲ ਮਨਾਇਆ ‘ਅਧਿਆਪਕ ਦਿਵਸ’ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਸਤੰਬਰ: ਇੱਥੋਂ ਦੇ ਗਿਆਨ ਜਯੋਤੀ ਇੰਸਟੀਚਿਊਟ ਆਫ਼ ਮੈਂਨਜਮੈਂਟ ਅਤੇ ਟੈਕਨਾਲੋਜੀ ਫੇਜ਼-2, ਮੁਹਾਲੀ ਵਿਖੇ ਅੱਜ ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਅਧਿਆਪਕ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆਂ। ਡਾ. ਰਾਧਾ ਕ੍ਰਿਸ਼ਨਨ ਦੇ ਜਨਮ ਦਿਵਸ ਮੌਕੇ ਮਨਾਏ ਜਾਣ ਵਾਲੇ ਇਸ ਪੁਰਵ ਤੇ ਸਮੂਹ ਵਿਦਾਆਰਥੀਆਂ ਨੇ ਅਧਿਆਪਕਾਂ ਨੂੰ ਫੁੱਲਾਂ ਅਤੇ ਗਰੀਟਿੰਗ ਕਾਰਡ ਭੇਂਟ ਕਰਕੇ ਗੁਰੁ ਚੇਲੇ ਦੇ ਰਿਸ਼ਤੇ ਦੀ ਸਹੀ ਉਦਾਹਰਣ ਪੇਸ਼ ਕੀਤੀ। ਗਿਆਨ ਜਯੋਤੀ ਗਰੁੱਪ ਦੇ ਚੇਅਰਮੈਨ ਜੇਐੱਸ ਬੇਦੀ ਇਸ ਸਮਾਰੋਹ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸਮਾਜ ਬਣਾਉਣ ਵਿੱਚ ਅਧਿਆਪਕ ਦੇ ਰੋਲ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਚੇਅਰਮੈਨ ਬੇਦੀ ਨੇ ਕਿਹਾ ਕਿ ਇਹ ਅਧਿਆਪਕ ਹੀ ਹੁੰਦੇ ਹਨ ਜੋ ਵਿਦਿਆਰਥੀਆਂ ਨੂੰ ਸਮਾਜ ਵਿਚ ਵਿਚਰਣ ਲਈ ਉਨਾਂ ਦੇ ਉੱਚੇ ਚਰਿੱਤਰ ਦਾ ਨਿਰਮਾਣ ਕਰਦੇ ਹਨ ਅਤੇ ਸਾਬਕਾ ਰਾਸ਼ਟਰਪਤੀ ਡਾ. ਰਾਧਾ ਕ੍ਰਿਸ਼ਨਨ ਇਕ ਅਜਿਹੇ ਹੀ ਚਰਿੱਤਰਵਾਨ ਅਧਿਆਪਕ ਸਨ ਜਿਨਾਂ ਦੀ ਯਾਦ ਵਿਚ ਅੱਜ ਅਧਿਆਪਕ ਦਿਵਸ ਮਨਾਇਆਂ ਜਾਦਾਂ ਹੈ ਇਸ ਦੇ ਨਾਲ ਹੀ ਉਨਾਂ ਕਿਹਾ ਕਿ ਗਿਆਨ ਜਯੋਤੀ ਗਰੁੱਪ ਵਿਚ ਗੁਰੁ-ਚੇਲੇ ਦੇ ਰਿਸ਼ਤੇ ਨੂੰ ਸਦਾ ਕਾਇਮ ਰੱਖਿਆ ਹੈ ਅਤੇ ਅੱਗੇ ਵੀ ਇਸੇ ਤਰ੍ਹਾਂ ਕਾਇਮ ਰੱਖਿਆ ਜਾਵੇਗਾ। ਇਸ ਦੇ ਨਾਲ ਹੀ ਉਨਾਂ ਵਿਦਾਆਰਥੀਆਂ ਨੂੰ ਵੀ ਇਹੀ ਸਲਾਹ ਦਿਤੀ ਕਿ ਆਪਣੇ ਚੰਗੇ ਭੱਵਿਖ ਲਈ ਉਨ੍ਹਾਂ ਨੂੰ ਅਧਿਆਪਕਾਂ ਨੂੰ ਬਣਦਾ ਮਾਣ ਸਤਿਕਾਰ ਦਿੰਦੇ ਰਹਿਣ। ਵਿਦਾਆਰਥੀਆਂ ਨੇ ਵੀ ਅਧਿਆਪਕ ਦਿਵਸ ਮੌਕੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਜੀਵਨ ਤੇ ਚਾਨਣਾ ਪਾਉਦੇ ਹੋਏ ਵਿਦਾਆਰਥੀਆਂ ਤੇ ਸਮੂਹ ਅਧਿਆਪਕਾਂ ਨੂੰ ਉਨ੍ਹਾਂ ਦੇ ਆਦਰਸ਼ਾਂ ਤੇ ਸਮਾਜ ਵਿਚ ਉਨਾਂ ਦੇ ਯੋਗਦਾਨ ਬਾਰੇ ਦੱਸਿਆ। ਇਸ ਮੌਕੇ ਤੇ ਇਕ ਰੰਗਾਂਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਜਿਥੇ ਇਕ ਪਾਸੇ ਵਿਦਾਆਰਥੀਆਂ ਨੇ ਸਟੇਜ਼ ਤੇ ਆਪਣੀ ਕਲਾ ਦੇ ਜੋਹਰ ਦਿਖਾਏ ਉਥੇ ਹੀ ਅਧਿਆਪਕਾਂ ਨੇ ਵੀ ਆਪਣੀ ਵਿਲੱਖਣ ਕਲਾਵਾਂ ਪੇਸ਼ ਕੀਤੀਆਂ। ਇਸ ਮੋਕੇ ਤੇ ਵਿਦਾਆਰਥੀਆਂ ਵਲੋਂ ਇਕ ਰੈੱਪ ਸ਼ੋ ਅਤੇ ਕਈ ਮਨੋਰੰਜਕ ਖੇਡਾਂ ਦਾ ਵੀ ਆਯੋਜਨ ਕੀਤਾ ਗਿਆਂ ਜਦ ਕਿ ਭੰਗੜਾਂ ਅਤੇ ਅੰਨਤਾਕਸ਼ਰੀ ਇਸ ਮੌਕੇ ਤੇ ਖਾਸ ਖਿੱਚ ਦਾ ਕੇਂਦਰ ਰਹੇ। ਇਸ ਮੌਕੇ ਕਾਲਜ ਦੇ ਚੇਅਰਮੈਨ ਵੱਲੋਂ ਵਧੀਆਂ ਕਾਰਗੁਜ਼ਾਰੀ ਕਰਨ ਵਾਲੇ ਅਧਿਆਪਕਾਂ ਨੂੰ ਸਨਮਾਨਨਿਤ ਵੀ ਕੀਤਾ ਗਿਆਂ। ਕੈਂਪਸ ਵਿਚ ਇਸ ਦਿਵਸ ਤੇ ਜਿਥੇ ਵਿਦਾਆਰਥੀਆਂ ਨੇ ਆਪਣੇ ਅਧਿਆਪਕਾਂ ਪ੍ਰਤੀ ਪਿਆਰ ਦਾ ਇਜ਼ਹਾਰ ਕੀਤਾ ਉਥੇ ਹੀ ਅਧਿਆਪਕਾਂ ਨੇ ਵੀ ਇਸ ਦਿਵਸ ਤੇ ਵਿਦਾਆਰਥੀਆਂ ਮਾਣ ਮਹਿਸੂਸ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ