Share on Facebook Share on Twitter Share on Google+ Share on Pinterest Share on Linkedin ਅਕਾਲੀ ਕੌਂਸਲਰ ਸੁਖਦੇਵ ਪਟਵਾਰੀ ਵੱਲੋਂ ਸੈਕਟਰ-70 ਵਿੱਚ ਵਿਕਾਸ ਕੰਮਾਂ ਦਾ ਉਦਘਾਟਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਸਤੰਬਰ: ਅਕਾਲੀ ਦਲ ਦੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਨੇ ਅੱਜ ਇੱਥੋਂ ਦੇ ਸੈਕਟਰ-70 ਵਿੱਚ ਮਕਾਨ ਨੰਬਰ-2501 ਤੋਂ 2642 ਤੱਕ ਵਾਲੇ ਰਿਹਾਇਸ਼ੀ ਬਲਾਕ ਵਿੱਚ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਪੇਵਰ ਬਲਾਕ ਲਗਾ ਕੇ ਸਮੁੱਚੇ ਰਿਹਾਇਸ਼ੀ ਖੇਤਰ ਨੂੰ ਖੂਬਸੂਰਤ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਹਾਲੀ ਨਗਰ ਨਿਗਮ ਵੱਲੋਂ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਬਿਨਾਂ ਕਿਸੇ ਪੱਖਪਾਤ ਤੋਂ ਤੇਜ਼ੀ ਨਾਲ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਸ਼ੁਰੂ ਕੀਤੇ ਵਿਕਾਸ ਕੰਮਾਂ ’ਤੇ 30 ਲੱਖ ਰੁਪਏ ਖ਼ਰਚੇ ਜਾਣਗੇ ਅਤੇ ਜਲਦੀ ਹੀ ਬਾਕੀ ਰਹਿੰਦੇ ਵਿਕਾਸ ਕੰਮਾਂ ਬਾਰੇ ਹੋਰ ਵਰਕ ਟੈਂਡਰ ਲਗਾਏ ਜਾਣਗੇ। ਸ੍ਰੀ ਪਟਵਾਰੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਵਿਕਾਸ ਪੱਖੋਂ ਸੈਕਟਰ-70 ਦੀ ਨੁਹਾਰ ਬਦਲਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਸਬੰਧਤ ਵਿਕਾਸ ਕੰਮ ਮਿੱਥੇ ਸਮੇਂ ਵਿੱਚ ਮੁਕੰਮਲ ਕਰਨ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਲਖਵਿੰਦਰ ਸਿੰਘ, ਗਮਦੀਰ ਸਿੰਘ, ਪ੍ਰੋ. ਅਜੀਤ ਸਿੰਘ, ਅਜੀਤ ਸਿੰਘ ਗੋਗਨਾ, ਸ਼ੋਰਾ ਗੌਰੀਆ, ਨਰਿੰਦਰ ਕੌਰ, ਦੀਪਕ ਸੋਈ, ਅਵਤਾਰ ਸਿੰਘ, ਦਰਸ਼ਨ ਸਿੰਘ, ਪ੍ਰੇਮ ਸਿੰਘ, ਅਜੈਬ ਸਿੰਘ, ਸੀਤਲ ਸਿੰਘ, ਆਰਪੀ ਕੰਬੋਜ, ਆਰਕੇ ਗੁਪਤਾ, ਮਹਾਂਦੇਵ ਸਿੰਘ, ਕਰਨਲ ਐਸਐਸ ਡਡਵਾਲ, ਰਣਜੀਤ ਕੁਮਾਰ, ਜੇਈ ਨੰਦਾ, ਠੇਕੇਦਾਰ ਪਰਮਜੀਤ ਸਿੰਘ ਬਾਜਵਾ, ਹਰਜਿੰਦਰ ਕੌਰ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ