Nabaz-e-punjab.com

ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਨੇ ਪੰਜਾਬ ਨੂੰ ਪਿੱਛੇ ਧੱਕਿਆ: ਆਪ ਆਗੂ ਜਗਦੇਵ ਮਲੋਆ

ਇੱਕ ਮਹੀਨਾ ਪਹਿਲਾਂ ਟੁੱਟੇ ਪੁਲ ਦੀ ਹੁਣ ਤੱਕ ਨਹੀਂ ਹੋਈ ਉਸਾਰੀ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 5 ਸਤੰਬਰ:
ਇੱਕ ਮਹੀਨਾ ਪਹਿਲਾਂ ਪਿੰਡ ਝਾਮਪੁਰ ਦੇ ਕੋਲ ਵਹਿੰਦੀ ਨਦੀ ਦੇ ਟੁੱਟੇ ਪੁਲ ਦੀ ਉਸਾਰੀ ਤਾਂ ਦੂਰ ਇੱਥੇ ਸਰਕਾਰ ਵੱਲੋਂ ਹੁਣ ਤੱਕ ਲਾਂਘੇ ਦਾ ਕੋਈ ਆਰਜੀ ਪ੍ਰਬੰਧ ਤਕ ਨਹੀਂ ਕੀਤਾ ਗਿਆ ਹੈ। ਜਿਸ ਕਾਰਨ ਇਸ ਖੇਤਰ ਦੇ ਵਸਨੀਕ ਵਹਿੰਦੇ ਪਾਣੀ ’ਚੋਂ ਲੰਘ ਕੇ ਜਾਣ ਲਈ ਮਜਬੂਰ ਹਨ। ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਮੁਹਾਲੀ ਦੇ ਸੀਨੀਅਰ ਮੀਤ ਪ੍ਰਧਾਨ ਜਗਦੇਵ ਸਿੰਘ ਮਲੋਆ ਨੇ ਨਜ਼ਦੀਕੀ ਪਿੰਡ ਝਾਮਪੁਰ ਦੇ ਕੋਲ ਵਹਿੰਦੀ ਨਦੀ ਦੇ ਟੁੱਟੇ ਪੁਲ ਦਾ ਦੌਰਾ ਕਰਨ ਉਪਰੰਤ ਗੱਲ ਕਰਦਿਆਂ ਇਲਜਾਮ ਲਗਾਇਆ ਕਿ ਕਾਂਗਰਸ ਸਰਕਾਰ ਦੇ ਰਾਜ ਵਿੱਚ ਪੰਜਾਬ ਸੌ ਸਾਲ ਪਿੱਛੇ ਹੋ ਗਿਆ ਹੈ ਅਤੇ ਪੰਜਾਬ ਸਰਕਾਰ ਦੇ ਹਾਲਾਤ ਦਿਨ ਪਰ ਦਿਨ ਮਾੜੇ ਹੁੰਦੇ ਜਾ ਰਹੇ ਹਨ, ਜਿਸ ਕਾਰਨ ਲੋਕਾਂ ਨੇ ਸਰਕਾਰ ਬਣਾਈ ਸੀ, ਸਰਕਾਰ ਉਸ ਜ਼ਿੰਮੇਵਾਰੀ ਤੋਂ ਭੱਜ ਰਹੀ ਹੈ।
ਉਨ੍ਹਾਂ ਕਿਹਾ ਕਿ ਇਹ ਪੁੱਲ ਤੀੜਾ ਸਮੇਤ ਹੋਰ ਕਈ ਪਿੰਡਾਂ ਨੂੰ ਜੋੜਦਾ ਹੈ ਪਰ ਇਸ ਨੂੰ ਟੁੱਟੇ ਨੂੰ ਮਹੀਨਾ ਹੋ ਚੁੱਕਿਆ ਹੈ ਪਰ ਸਰਕਾਰ ਸੁੱਤੀ ਪਈ ਹੈ।
ਉਨ੍ਹਾਂ ਦੱਸਿਆ ਕਿ ਇਸ ਕਾਰਨ ਇਨ੍ਹਾਂ ਪਿੰਡਾਂ ਵਿੱਚ ਦੁਕਾਨਦਾਰਾਂ ਦਾ ਕੰਮ ਠੱਪ ਹੋ ਗਿਆ ਹੈ ਅਤੇ ਬੱਚਿਆਂ ਨੂੰ ਸਕੂਲ ਜਾਣ ਵਿੱਚ ਬਹੁਤ ਪ੍ਰੇਸ਼ਾਨੀ ਆ ਰਹੀ ਹੈ। ਉਹਨਾਂ ਕਿਹਾ ਕਿ ਜਦੋਂ ਉਹਨਾਂ ਨੇ ਇਸ ਸਬੰਧੀ ਅਫ਼ਸਰਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੂੰ ਦੱਸਿਆ ਗਿਆ ਕਿ ਇਸ ਪੁਲ ਦੀ ਪ੍ਰਪੋਜਲ ਤਿੰਨ ਮਹੀਨੇ ਪਹਿਲਾਂ ਸਰਕਾਰ ਨੂੰ ਭੇਜੀ ਗਈ ਸੀ ਕਿਉੱਕਿ ਇਸ ਵਿੱਚ ਪਹਿਲਾਂ ਵੀ ਤਰੇੜ ਆਈ ਹੋਈ ਸੀ। ਉਨ੍ਹਾਂ ਕਿਹਾ ਕਿ ਮੰਤਰੀ ਪਦ ਦਾ ਆਨੰਦ ਮਾਣ ਰਹੇ ਬਲਬੀਰ ਸਿੱਧੂ ਨੂੰ ਆਪਣੇ ਹਲਕੇ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਇਸ ਸਮੱਸਿਆ ਦੇ ਹਲ ਲਈ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਣੀ ਚਾਹੀਦੀ ਹੈ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…