Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਮੈਜਿਸਟਰੇਟ ਵੱਲੋਂ ਲੜੀਵਾਰ ਸੀਰੀਅਲ ‘ਰਾਮ ਸੀਆ ਕੇ ਲਵ-ਕੁਸ਼ ਦਾ ਪ੍ਰਸ਼ਾਰਣ ਬੰਦ ਕਰਨ ਦੇ ਹੁਕਮ ਸਮੂਹ ਕੇਬਲ ਅਪਰੇਟਰਾਂ ਨੂੰ ਜਾਰੀ ਕੀਤੀਆਂ ਸਖ਼ਤ ਹਦਾਇਤਾਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਸਤੰਬਰ: ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਗਿਰੀਸ਼ ਦਿਆਲਨ ਨੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਮਸ਼ਹੂਰ ਕਲਰ ਟੀਵੀ ਚੈਨਲ ਉੱਤੇ ਦਿਖਾਏ ਜਾਂਦੇ ਲੜੀਵਾਰ ਸੀਰੀਅਲ ‘ਰਾਮ ਸੀਆ ਕੇ ਲਵ-ਕੁਸ਼’ ਦਾ ਪ੍ਰਸ਼ਾਰਣ ਤੁਰੰਤ ਪ੍ਰਭਾਵ ਨਾਲ ਇਕ ਮਹੀਨੇ ਲਈ ਮੁਲਤਵੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅੱਜ ਦੇਰ ਰਾਤ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕੇਬਲ ਟੈਲੀਵਿਜ਼ਨ ਨੈੱਟਵਰਕਸ (ਰੈਗੂਲੇਸ਼ਨ) ਐਕਟ 1995 (ਐਕਟ ਨੰਬਰ 7 ਆਫ਼ 1995) ਦੇ ਸੈਕਸ਼ਨ 19 ਤਹਿਤ ਜਾਰੀ ਹੁਕਮ ਅਨੁਸਾਰ ਉਕਤ ਲੜੀਵਾਰ ਦੇ ਪ੍ਰਸ਼ਾਰਿਤ ਹੋਣ ਨਾਲ ਕੁਝ ਫਿਰਕਿਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜਣ ਬਾਰੇ ਸਬੰਧਤ ਫਿਰਕਿਆਂ ਦੇ ਭਾਈਚਾਰਿਆਂ ਦੇ ਆਗੂਆਂ ਵੱਲੋਂ ਜ਼ਬਰਦਸਤ ਰੋਸ ਪ੍ਰਗਟਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਲੜੀਵਾਰ ਸੀਰੀਅਲ ਦੇ ਜਾਰੀ ਰਹਿਣ ਨਾਲ ਮੁਹਾਲੀ ਜ਼ਿਲ੍ਹੇ ਵਿੱਚ ਭਾਈਚਾਰਕ ਸਾਂਝ, ਅਮਨ ਤੇ ਕਾਨੂੰਨ ਵਿਵਸਥਾ ਭੰਗ ਹੋਣ ਦਾ ਖ਼ਦਸ਼ਾ ਹੈ। ਲਿਹਾਜ਼ਾ ਇਹ ਸੀਰੀਅਲ ਤੁਰੰਤ ਪ੍ਰਭਾਵ ਨਾਲ ਰੋਕਣ ਲਈ ਇਸ ਲੜੀਵਾਰ ਦੇ ਪ੍ਰਸ਼ਾਰਣ ’ਤੇ ਇਕ ਮਹੀਨੇ ਲਈ ਰੋਕ ਲਗਾਈ ਜਾਂਦੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਮੁਹਾਲੀ ਜ਼ਿਲ੍ਹੇ ਦੇ ਸਮੂਹ ਕੇਬਲ ਅਪਰੇਟਰਾਂ ਨੂੰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਇਸ ਲੜੀਵਾਰ ਦੇ ਪ੍ਰਸ਼ਾਰਨ ਨੂੰ ਤੁਰੰਤ ਪ੍ਰਭਾਵ ਤੋਂ ਬੰਦ ਕਰਨ ਦੇ ਹੁਕਮ ਦਿੱਤੇ ਹਨ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ