Share on Facebook Share on Twitter Share on Google+ Share on Pinterest Share on Linkedin ਸ਼ਹੀਦ ਭਾਈ ਜੈਤਾ ਜੀ ਦੀ ਯਾਦ ਵਿੱਚ ਤਿੰਨ ਰੋਜ਼ਾ ਸਮਾਗਮ ਸ਼ੁਰੂ, ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਸਤੰਬਰ: ਸ਼ਹੀਦ ਭਾਈ ਜੈਤਾ ਜੀ ਦੀ ਮਿੱਠੀ ਤੇ ਪਿਆਰੀ ਯਾਦ ਵਿੱਚ ਸ਼ੁੱਕਰਵਾਰ ਨੂੰ ਤਿੰਨ ਰੋਜ਼ਾ ਧਾਰਮਿਕ ਸਮਾਗਮ ਸ਼ੁਰੂ ਹੋਇਆ। ਇਸ ਸਬੰਧੀ ਇੱਥੋਂ ਦੇ ਫੇਜ਼-3ਏ ਸਥਿਤ ਗੁਰਦੁਆਰਾ ਭਾਈ ਜੈਤਾ ਜੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਨ ਉਪਰੰਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕਰਨ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਹੋਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਗੁਰੂਘਰ ਦੇ ਸੇਵਾਦਾਰ ਭਾਈ ਜੈਤਾ ਜੀ ਦੇ ਗੁਰਦੁਆਰਾ ਸਾਹਿਬ ਤੋਂ ਅਰੰਭ ਹੋ ਕੇ ਫੇਸ ਦੋ ਫਰੈਂਕੋ ਹੋਟਲ ਗੁਰਦੁਆਰਾ ਸਿੰਘ ਸਭਾ ਫੇਜ਼-1 ਡਿਪਲਾਸਟ ਚੌਕ ਗੁਰਦੁਆਰਾ ਸਾਹਿਬ ਫੇਸ ਪੰਜ ਪੀਸੀਐਲ ਚੌਕ, ਫੇਜ਼-3 ਅਤੇ ਫੇਜ਼-5 ਦੀਆਂ ਟਰੈਫ਼ਿਕ ਲਾਈਟਾਂ, ਗੁਰਦੁਆਰਾ ਕਲਗੀਧਰ ਸਾਹਿਬ, ਮਾਰਕੀਟ ਫੇਜ਼-4, ਮਦਨਪੁਰ ਚੌਕ, ਮਾਰਕੀਟ ਫੇਜ਼-3ਬੀ1, ਗੁਰਦੁਆਰਾ ਰਾਮਗੜ੍ਹੀਆ ਸਭਾ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਚਾ ਧੰਨ ਸਾਹਿਬ, ਚਾਵਲਾ ਚੌਕ, ਫੇਜ਼-7 ਦੀ ਮਾਰਕੀਟ, ਇਤਿਹਾਸਕ ਗੁਰਦੁਆਰਾ ਅੰਬ ਸਾਹਿਬ, ਫੇਜ਼-9, ਫੇਜ਼-10 ਤੋਂ ਹੁੰਦਾ ਹੋਇਆ ਦੇਰ ਰਾਤ ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ਼-11 ਵਿੱਚ ਪਹੁੰਚ ਕੇ ਸਮਾਪਤ ਹੋਇਆ। ਜਿੱਥੇ ਇਲਾਕੇ ਦੀ ਸੰਗਤ ਵੱਲੋਂ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੀ ਬਖ਼ਸ਼ਿਸ਼ ਕੀਤੀ ਗਈ। ਰਸਤੇ ਵਿੱਚ ਗੱਤਕਾ ਪਾਰਟੀਆਂ ਨੇ ਆਪਣੇ ਜੌਹਰ ਦਿਖਾਏ। ਇਸ ਮੌਕੇ ਕਲਗੀਧਰ ਸੇਵਕ ਜਥਾ ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ, ਪ੍ਰਧਾਨ ਅਮਰੀਕ ਸਿੰਘ, ਜਨਰਲ ਸਕੱਤਰ ਅਜਮੇਲ ਸਿੰਘ, ਮੈਨੇਜਰ ਰਣਜੀਤ ਸਿੰਘ, ਰਾਜਵਿੰਦਰ ਸਿੰਘ, ਸੁਰਿੰਦਰ ਸਿੰਘ ਸਹੋਤਾ, ਹਰਦੀਪ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ