Share on Facebook Share on Twitter Share on Google+ Share on Pinterest Share on Linkedin ਸਿੱਖਿਆ ਬੋਰਡ ਮੁਲਾਜ਼ਮ ਜਥੇਬੰਦੀ ਵੱਲੋਂ ਕੈਪਟਨ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ, ਨਾਅਰੇਬਾਜ਼ੀ ਕੀਤੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਸਤੰਬਰ: ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਵੱਲੋਂ ਜੁਆਇੰਟ ਐਕਸ਼ਨ ਕਮੇਟੀ ਪੰਜਾਬ ਐੱਡ ਯੂਟੀ ਐਂਪਲਾਈਜ਼ ਅਤੇ ਡੇਲੀਵੇਜ ਯੂਨੀਅਨ ਦੇ ਸਹਿਯੋਗ ਨਾਲ ਪ੍ਰਧਾਨ ਬਲਜਿੰਦਰ ਸਿੰਘ ਬਰਾੜ ਅਤੇ ਜਨਰਲ ਸਕੱਤਰ ਸੁਨੀਲ ਅਰੋੜਾ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਪੰਜਾਬ ਦੀ ਕੈਪਟਨ ਸਰਕਾਰ ਵਿਰੁੱਧ ਅਰਥੀ ਫੂਕ ਰੋਸ ਮੁਜ਼ਾਹਰਾ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਤੇ ਸਿੱਖਿਆ ਮੰਤਰੀ ਨੇ ਬੋਰਡ ਦੇ ਕੰਮਾਂ ਵਿੱਚ ਗਲਤ ਤਰੀਕੇ ਨਾਲ ਦਖ਼ਲਅੰਦਾਜ਼ੀ ਕਾਰਨ ਬੋਰਡ ਦੀ ਖ਼ੁਦਮੁਖ਼ਤਿਆਰੀ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਜਿਸ ਕਾਰਨ ਮੁਲਾਜ਼ਮਾਂ ਨੂੰ ਸੜਕਾਂ ’ਤੇ ਆਉਣ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਬੋਰਡ ਦਾ ਲਗਭਗ 317 ਕਰੋੜ ਬਕਾਇਆ ਰਾਸ਼ੀ ਜਾਰੀ ਨਹੀਂ ਕੀਤੀ ਜਾ ਰਹੀ ਹੈ ਅਤੇ ਨਾ ਹੀ ਬੋਰਡ ਦਾ ਸਕੱਤਰ ਪੱਕਾ ਲਗਾਉਣ ਸਬੰਧੀ ਕੋਈ ਫੈਸਲਾ ਲਿਆ ਗਿਆ। ਡੀਏ ਦੀ ਕਿਸ਼ਤ ਵੀ ਨਹੀਂ ਦਿੱਤੀ ਅਤੇ ਤਨਖ਼ਾਹ-ਕਮਿਸ਼ਨ ਦੀ ਰਿਪੋਰਟ ਵੀ ਲਾਗੂ ਨਹੀਂ ਕੀਤੀ, ਨਾ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ। ਮੀਤ ਪ੍ਰਧਾਨ ਪ੍ਰਭਦੀਪ ਸਿੰਘ ਬੋਪਾਰਾਏ ਨੇ ਮੰਗ ਕੀਤੀ ਕਿ ਮੁਲਾਜ਼ਮਾਂ ਕੋਲੋਂ 200 ਰੁਪਏ ਧੱਕਾ ਟੈਕਸ ਵਸੂਲੀ ਬੰਦ ਕੀਤੀ ਜਾਵੇ, ਸਕੂਲ ਬੋਰਡ/ਖ਼ੇਤਰੀ ਦਫ਼ਤਰਾਂ ਅਤੇ ਆਦਰਸ਼ ਸਕੂਲਾਂ ਵਿੱਚ ਠੇਕਾ ਪ੍ਰਣਾਲੀ ਅਧੀਨ ਕੰਮ ਕਰਦੇ ਦਿਹਾੜੀਦਾਰ ਕਾਮਿਆਂ ਨੂੰ ਪੱਕਾ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਸਾਲ 2004 ਤੋਂ ਰੈਗੂਲਰ ਅਤੇ ਭਰਤੀ ਕੀਤੇ ਮੁਲਾਜ਼ਮਾਂ ਨੂੰ ਪੁਰਾਣੀ ਪੈਨਸ਼ਨ ਸਕੀਮ ਅਧੀਨ ਲਿਆ ਜਾਵੇ। ਉਨ੍ਹਾਂ ਕਿਹਾ ਕਿ ਇਕ ਵਾਰ ਵਿਧਾਇਕ ਬਣਨ ’ਤੇ ਸਬੰਧਤ ਵਿਅਕਤੀ ਪੈਨਸ਼ਨ ਦਾ ਹੱਕਦਾਰ ਬਣ ਜਾਂਦਾ ਹੈ ਪ੍ਰੰਤੂ ਲੰਮਾ ਸਮਾਂ ਨੌਕਰੀ ਕਰਨ ਵਾਲੇ ਮੁਲਾਜ਼ਮਾਂ ਨੂੰ ਪੈਨਸ਼ਨ ਦੇ ਹੱਕ ਤੋਂ ਵਾਂਝਾ ਕਰਕੇ ਰੱਖ ਦਿੱਤਾ ਗਿਆ ਹੈ। ਬੁਲਾਰਿਆਂ ਨੇ ਵਿੱਚ ਬੋਰਡ ਵਿੱਚ ਨਵੀਂ ਭਰਤੀ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਖਜ਼ਾਨਾ ਭਰਿਆ ਰੱਖਣ ਲਈ ਮੁਲਾਜ਼ਮਾਂ ਦੀ ਤਨਖ਼ਾਹ ਕੱਟਣ ਅਤੇ ਰੋਕਣ ਦੀ ਬਜਾਏ ਮੰਤਰੀਆਂ ਅਤੇ ਵਿਧਾਇਕਾਂ ਅਤੇ ਹੋਰ ਉੱਚ ਅਧਿਕਾਰੀਆਂ ਦੇ ਫਜ਼ੂਲ ਖ਼ਰਚੇ ਘਟਾਉਣੇ ਚਾਹੀਦੇ ਹਨ। ਇਸ ਮੌਕੇ ਪ੍ਰੈੱਸ ਸਕੱਤਰ ਜਸਵੀਰ ਸਿੰਘ ਚੋਟੀਆ, ਰਾਜ ਕੁਮਾਰ ਭਗਤ, ਬਲਜਿੰਦਰ ਸਿੰਘ ਮਾਂਗਟ, ਮਨੋਜ ਕੁਮਾਰ ਰਾਣਾ, ਗੁਰਪ੍ਰੀਤ ਸਿੰਘ ਕਾਹਲੋਂ, ਰਾਜਿੰਦਰ ਸਿੰਘ ਮੈਣੀ, ਗੁਰਜੀਤ ਸਿੰਘ, ਹਰਵਿੰਦਰ ਸਿੰਘ ਲੰਬੜ, ਗੁਰਇਕਬਾਲ ਸਿੰਘ ਸੋਢੀ, ਨਰਾਇਣ ਸਿੰਘ, ਰਘਵੀਰ ਸਿੰਘ, ਹਰਮਿੰਦਰ ਸਿੰਘ ਕਾਕਾ, ਹਰਜਿੰਦਰ ਕੌਰ, ਇੰਦਰਜੀਤ ਸਿੰਘ, ਰਾਜ ਕੁਮਾਰ, ਕਰਤਾਰ ਸਿੰਘ ਪਾਲ, ਸਤ ਪ੍ਰਕਾਸ਼ ਸ਼ਰਮਾ, ਗੁਲਜ਼ਾਰ ਸਿੰਘ, ਕਾਕਾ ਸਿੰਘ, ਕੁਲਦੀਪ ਸਿੰਘ ਦਿਆਲਪੁਰ ਸਮੇਤ ਵੱਡੀ ਗਿਣਤੀ ਵਿੱਚ ਕਰਮਚਾਰੀ/ਅਧਿਕਾਰੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ